19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-02-2026

ਸ੍ਰੀ ਗੁਰੂ ਰਵਿਦਾਸ ਜੀ ਪ੍ਰਕਾਸ਼ ਦਿਹਾੜਾ ਸਰਵਹਿੱਤਕਾਰੀ ਵਿੱਦਿਆ ਮੰਦਰ ਖਮਾਣੋਂ ਵਿਖੇ ਸ਼ਰਧਾ ਨਾਲ ਮਨਾਇਆ

ਸਰਵਹਿੱਤਕਾਰੀ ਵਿੱਦਿਆ ਮੰਦਰ ਖਮਾਣੋਂ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਅਸ਼ੀਰਵਾਦ ਲੈਂਦੇ ਹੋਏ, ਪਿ੍ੰਸੀਪਲ ਗੁਰਪ੍ਰੀਤ ਕੌਰ ਤੇ ਸਟਾਫ਼ ਮੈਂਬਰ | ਅਜੀਤ ਤਸਵੀਰ <br/> 03-02-2026
ਖਮਾਣੋਂ, 2 ਫਰਵਰੀ (ਜੋਗਿੰਦਰ ਪਾਲ)-ਸਰਵਹਿੱਤਕਾਰੀ ਵਿੱਦਿਆ ਮੰਦਰ ਖਮਾਣੋਂ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਦਿਹਾੜਾ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ | ਸਮਾਗਮ ਦੀ ਸ਼ੁਰੂਆਤ ਭਗਤ ਰਵਿਦਾਸ ਜੀ ਦੀ ਤਸਵੀਰ ਅੱਗੇ ਫੁੱਲ ਅਰਪਿਤ ਕਰਕੇ ਅਤੇ ਸ਼ਬਦ ਗਾਇਣ ਨਾਲ ਕੀਤੀ ਗਈ ਅਤੇ ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਨੇ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ ਅਤੇ ਉਪਦੇਸ਼ਾਂ 'ਤੇ ਭਾਸ਼ਣ ਦਿੱਤੇ | ਸਕੂਲ ਪਿ੍ੰਸੀਪਲ ਗੁਰਪ੍ਰੀਤ ਕੌਰ ਨੇ ਦੱਸਿਆ ਕਿ ਸ੍ਰੀ ਗੁਰੂ ਰਵਿਦਾਸ ਜੀ ਨੇ ਸਮਾਨਤਾ, ਭਾਈਚਾਰੇ ਅਤੇ ਮਨੁੱਖਤਾ ਦਾ ਸੰਦੇਸ਼ ਦਿੱਤਾ ਅਤੇ ਜਾਤ-ਪਾਤ ਵਰਗੀਆਂ ਕੁਰੀਤੀਆਂ ਦੇ ਖ਼ਿਲਾਫ਼ ਆਵਾਜ਼ ਉਠਾਈ ਅਤੇ ਉਨ੍ਹਾਂ ਦੇ ਉਪਦੇਸ਼ ਅੱਜ ਵੀ ਸਮਾਜ ਨੂੰ ਸਹੀ ਦਿਸ਼ਾ ਦਿਖਾਉਂਦੇ ਹਨ | ਸਮਾਗਮ ਦੌਰਾਨ ਕਵਿਤਾਵਾਂ, ਨਾਟਕ ਅਤੇ ਪੋਸਟਰ ਪ੍ਰਦਰਸ਼ਨੀ ਰਾਹੀਂ ਉਨ੍ਹਾਂ ਦੇ ਵਿਚਾਰਾਂ ਨੂੰ ਪੇਸ਼ ਕੀਤਾ ਗਿਆ | ਸਕੂਲ ਦੇ ਪਿ੍ੰਸੀਪਲ ਅਤੇ ਅਧਿਆਪਕਾਂ ਨੇ ਵਿਦਿਆਰਥੀਆਂ ਨੂੰ ਭਗਤ ਰਵਿਦਾਸ ਜੀ ਦੇ ਸਿੱਖਿਆਤਮਕ ਸੰਦੇਸ਼ਾਂ 'ਤੇ ਚੱਲਣ ਲਈ ਪ੍ਰੇਰਿਤ ਕੀਤਾ ਅਤੇ ਕਿਹਾ ਕਿ ਸਾਨੂੰ ਸਭ ਨਾਲ ਬਰਾਬਰੀ ਅਤੇ ਪਿਆਰ ਨਾਲ ਵਰਤਾਅ ਕਰਨਾ ਚਾਹੀਦਾ ਹੈ | ਅੰਤ ਵਿਚ ਵਿਦਿਆਰਥੀਆਂ ਨੇ ਸਮਾਜ ਸੇਵਾ ਅਤੇ ਚੰਗੇ ਕਰਮ ਕਰਨ ਦਾ ਸੰਕਲਪ ਲਿਆ ਅਤੇ ਇਹ ਸਮਾਗਮ ਸ਼ਾਂਤੀ ਅਤੇ ਸਦਭਾਵਨਾ ਦੇ ਸੰਦੇਸ਼ ਨਾਲ ਸੰਪੰਨ ਹੋਇਆ |
ਪਿਛਲੀ ਖ਼ਬਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਆਦਮਪੁਰ ਏਅਰਪੋਰਟ ਦਾ ਨਾਂਅ ਗੁਰੂ ਰਵਿਦਾਸ ਜੀ ਦੇ ਨਾਂਅ 'ਤੇ ਰੱਖਣਾ ਇਤਿਹਾਸਕ ਫ਼ੈਸਲ... ਅਗਲੀ ਖ਼ਬਰ ਬਿਕਰਮ ਮਜੀਠੀਆ ਦੀ ਜ਼ਮਾਨਤ ਸੱਚਾਈ ਦੀ ਵੱਡੀ ਜਿੱਤ-ਰਾਜੂ ਖੰਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।