19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-02-2026

ਖਨਿਆਣ ਵਿਖੇ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਪਿੰਡ ਖਨਿਆਣ ਵਿਖੇ ਧਾਰਮਿਕ ਸਮਾਗਮ ਦੌਰਾਨ ਬਾਬਾ ਬੇਅੰਤ ਸਿੰਘ ਦਾ ਸਨਮਾਨ ਕਰਦੇ ਹੋਏ ਪ੍ਰਬੰਧਕ | ਤਸਵੀਰ: ਕੇਵਲ ਸਿੰਘ <br/> 03-02-2026
ਅਮਲੋਹ, 2 ਫਰਵਰੀ (ਕੇਵਲ ਸਿੰਘ)-ਗੁਰਦੁਆਰਾ ਗੁਰੂ ਰਵਿਦਾਸ ਪ੍ਰਬੰਧਕ ਕਮੇਟੀ ਖਨਿਆਣ ਵਲੋਂ ਸ੍ਰੀ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਦਿਹਾੜਾ ਸ਼ਰਧਾ ਨਾਲ ਮਨਾਇਆ ਗਿਆ | ਇਸ ਮੌਕੇ ਪਾਠਾਂ ਦੀ ਲੜੀ ਦੇ ਭੋਗ ਪਾਏ ਗਏ | ਬਾਬਾ ਬੇਅੰਤ ਸਿੰਘ ਵਲੋਂ ਗੁਰਬਾਣੀ ਦੇ ਰਸ-ਭਿੰਨੇ ਕੀਰਤਨ ਰਾਹੀਂ ਹਾਜ਼ਰ ਸੰਗਤਾਂ ਨੂੰ ਨਿਹਾਲ ਕੀਤਾ ਗਿਆ | ਸਮਾਗਮ ਵਿਚ ਐੱਸ.ਜੀ.ਪੀ.ਸੀ. ਮੈਂਬਰ ਭਾਈ ਰਵਿੰਦਰ ਸਿੰਘ ਖ਼ਾਲਸਾ, ਬਹਾਦਰ ਸੈਨਿਕ ਵੈੱਲਫੇਅਰ ਸੰਸਥਾ ਖਨਿਆਣ ਦੇ ਪ੍ਰਧਾਨ ਸੂਬੇਦਾਰ ਮੇਜਰ ਬਲਵੰਤ ਸਿੰਘ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ ਅਤੇ ਸੰਗਤਾਂ ਨੂੰ ਪ੍ਰਕਾਸ਼ ਦਿਹਾੜੇ ਦੀਆਂ ਵਧਾਈਆਂ ਦਿੱਤੀਆਂ ਗਈਆਂ | ਇਸ ਦੌਰਾਨ ਬੱਚਿਆਂ ਦੇ ਸਿੱਖੀ ਇਤਿਹਾਸ ਸਬੰਧੀ, ਪਗੜੀ ਅਤੇ ਦੁਮਾਲੇ ਬੰਨ੍ਹਣ ਦੇ ਮੁਕਾਬਲੇ ਕਰਵਾਏ ਗਏ, ਜਿਨ੍ਹਾਂ ਵਿਚ ਜੇਤੂ ਬੱਚਿਆਂ ਨੂੰ ਪ੍ਰਬੰਧਕਾਂ ਵਲੋਂ ਸਨਮਾਨਿਤ ਕੀਤਾ ਗਿਆ | ਅਖੀਰ 'ਚ ਸਮਾਗਮ ਲਈ ਸਹਿਯੋਗ ਕਰਨ ਵਾਲੀਆਂ ਸੰਗਤਾਂ ਦਾ ਵਿਸ਼ੇਸ਼ ਧੰਨਵਾਦ ਕੀਤਾ | ਇਸ ਮੌਕੇ ਕਮੇਟੀ ਪ੍ਰਧਾਨ ਅਰਜਨ ਸਿੰਘ, ਸਕੱਤਰ ਭਗਵਾਨ ਸਿੰਘ, ਪ੍ਰੀਤਮ ਸਿੰਘ, ਪਿਆਰਾ ਸਿੰਘ, ਸੰਤੋਖ ਸਿੰਘ, ਜਸਵਿੰਦਰ ਸਿੰਘ, ਜਸਵੰਤ ਸਿੰਘ, ਰਾਜਿੰਦਰ ਸਿੰਘ, ਰਵਿੰਦਰ ਸਿੰਘ ਅਤੇ ਪਿੰਡ ਦੀਆਂ ਸੰਗਤਾਂ ਮੌਜੂਦ ਸਨ |
ਪਿਛਲੀ ਖ਼ਬਰ ਰਾਜ ਕੁਮਾਰ ਨੇ ਡੀ.ਪੀ.ਆਰ.ਓ. ਫ਼ਤਹਿਗੜ੍ਹ ਸਾਹਿਬ ਵਜੋਂ ਸੰਭਾਲਿਆ ਚਾਰਜ ਅਗਲੀ ਖ਼ਬਰ ਵਰਲਡ ਯੂਨੀਵਰਸਿਟੀ 'ਚ ਨਾਰੀ ਸਸ਼ਕਤੀ ਵਿਸ਼ੇ 'ਤੇ ਲੈਕਚਰ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।