19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-02-2026

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਆਦਮਪੁਰ ਏਅਰਪੋਰਟ ਦਾ ਨਾਂਅ ਗੁਰੂ ਰਵਿਦਾਸ ਜੀ ਦੇ ਨਾਂਅ 'ਤੇ ਰੱਖਣਾ ਇਤਿਹਾਸਕ ਫ਼ੈਸਲਾ-ਡਾ. ਹਰਬੰਸ ਲਾਲ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਸਵਾਗਤ ਕਰਦੇ ਹੋਏ ਭਾਜਪਾ ਦੇ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਡਾ. ਹਰਬੰਸ ਲਾਲ ਤੇ ਹੋਰ | ਅਜੀਤ-ਤਸਵੀਰ <br/> 03-02-2026
ਫ਼ਤਹਿਗੜ੍ਹ ਸਾਹਿਬ, 2 ਫਰਵਰੀ (ਬਲਜਿੰਦਰ ਸਿੰਘ)-ਬੀਤੇ ਕੱਲ੍ਹ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਡੇਰਾ ਸੱਚਖੰਡ ਬੱਲਾਂ ਵਿਖੇ ਨਤਮਸਤਕ ਹੋਣ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਭਾਜਪਾ ਦੇ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਡਾ. ਹਰਬੰਸ ਲਾਲ ਵਲੋਂ ਗਰਮਜੋਸ਼ੀ ਨਾਲ ਸਵਾਗਤ ਕੀਤਾ ਗਿਆ | ਇਸ ਮੌਕੇ ਡਾ. ਲਾਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਆਦਮਪੁਰ ਏਅਰਪੋਰਟ ਦਾ ਨਾਮ ਗੁਰੂ ਰਵਿਦਾਸ ਜੀ ਦੇ ਨਾਮ 'ਤੇ ਰੱਖਣਾ ਇਕ ਇਤਿਹਾਸਿਕ ਅਤੇ ਬਹੁਤ ਵੱਡਾ ਫ਼ੈਸਲਾ ਹੈ | ਉਨ੍ਹਾਂ ਨੇ ਕਿਹਾ ਕਿ ਕੇਂਦਰ ਸਰਕਾਰ ਵਲੋਂ ਪੇਸ਼ ਕੀਤਾ ਗਿਆ ਬਜਟ ਵੀ ਲੋਕ-ਪੱਖੀ ਹੈ ਜੋ ਆਮ ਲੋਕਾਂ ਦੀ ਭਲਾਈ ਅਤੇ ਵਿਕਾਸ ਨੂੰ ਧਿਆਨ ਵਿਚ ਰੱਖ ਕੇ ਤਿਆਰ ਕੀਤਾ ਗਿਆ ਹੈ | ਉਨ੍ਹਾਂ ਨੇ ਦੱਸਿਆ ਕਿ ਬਜਟ ਵਿਚ ਪੰਜਾਬ ਦੇ ਕੱਪੜਾ ਉਦਯੋਗ ਨੂੰ ਵੱਡਾ ਬਲ ਦਿੱਤਾ ਗਿਆ ਹੈ | ਬਜਟ ਅਨੁਸਾਰ ਲੁਧਿਆਣਾ ਵਿਚ ਬਣੇ ਕੱਪੜੇ ਵਿਦੇਸ਼ਾਂ ਤੱਕ ਨਿਰਯਾਤ ਕੀਤੇ ਜਾਣਗੇ ਅਤੇ ਇਨ੍ਹਾਂ 'ਤੇ ਟੈਕਸ ਵੀ ਨਾ-ਮਾਤਰ ਹੀ ਹੋਵੇਗਾ, ਜਿਸ ਨਾਲ ਉਦਯੋਗ ਨੂੰ ਹੋਰ ਮਜ਼ਬੂਤੀ ਮਿਲੇਗੀ ਅਤੇ ਰੋਜ਼ਗਾਰ ਦੇ ਨਵੇਂ ਮੌਕੇ ਪੈਦਾ ਹੋਣਗੇ | ਇਸ ਸਾਲ ਦਾ ਬਜਟ ਕਿਸਾਨਾਂ, ਨੌਜਵਾਨਾਂ ਅਤੇ ਮਹਿਲਾਵਾਂ ਨੂੰ ਸਸ਼ਕਤ ਬਣਾਉਣ ਵਾਲਾ ਹੈ | ਸਰਕਾਰ ਦਾ ਮਕਸਦ ਵਿਕਸਿਤ ਭਾਰਤ ਦੇ ਸੁਪਨੇ ਨੂੰ ਸਾਕਾਰ ਕਰਨਾ ਹੈ |
ਪਿਛਲੀ ਖ਼ਬਰ ਪ੍ਰਧਾਨ ਜਗਵੀਰ ਸਿੰਘ ਸਲਾਣਾ ਦੀ ਅਗਵਾਈ ਹੇਠ ਬਲਾਕ ਕਾਂਗਰਸ ਕਮੇਟੀ ਅਮਲੋਹ ਦੀ ਅਹਿਮ ਮੀਟਿੰਗ ਅਗਲੀ ਖ਼ਬਰ ਸ੍ਰੀ ਗੁਰੂ ਰਵਿਦਾਸ ਜੀ ਪ੍ਰਕਾਸ਼ ਦਿਹਾੜਾ ਸਰਵਹਿੱਤਕਾਰੀ ਵਿੱਦਿਆ ਮੰਦਰ ਖਮਾਣੋਂ ਵਿਖੇ ਸ਼ਰਧਾ ਨਾਲ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।