03-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-03-2026

ਅਮਰੀਕੀ ਦਬਾਅ ਹੇਠ ਕਿਸਾਨੀ ਦਾ ਘਾਣ ਕਰਨ 'ਤੇ ਤੁਲੀ ਕੇਂਦਰ ਸਰਕਾਰ- ਕਿਸਾਨ ਆਗੂ <br/>

ਅਜੀਤ ਡੈਸਕ 07-03-2026
ਅਮਲੋਹ, 6 ਮਾਰਚ (ਹਰਪ੍ਰੀਤ ਸਿੰਘ ਗਿੱਲ)-ਕੇਂਦਰ ਦੀ ਮੋਦੀ ਸਰਕਾਰ ਵਲੋਂ ਅੰਤਰਰਾਸ਼ਟਰੀ ਪੱਧਰ 'ਤੇ ਅਮਰੀਕਾ ਵਰਗੇ ਮੁਲਕਾਂ ਨਾਲ ਕੀਤੇ ਜਾ ਰਹੇ ਖੇਤੀ ਸਮਝੌਤੇ ਭਾਰਤੀ ਕਿਸਾਨੀ ਦੀ ਹੋਂਦ ਲਈ ਵੱਡਾ ਖ਼ਤਰਾ ਬਣ ਗਏ ਹਨ | ਇਨ੍ਹਾਂ ਖ਼ਦਸ਼ਿਆਂ ਨੂੰ ਲੈ ਕੇ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਬਲਾਕ ਅਮਲੋਹ ਦੀ ਮੀਟਿੰਗ ਬਲਾਕ ਪ੍ਰਧਾਨ ਜਸਵੀਰ ਸਿੰਘ ਭੱਦਲਥੂਹਾ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਕੇਂਦਰ ਸਰਕਾਰ ਦੀਆਂ ਕਿਸਾਨ ਵਿਰੋਧੀ ਨੀਤੀਆਂ ਵਿਰੁੱਧ 10 ਮਾਰਚ ਨੂੰ ਬਰਨਾਲਾ ਵਿਖੇ ਹੋਣ ਵਾਲੀ ਰੈਲੀ ਵਿਚ ਵੱਡੀ ਗਿਣਤੀ 'ਚ ਸ਼ਮੂਲੀਅਤ ਕਰਨ ਦਾ ਐਲਾਨ ਕੀਤਾ ਗਿਆ | ਮੀਟਿੰਗ ਦੌਰਾਨ ਆਗੂਆਂ ਨੇ ਕੇਂਦਰ ਸਰਕਾਰ ਦੀ ਸਖ਼ਤ ਆਲੋਚਨਾ ਕਰਦਿਆਂ ਕਿਹਾ ਕਿ ਭਾਰਤ ਸਰਕਾਰ ਅਮਰੀਕਾ ਨਾਲ ਅਜਿਹੇ ਗੁਪਤ ਸਮਝੌਤੇ ਕਰਨ ਜਾ ਰਹੀ ਹੈ, ਜਿਸ ਨਾਲ ਭਾਰਤੀ ਮੰਡੀ ਵਿਦੇਸ਼ੀ ਕਾਰਪੋਰੇਟ ਘਰਾਣਿਆਂ ਲਈ ਖੋਲ੍ਹ ਦਿੱਤੀ ਜਾਵੇਗੀ ਅਤੇ ਇਸ ਘਾਤਕ ਕਦਮ ਨਾਲ ਨਾ ਸਿਰਫ਼ ਫ਼ਸਲਾਂ ਦੇ ਵਾਜਬ ਭਾਅ ਖ਼ਤਮ ਹੋ ਜਾਣਗੇ, ਸਗੋਂ ਭਾਰਤ ਦਾ ਕਿਸਾਨ ਆਰਥਿਕ ਪੱਖੋਂ ਪੂਰੀ ਤਰ੍ਹਾਂ ਕੰਗਾਲ ਹੋ ਜਾਵੇਗਾ | ਇਸ ਲਈ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਅਜਿਹੇ ਸਮਝੌਤਿਆਂ ਨੂੰ ਤੁਰੰਤ ਰੱਦ ਕਰੇ ਤਾਂ ਜੋ ਦੇਸ਼ ਦੇ ਅੰਨਦਾਤੇ ਨੂੰ ਬਚਾਇਆ ਜਾ ਸਕੇ | ਇਸ ਮੌਕੇ ਸ਼ਹਿਰੀ ਪ੍ਰਧਾਨ ਬਲਵੰਤ ਸਿੰਘ ਮਾਨ ਹਰੀਪੁਰ ਨੇ ਦੱਸਿਆ ਕਿ ਕੇਂਦਰ ਅਤੇ ਰਾਜ ਸਰਕਾਰਾਂ ਜਿਸ ਤਰ੍ਹਾਂ ਸਰਕਾਰੀ ਅਦਾਰਿਆਂ ਦਾ ਅੰਨ੍ਹੇਵਾਹ ਨਿੱਜੀਕਰਨ ਕਰਨ ਤੇ ਲੱਗੀਆਂ ਹੋਈਆਂ ਹਨ, ਉਸ ਨੂੰ ਤੁਰੰਤ ਬੰਦ ਕੀਤਾ ਜਾਣਾ ਚਾਹੀਦਾ ਹੈ ਅਤੇ ਖੇਤੀ ਖੇਤਰ ਨੂੰ ਬਚਾਉਣ ਲਈ ਐੱਮ.ਐੱਸ.ਪੀ. ਦੀ ਗਰੰਟੀ ਲਈ ਕਾਨੂੰਨ ਬਣਾਇਆ ਜਾਵੇ | ਉਨ੍ਹਾਂ ਕਿਹਾ ਕਿ 60 ਸਾਲ ਦੀ ਕਿਸਾਨਾਂ ਤੇ ਕਿਸਾਨ ਔਰਤਾਂ ਨੂੰ 10 ਹਜ਼ਾਰ ਰੁਪਏ ਮਾਸਿਕ ਪੈਨਸ਼ਨ ਲਾਗੂ ਕੀਤੀ ਜਾਵੇ ਅਤੇ ਫ਼ਸਲਾਂ ਦੀ ਬੀਮਾ ਯੋਜਨਾ ਦਾ ਪ੍ਰਬੰਧ ਅਜਿਹਾ ਹੋਵੇ ਕਿ ਇਸ ਦਾ ਸਾਰਾ ਖ਼ਰਚਾ ਮਾਰਕੀਟ ਕਮੇਟੀਆਂ ਵਲੋਂ ਅਦਾ ਕੀਤਾ ਜਾਵੇ | ਮੀਟਿੰਗ ਵਿਚ ਯੂਨੀਅਨ ਦੇ ਸੂਬਾ ਖ਼ਜ਼ਾਨਚੀ ਰਣਜੀਤ ਸਿੰਘ ਚਨਾਰਥਲ, ਪੈੱ੍ਰਸ ਸਕੱਤਰ ਹਰਿੰਦਰ ਸਿੰਘ ਚਨਾਰਥਲ, ਮੀਤ ਪ੍ਰਧਾਨ ਹਰਨੇਕ ਸਿੰਘ ਭੱਲਮਾਜਰਾ ਤੋਂ ਇਲਾਵਾ ਬਲਾਕ ਆਗੂ ਸੁਖਦੇਵ ਸਿੰਘ ਭੱਦਲਥੂਹਾ, ਸੁਖਦੇਵ ਸਿੰਘ ਭਗਵਾਨਪੁਰਾ ਤੇ ਸੁਖਪ੍ਰੀਤ ਸਿੰਘ ਸਮੇਤ ਕਈ ਹੋਰ ਆਗੂ ਵੀ ਸ਼ਾਮਿਲ ਹੋਏ |

ਪਿਛਲੀ ਖ਼ਬਰ ਪੀ. ਡਬਲਿਊੂ. ਡੀ. ਜਲ ਸਪਲਾਈ ਤਾਲਮੇਲ ਸੰਘਰਸ਼ ਕਮੇਟੀ ਵਲੋਂ ਮੀਟਿੰਗ ਦੀ ਮੰਗ <br/> ਅਗਲੀ ਖ਼ਬਰ ਪੰਜਾਬ ਬਚਾਓ ਰੈਲੀਆਂ ਦੀ ਸਫਲਤਾ ਅਕਾਲੀ ਵਰਕਰਾਂ 'ਚ ਭਰ ਰਹੀਆਂ ਨੇ ਜੋਸ਼-ਯੂਥ ਅਕਾਲੀ ਦਲ ਆਸਟ੍ਰੇਲੀਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।