04-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-03-2026

ਹੋਣਹਾਰ ਵਿਦਿਆਰਥੀ ਨੇ ਅੰਤਰ 'ਵਰਸਿਟੀ ਚੈੱਸ ਮੁਕਾਬਲੇ ਵਿਚ ਕਾਲਜ ਦਾ ਨਾਂਅ ਚਮਕਾਇਆ

ਖਿਡਾਰੀ ਸਾਹਿਲ ਰਾਣਾ ਨੂੰ ਸਨਮਾਨਿਤ ਕਰਦੇ ਹੋਏ ਡਾਇਰੈਕਟਰ ਪਿ੍ੰਸੀਪਲ ਡਾ. ਕਸ਼ਮੀਰ ਸਿੰਘ ਅਤੇ ਹੋਰ | ਅਜੀਤ ਤਸਵੀਰ <br/> 07-03-2026
ਫ਼ਤਹਿਗੜ੍ਹ ਸਾਹਿਬ, 6 ਮਾਰਚ (ਬਲਜਿੰਦਰ ਸਿੰਘ)-ਮਾਤਾ ਗੁਜਰੀ ਕਾਲਜ ਦੇ ਬੀ.ਕਾਮ ਭਾਗ ਦੂਸਰਾ ਦੇ ਵਿਦਿਆਰਥੀ ਸਾਹਿਲ ਰਾਣਾ ਨੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਨੁਮਾਇੰਦਗੀ ਕਰਦੇ ਹੋਏ ਮੇਰਠ, ਉੱਤਰ ਪ੍ਰਦੇਸ਼ ਵਿਖੇ ਆਯੋਜਿਤ ਨਾਰਥ ਜ਼ੋਨ ਅੰਤਰਵਰਸਿਟੀ ਚੈੱਸ ਮੁਕਾਬਲੇ ਵਿਚ ਭਾਗ ਲੈ ਕੇ ਕਾਲਜ ਦਾ ਨਾਮ ਰੌਸ਼ਨ ਕੀਤਾ ਹੈ | ਵਿਦਿਆਰਥੀ ਸਾਹਿਲ ਰਾਣਾ ਕਾਲਜ ਦੀ ਚੈੱਸ ਟੀਮ ਦਾ ਕਪਤਾਨ ਵੀ ਹੈ | ਕਾਲਜ ਦੇ ਡਾਇਰੈਕਟਰ ਪਿ੍ੰਸੀਪਲ ਡਾ. ਕਸ਼ਮੀਰ ਸਿੰਘ ਨੇ ਹੋਣਹਾਰ ਖਿਡਾਰੀ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਮਾਤਾ ਗੁਜਰੀ ਕਾਲਜ ਵਿੱਦਿਅਕ, ਧਾਰਮਿਕ ਅਤੇ ਸੱਭਿਆਚਾਰਕ ਗਤੀਵਿਧੀਆਂ ਦੇ ਨਾਲ-ਨਾਲ ਖੇਡ ਸਰਗਰਮੀਆਂ ਵਿਚ ਵੀ ਨਿੱਤ ਨਵੇਂ ਕੀਰਤੀਮਾਨ ਸਥਾਪਿਤ ਕਰ ਰਿਹਾ ਹੈ | ਵਾਈਸ ਪਿ੍ੰਸੀਪਲ ਡਾ. ਬਿਕਰਮਜੀਤ ਸਿੰਘ ਨੇ ਜੇਤੂ ਖਿਡਾਰੀ ਨੂੰ ਵਧਾਈ ਦਿੰਦਿਆਂ ਭਵਿੱਖ ਵਿਚ ਵੀ ਸ਼ਾਨਦਾਰ ਪ੍ਰਦਰਸ਼ਨ ਕਰਨ ਲਈ ਉਤਸ਼ਾਹਿਤ ਕੀਤਾ | ਡੀਨ ਸਪੋਰਟਸ ਡਾ. ਦਵਿੰਦਰ ਸਿੰਘ ਨੇ ਕਿਹਾ ਕਿ ਅਜਿਹੇ ਮੁਕਾਬਲਿਆਂ ਵਿਚ ਭਾਗ ਲੈਣ ਨਾਲ ਵਿਦਿਆਰਥੀਆਂ ਦੇ ਸਰੀਰਕ ਅਤੇ ਮਾਨਸਿਕ ਵਿਕਾਸ ਵਿਚ ਵਾਧਾ ਹੁੰਦਾ ਹੈ | ਕਾਲਜ ਦੇ ਖੇਡ ਵਿਭਾਗ ਦੇ ਮੁਖੀ ਪ੍ਰੋ. ਬਲਜਿੰਦਰ ਸਿੰਘ ਅਤੇ ਕੋਚ ਬਹਾਦਰ ਸਿੰਘ ਨੇ ਵੀ ਹੋਣਹਾਰ ਵਿਦਿਆਰਥੀ ਨੂੰ ਸ਼ਾਬਾਸ਼ ਦਿੰਦਿਆਂ ਉਸ ਨੂੰ ਹੋਰ ਅੱਗੇ ਵੱਧਣ ਲਈ ਪ੍ਰੇਰਿਤ ਕੀਤਾ |
ਪਿਛਲੀ ਖ਼ਬਰ ਪੰਜਾਬ ਸਰਕਾਰ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਦੇਣ ਲਈ ਵਚਨਬੱਧ- ਲਿਬੜਾ <br/> ਅਗਲੀ ਖ਼ਬਰ ਵਿਸ਼ਵ ਮਹਿਲਾ ਦਿਵਸ ਮੌਕੇ 8 ਨੂੰ ਹੰਸਾਲੀ ਵਿਖੇ ਹੋਵੇਗਾ ਸਨਮਾਨ ਸਮਾਰੋਹ- ਡਾ. ਹਰਬੰਸ ਲਾਲ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।