30-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-02-2026

ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਸੂਬੇ ਦੇ ਲੋੜਵੰਦ ਲੋਕਾਂ ਲਈ ਵਰਦਾਨ ਸਿੱਧ ਹੋਵੇਗੀ-'ਆਪ' ਆਗੂ ਸੋਨੂੰ

'ਆਪ' ਦੇ ਸੀਨੀਅਰ ਆਗੂ ਰਮੇਸ਼ ਕੁਮਾਰ ਸੋਨੂੰ ਲੋਕਾਂ ਨੂੰ ਸੂਚੀਬੱਧ ਕਰ ਕੇ ਸਿਹਤ ਸਕੀਮ ਨਾਲ ਜੋੜਦੇ ਹੋਏ | ਤਸਵੀਰ: ਮਨਪ੍ਰੀਤ ਸਿੰਘ <br/> 01-02-2026
ਫ਼ਤਹਿਗੜ੍ਹ ਸਾਹਿਬ, 31 ਜਨਵਰੀ (ਮਨਪ੍ਰੀਤ ਸਿੰਘ)-ਪੰਜਾਬ ਸਰਕਾਰ ਲੋਕਾਂ ਨੂੰ ਬਣਦੀਆਂ ਸਹੂਲਤਾਂ ਮੁਹੱਈਆ ਕਰਵਾ ਰਹੀ ਹੈ ਤੇ ਜਿਸ ਦੁਆਰਾ ਹੁਣ ਮੁੱਖ ਮੰਤਰੀ ਸਿਹਤ ਯੋਜਨਾ ਸ਼ੁਰੂ ਕੀਤੀ ਗਈ ਹੈ | ਜਿਸ ਤਹਿਤ ਲੋਕਾਂ ਨੂੰ ਵੱਡੀ ਸਹੂਲਤ ਮਿਲੇਗੀ ਤੇ ਲੋੜਵੰਦ ਲੋਕ ਸਰਕਾਰੀ ਤੇ ਪ੍ਰਾਈਵੇਟ ਹਸਪਤਾਲਾਂ 'ਚ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ ਕਰਵਾ ਸਕਣਗੇ | ਜੋ ਕਿ ਉਨ੍ਹਾਂ ਲਈ ਵਰਦਾਨ ਸਿੱਧ ਹੋਵੇਗਾ, ਇਨ੍ਹਾਂ ਗੱਲਾਂ ਦਾ ਪ੍ਰਗਟਾਵਾ 'ਆਪ' ਦੇ ਸੀਨੀਅਰ ਆਗੂ ਰਮੇਸ਼ ਕੁਮਾਰ ਸੋਨੂੰ ਨੇ ਲੋਕਾਂ ਨੂੰ ਇਸ ਯੋਜਨਾ ਦੇ ਦਾਇਰੇ 'ਚ ਲਿਆਉਣ ਲਈ ਸਲਿੱਪਾਂ ਵੰਡਣ ਮੌਕੇ ਕੀਤਾ | 'ਆਪ' ਆਗੂ ਸੋਨੂੰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਲੋਕਾਂ ਨੂੰ ਬਣਦੀਆਂ ਸਹੂਲਤਾਂ ਦੇਣ ਲਈ ਪੂਰੀ ਤਰ੍ਹਾਂ ਸੁਹਿਰਦ ਹਨ | ਜਿਨ੍ਹਾਂ ਦੁਆਰਾ ਕਿ ਚੋਣਾਂ ਤੋਂ ਪਹਿਲਾ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਇਕ-ਇਕ ਕਰ ਪੂਰਾ ਕੀਤਾ ਜਾ ਰਿਹਾ ਹੈ, ਜਿਸ ਸਦਕਾ ਕਿ ਸੂਬੇ ਦੇ ਲੋਕਾਂ 'ਚ ਖ਼ੁਸ਼ੀ ਦੀ ਲਹਿਰ ਹੈ | ਉਨ੍ਹਾਂ ਕਿਹਾ ਕਿ ਸਰਕਾਰ ਦੁਆਰਾ ਲੋਕਾਂ ਨੂੰ ਮੁਫ਼ਤ ਬਿਜਲੀ ਦੀ ਸਹੂਲਤ, ਬੱਚਿਆਂ ਨੂੰ ਮੁਫ਼ਤ ਲੋੜੀਂਦੀ ਆਧੁਨਿਕ ਸਿੱਖਿਆ, ਔਰਤਾਂ ਨੂੰ ਮੁਫ਼ਤ ਬੱਸ ਸਫ਼ਰ, ਕਿਸਾਨਾਂ ਨੂੰ ਖੇਤਾਂ ਦੀ ਸਿੰਚਾਈ ਲਈ ਨਹਿਰੀ ਪਾਣੀ ਪਹਿਲਾਂ ਹੀ ਮੁਹੱਈਆ ਕਰਵਾਇਆ ਜਾ ਰਿਹਾ ਹੈ ਤੇ ਹੁਣ 10 ਲੱਖ ਰੁਪਏ ਦੀ ਮੁਫ਼ਤ ਇਲਾਜ ਸਹੂਲਤ ਵੀ ਸ਼ੁਰੂ ਕਰ ਦਿੱਤੀ ਗਈ ਹੈ | ਜਿਸ ਨਾਲ ਕਿ ਸੂਬੇ ਦੇ ਤਕਰੀਬਨ 65 ਲੱਖ ਪਰਿਵਾਰਾਂ ਇਸ ਦਾ ਨੂੰ ਫ਼ਾਇਦਾ ਮਿਲੇਗਾ | 'ਆਪ' ਆਗੂ ਸੋਨੂੰ ਨੇ ਕਿਹਾ ਕਿ ਹਲਕਾ ਵਿਧਾਇਕ ਲਖਵੀਰ ਸਿੰਘ ਰਾਏ ਦੀ ਅਗਵਾਈ ਹੇਠ 'ਆਪ' ਵਲੰਟੀਅਰਾਂ ਵਲੋਂ ਲੋਕਾਂ ਨੂੰ ਸਿਹਤ ਯੋਜਨਾ ਨਾਲ ਜੋੜਿਆ ਜਾ ਰਿਹਾ ਹੈ ਤੇ ਘਰ-ਘਰ ਜਾ ਕੇ ਲੋੜਵੰਦਾਂ ਨੂੰ ਸੂਚੀਬੱਧ ਕੀਤਾ ਜਾ ਰਿਹਾ ਹੈ ਤਾਂ ਜੋ ਲੋੜਵੰਦ ਲੋਕ ਇਸ ਦਾ ਲਾਭ ਲੈ ਸਕਣ |
ਪਿਛਲੀ ਖ਼ਬਰ ਭੜੀ ਵਿਖੇ ਭਗਤ ਰਵਿਦਾਸ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ ਅਗਲੀ ਖ਼ਬਰ ਭਾਜਪਾ ਐੱਨ.ਜੀ.ਓ ਸੈੱਲ ਦੇ ਸੂਬਾ ਕਨਵੀਨਰ ਮਨਜਿੰਦਰ ਸਿੰਘ ਰੋਮੀ ਦੀ ਅਗਵਾਈ ਹੇਠ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।