04-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-03-2026

ਕਰੋੜਾਂ ਰੁਪਏ ਦੇ ਪ੍ਰੋਜੈਕਟ ਦੇ ਬਾਵਜੂਦ 92 ਪਿੰਡਾਂ ਦੇ ਲੋਕ ਗੰਦਾ ਪਾਣੀ ਪੀਣ ਲਈ ਮਜਬੂਰ- ਭੁੱਟਾ <br/>

ਅਜੀਤ ਡੈਸਕ 07-03-2026
ਫ਼ਤਹਿਗੜ੍ਹ ਸਾਹਿਬ, 6 ਮਾਰਚ (ਬਲਜਿੰਦਰ ਸਿੰਘ)-ਸੂਬੇ ਦੀ 'ਆਪ' ਸਰਕਾਰ ਲੋਕਾਂ ਨੂੰ ਨਹਿਰੀ ਪਾਣੀ ਦੀ ਸਪਲਾਈ ਦੇਣ ਦੇ ਵੱਡੇ-ਵੱਡੇ ਦਾਅਵੇ ਕਰਦੀ ਆ ਰਹੀ ਹੈ, ਪਰ ਧਰਾਤਲ ਪੱਧਰ 'ਤੇ ਲੋਕਾਂ ਨੂੰ ਇਸ ਦਾ ਕੋਈ ਲਾਭ ਨਹੀਂ ਮਿਲ ਰਿਹਾ | ਇਸ ਗੱਲ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਬਲਜੀਤ ਸਿੰਘ ਭੁੱਟਾ ਨੇ ਬਲਾਕ ਖੇੜਾ ਤੇ ਬਸੀ ਪਠਾਣਾਂ ਦੇ ਵੱਖ-ਵੱਖ ਪਿੰਡਾਂ ਦਾ ਦੌਰਾ ਕਰਨ ਮੌਕੇ ਪਿੰਡ ਸਿੰਧੜਾਂ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ | ਉਨ੍ਹਾਂ ਦੱਸਿਆ ਕਿ ਸਰਕਾਰ ਨੇ ਬਸੀ ਪਠਾਣਾ ਬਲਾਕ ਤੇ ਖੇੜਾ ਬਲਾਕ ਦੇ 92 ਪਿੰਡਾਂ ਨੂੰ ਨਹਿਰੀ ਪਾਣੀ ਦੀ ਸਪਲਾਈ ਦੇਣ ਲਈ 112 ਕਰੋੜ ਰੁਪਏ ਦਾ ਪ੍ਰੋਜੈਕਟ ਲਗਾਇਆ ਸੀ, ਪਰ ਇਸ ਦੇ ਬਾਵਜੂਦ ਵੀ ਇਨ੍ਹਾਂ 92 ਪਿੰਡਾਂ ਦੇ ਲੋਕ ਗੰਦਾ ਪਾਣੀ ਪੀਣ ਲਈ ਮਜਬੂਰ ਹਨ | ਭੁੱਟਾ ਨੇ ਦੋਸ਼ ਲਗਾਇਆ ਕਿ ਉਹ ਪਹਿਲਾਂ ਕਈ ਵਾਰ ਇਹ ਮਾਮਲਾ ਵਿਭਾਗ ਦੇ ਧਿਆਨ ਵਿਚ ਲਿਆ ਚੁੱਕੇ ਹਨ, ਪਰ ਵਿਭਾਗ ਨੇ ਪਾਣੀ ਦੀ ਸਪਲਾਈ ਨੂੰ ਠੀਕ ਕਰਨ ਸਬੰਧੀ ਕੋਈ ਠੋਸ ਕਦਮ ਨਹੀਂ ਚੁੱਕੇ | ਕਈ ਜਗ੍ਹਾ 'ਤੇ ਪਾਣੀ ਦੀ ਲੀਕੇਜ ਹੋ ਰਹੀ ਹੈ ਅਤੇ ਜਦੋਂ ਪਾਣੀ ਦੀ ਸਪਲਾਈ ਬੰਦ ਹੁੰਦੀ ਹੈ ਤਾਂ ਉਹੀ ਗੰਦਾ ਪਾਣੀ ਉਨ੍ਹਾਂ ਪਾਈਪਾਂ ਰਾਹੀਂ ਲੋਕਾਂ ਦੇ ਘਰਾਂ ਤੱਕ ਪਹੁੰਚ ਜਾਂਦਾ ਹੈ, ਜਿਸ ਨਾਲ ਇਲਾਕੇ ਵਿਚ ਭਿਆਨਕ ਬਿਮਾਰੀ ਦਾ ਖ਼ਤਰਾ ਮੰਡਰਾ ਰਿਹਾ ਹੈ | ਉਨ੍ਹਾਂ ਕਿਹਾ ਕਿ ਜੇਕਰ ਇਲਾਕੇ ਵਿਚ ਕੋਈ ਬਿਮਾਰੀ ਫੈਲਦੀ ਹੈ ਤਾਂ ਸਿੱਧੇ ਤੌਰ 'ਤੇ ਪ੍ਰਸ਼ਾਸਨ ਤੇ ਸਰਕਾਰ ਇਸ ਲਈ ਜ਼ਿੰਮੇਵਾਰ ਹੋਵੇਗੀ | ਉਨ੍ਹਾਂ ਵਾਟਰ ਸਪਲਾਈ ਦੇ ਉੱਚ ਅਧਿਕਾਰੀਆਂ ਤੋਂ ਮੰਗ ਕੀਤੀ ਕਿ ਇਸ ਨੂੰ ਤੁਰੰਤ ਠੀਕ ਕੀਤਾ ਜਾਵੇ | ਇਸ ਮੌਕੇ ਪ੍ਰੀਤਮ ਕੌਰ ਸਿੰਧੜਾ, ਪਾਲ ਸਿੰਘ, ਨੈਬ ਕੌਰ ਤੇ ਸੁਰਿੰਦਰ ਕੌਰ ਵੀ ਹਾਜ਼ਰ ਸਨ |

ਪਿਛਲੀ ਖ਼ਬਰ ਪੰਜਾਬ ਬਚਾਓ ਰੈਲੀਆਂ ਦੀ ਸਫਲਤਾ ਅਕਾਲੀ ਵਰਕਰਾਂ 'ਚ ਭਰ ਰਹੀਆਂ ਨੇ ਜੋਸ਼-ਯੂਥ ਅਕਾਲੀ ਦਲ ਆਸਟ੍ਰੇਲੀਆ <br/> ਅਗਲੀ ਖ਼ਬਰ ਵਰਲਡ ਯੂਨੀਵਰਸਿਟੀ ਵਿਖੇ ਡਿਜੀਟਲ ਰੇਡੀਨੇਸ ਤੇ ਗੁਣਵੱਤਾ ਸਿੱਖਿਆ ਦੀ ਉੱਨਤੀ ਲਈ ਏ. ਆਈ. ਵਿਸ਼ੇ 'ਤੇ ਸੈਮੀਨਾਰ ਕਰਵਾਇਆ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।