27-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-02-2026

ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਦਿਹਾੜਾ ਸ਼ਰਧਾ ਨਾਲ ਮਨਾਇਆ

ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਕੀਰਤਨੀ ਜਥੇ ਨੂੰ ਸਨਮਾਨਿਤ ਕਰਦੇ ਹੋਏ ਪ੍ਰਬੰਧਕ | ਤਸਵੀਰ: ਜੋਗਿੰਦਰ ਪਾਲ <br/> 02-02-2026
ਖਮਾਣੋਂ, 1 ਫ਼ਰਵਰੀ (ਜੋਗਿੰਦਰ ਪਾਲ)-ਗੁਰਦੁਆਰਾ ਸਿੰਘ ਸਭਾ ਬਿਲਾਸਪੁਰ ਰੋਡ ਖਮਾਣੋਂ ਵਿਖੇ ਗੁਰੂ ਰਵਿਦਾਸ ਜੀ ਦਾ 649ਵਾਂ ਪ੍ਰਕਾਸ਼ ਦਿਹਾੜਾ ਉਤਸ਼ਾਹ ਤੇ ਸ਼ਰਧਾ ਨਾਲ ਮਨਾਇਆ ਗਿਆ | ਪ੍ਰਬੰਧਕ ਕਮੇਟੀ ਦੇ ਮੁੱਖ ਸਲਾਹਕਾਰ ਦਿਲਬਾਰਾ ਸਿੰਘ ਨੇ ਦੱਸਿਆ ਕਿ ਇਸ ਸਾਲ ਵੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਦਨ ਸਿੰਘ ਦੀ ਰਹਿਨੁਮਾਈ ਅਤੇ ਸੰਗਤ ਦੇ ਵੱਡੇ ਸਹਿਯੋਗ ਨਾਲ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ | ਭਾਈ ਗੁਰਨਾਮ ਸਿੰਘ ਰਾਣਵਾਂ ਵਾਲਿਆਂ ਵਲੋਂ ਗੁਰੂ ਰਵਿਦਾਸ ਜੀ ਦੀ ਸ੍ਰੀ ਗੁਰੂ ਗ੍ਰੰਥ ਸਾਹਿਬ ਵਿਚ ਦਰਜ ਬਾਣੀ ਦਾ ਕੀਰਤਨ ਕਰਕੇ ਉਨ੍ਹਾਂ ਦੇ ਜੀਵਨ ਬਾਰੇ ਚਾਨਣਾ ਪਾਇਆ ਗਿਆ ਅਤੇ ਉਨ੍ਹਾਂ ਦੁਆਰਾ ਦਿੱਤੀਆਂ ਸਿੱਖਿਆਵਾਂ 'ਤੇ ਚੱਲਣ ਲਈ ਕਿਹਾ | ਗੁਰੂ ਘਰ ਦੇ ਮੁੱਖ ਸੇਵਾਦਾਰ ਗਿਆਨੀ ਗੁਰਮੇਲ ਸਿੰਘ ਨੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਅਤੇ ਇੰਜੀਨੀਅਰ ਦਿਲਪ੍ਰੀਤ ਸਿੰਘ ਲੋਹਟ ਨੇ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ ਦੀਆਂ ਸਾਖੀਆਂ ਸਾਂਝੀਆਂ ਕਰਦਿਆਂ ਉਨ੍ਹਾਂ ਦੀਆਂ ਸਿੱਖਿਆਵਾਂ ਜਿਵੇਂ ਕਿ ਇਕ ਪਰਮੇਸ਼ਰ, ਸਰਬ ਸਾਂਝੀ ਵਾਲਤਾ ਅਤੇ ਮਾਨਵਤਾ ਦੀ ਭਲਾਈ ਦਾ ਸੰਦੇਸ਼ ਸੰਗਤ ਨਾਲ ਸਾਂਝਾ ਕੀਤਾ | ਵੱਡੀ ਗਿਣਤੀ ਵਿਚ ਸੰਗਤ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋਈ ਅਤੇ ਇਸ ਮੌਕੇ ਕਚੌਰੀਆਂ ਦਾ ਅਤੁੱਟ ਲੰਗਰ ਵਰਤਾਇਆ ਗਿਆ |
ਪਿਛਲੀ ਖ਼ਬਰ ਗੁਰੂ ਰਵਿਦਾਸ ਦੀ ਬਾਣੀ ਹਰ ਇਨਸਾਨ ਲਈ ਪ੍ਰੇਰਨਾ ਸਰੋਤ-ਰਾਜੂ ਖੰਨਾ ਅਗਲੀ ਖ਼ਬਰ ਗੁਰੂ ਰਵਿਦਾਸ ਦੀ ਬਾਣੀ ਹਰ ਇਨਸਾਨ ਲਈ ਪ੍ਰੇਰਨਾ ਸਰੋਤ-ਰਾਜੂ ਖੰਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।