04-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-03-2026

ਡਿਊਟੀ 'ਤੇ ਤਾਇਨਾਤ ਸਹਾਇਕ ਥਾਣੇਦਾਰ ਨੂੰ ਛੱਤ ਤੋਂ ਧੱਕਾ ਦੇ ਕੇ ਹੇਠਾਂ ਸੁੱਟਿਆ, ਹਮਲਾਵਰ ਗਿ੍ਫ਼ਤਾਰ <br/>

ਅਜੀਤ ਡੈਸਕ 07-03-2026
ਦੇਵੀਗੜ੍ਹ, 6 ਮਾਰਚ (ਰਾਜਿੰਦਰ ਸਿੰਘ ਮੌਜੀ)-ਥਾਣਾ ਜੁਲਕਾਂ ਦੇ ਅਧੀਨ ਆਉਂਦੀ ਪੁਲਿਸ ਚੌਕੀ ਰੌਹੜ ਜਾਗੀਰ ਦੇ ਪਿੰਡ ਬੀਬੀਪੁਰ ਵਿਖੇ ਇਕ ਮੰਦਭਾਗੀ ਘਟਨਾ ਸਾਹਮਣੇ ਆਈ ਹੈ | ਪਿੰਡ ਵਿਚ ਘਰੇਲੂ ਕਲੇਸ਼ ਦੀ ਜਾਂਚ ਕਰਨ ਗਏ ਸਹਾਇਕ ਥਾਣੇਦਾਰ ਸੁਖਦੇਵ ਸਿੰਘ 'ਤੇ ਕਥਿਤ ਦੋਸ਼ੀ ਵਲੋਂ ਜਾਨਲੇਵਾ ਹਮਲਾ ਕਰਦਿਆਂ ਉਨ੍ਹਾਂ ਨੂੰ ਛੱਤ ਤੋਂ ਹੇਠਾਂ ਸੁੱਟ ਦਿੱਤਾ ਗਿਆ | ਪੁਲਿਸ ਨੇ ਮੁਸਤੈਦੀ ਦਿਖਾਉਂਦੇ ਹੋਏ ਦੋਸੀ ਨੂੰ ਗਿ੍ਫ਼ਤਾਰ ਕਰ ਲਿਆ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਬੀਬੀਪੁਰ ਦੀ ਰਹਿਣ ਵਾਲੀ ਅਮਰਜੀਤ ਕੌਰ ਨੇ ਪੁਲਿਸ ਨੂੰ ਸ਼ਿਕਾਇਤ ਦਿੱਤੀ ਸੀ ਕਿ ਉਸ ਦਾ ਪੁੱਤਰ ਬਲਿੰਦਰ ਸਿੰਘ ਅਕਸਰ ਉਸ ਨਾਲ ਲੜਾਈ-ਝਗੜਾ ਕਰਦਾ ਹੈ | ਸ਼ਿਕਾਇਤ ਵਿਚ ਦੱਸਿਆ ਗਿਆ ਸੀ ਕਿ ਬਲਿੰਦਰ ਸਿੰਘ ਗੈਸ ਸਿਲੰਡਰ ਖੋਲ੍ਹ ਕੇ ਘਰ ਨੂੰ ਅੱਗ ਲਗਾਉਣ ਦੀਆਂ ਧਮਕੀਆਂ ਵੀ ਦਿੰਦਾ ਸੀ | ਸਹਾਇਕ ਥਾਣੇਦਾਰ ਕਰਮ ਚੰਦ ਵਲੋਂ ਦਰਜ ਕਰਵਾਈ ਰਿਪੋਰਟ ਅਨੁਸਾਰ, ਜਦੋਂ ਬਲਿੰਦਰ ਸਿੰਘ ਵਾਰ-ਵਾਰ ਬੁਲਾਉਣ 'ਤੇ ਵੀ ਚੌਕੀ ਪੇਸ ਨਾ ਹੋਇਆ, ਤਾਂ ਸੁਖਦੇਵ ਸਿੰਘ ਪੁਲਿਸ ਪਾਰਟੀ ਸਮੇਤ ਉਸ ਨੂੰ ਸਮਝਾਉਣ ਲਈ ਉਸ ਦੇ ਘਰ ਪਹੁੰਚੇ | ਇਸ ਦੌਰਾਨ ਤੈਹਸ਼ ਵਿਚ ਆਏ ਬਲਿੰਦਰ ਸਿੰਘ ਨੇ ਜਾਨੋਂ ਮਾਰਨ ਦੀ ਨੀਅਤ ਨਾਲ ਸੁਖਦੇਵ ਸਿੰਘ ਨੂੰ ਛੱਤ ਤੋਂ ਜੋਰਦਾਰ ਧੱਕਾ ਦੇ ਦਿੱਤਾ | ਉਚਾਈ ਤੋਂ ਹੇਠਾਂ ਡਿੱਗਣ ਕਾਰਨ ਸਹਾਇਕ ਥਾਣੇਦਾਰ ਸੁਖਦੇਵ ਸਿੰਘ ਦੇ ਸਿਰ ਅਤੇ ਸਰੀਰ ਦੇ ਹੋਰ ਹਿੱਸਿਆਂ 'ਤੇ ਗੰਭੀਰ ਸੱਟਾਂ ਲੱਗੀਆਂ ਹਨ | ਉਨ੍ਹਾਂ ਨੂੰ ਤੁਰੰਤ ਪਟਿਆਲਾ ਦੇ ਸਰਕਾਰੀ ਰਾਜਿੰਦਰਾ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ ਹੈ, ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ | ਥਾਣਾ ਜੁਲਕਾਂ ਦੀ ਪੁਲਿਸ ਨੇ ਸਰਕਾਰੀ ਡਿਊਟੀ ਵਿਚ ਵਿਘਨ ਪਾਉਣ ਅਤੇ ਪੁਲਿਸ ਅਧਿਕਾਰੀ 'ਤੇ ਜਾਨਲੇਵਾ ਹਮਲਾ ਕਰਨ ਦੇ ਦੋਸ਼ ਹੇਠ ਬਲਿੰਦਰ ਸਿੰਘ ਵਿਰੁੱਧ ਕੇਸ ਦਰਜ ਕਰਕੇ ਉਸ ਨੂੰ ਸਲਾਖਾਂ ਪਿੱਛੇ ਭੇਜ ਦਿੱਤਾ ਹੈ |

ਪਿਛਲੀ ਖ਼ਬਰ ਜ਼ਿਲ੍ਹਾ ਪ੍ਰੀਸ਼ਦ ਫ਼ਤਹਿਗੜ੍ਹ ਸਾਹਿਬ ਨੇ ਮਹਿਲਾ ਦਿਵਸ ਨੂੰ ਸਮਰਪਿਤ ਸਮਾਗਮ ਕਰਵਾਇਆ <br/> ਅਗਲੀ ਖ਼ਬਰ ਪੰਜਾਬ ਸਰਕਾਰ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਦੇਣ ਲਈ ਵਚਨਬੱਧ- ਲਿਬੜਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।