03-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-03-2026

ਟਿੱਪਰ ਹੇਠਾਂ ਆਉਣ ਕਾਰਨ ਵਿਅਕਤੀ ਦੀ ਮੌਤ

ਅਜੀਤ ਡੈਸਕ 07-03-2026
ਪਟਿਆਲਾ, 6 ਮਾਰਚ (ਮਨਦੀਪ ਸਿੰਘ ਖਰੌੜ)-ਸਥਾਨਕ ਬਾਬਾ ਦੀਪ ਨਗਰ ਨੇੜੇ ਮੋਟਰਸਾਈਕਲ 'ਤੇ ਜਾ ਰਹੇ ਦੋ ਵਿਅਕਤੀਆਂ ਦਾ ਟਿੱਪਰ ਨਾਲ ਐਕਸੀਡੈਂਟ ਹੋ ਗਿਆ, ਇਸ ਹਾਦਸੇ 'ਚ ਵੀਰਦਵਿੰਦਰ ਸਿੰਘ ਵਾਸੀ ਹਰਿਆਣਾ ਦੀ ਮੌਤ ਹੋਣ ਦੀ ਦੁਖਦਾਈ ਘਟਨਾ ਵਾਪਰੀ ਹੈ | ਉਕਤ ਸ਼ਿਕਾਇਤ ਮਨਜਿੰਦਰ ਸਿੰਘ ਨੇ ਥਾਣਾ ਅਰਬਨ ਅਸਟੇਟ 'ਚ ਦਰਜ ਕਰਵਾਈ ਕਿ ਉਹ 4 ਮਾਰਚ ਨੂੰ ਰਾਤੀ 7 ਵਜੇ ਦੇ ਕਰੀਬ ਬਾਬਾ ਦੀਪ ਨਗਰ ਨੇੜੇ ਦੋਸਤ ਵੀਰਦਵਿੰਦਰ ਸਿੰਘ ਨਾਲ ਮੋਟਰਸਾਈਕਲ 'ਤੇ ਜਾ ਰਿਹਾ ਸੀ | ਇਸ ਦੌਰਾਨ ਅਣਪਛਾਤੇ ਟਿੱਪਰ ਚਾਲਕ ਨੇ ਉਨ੍ਹਾ ਨੂੰ ਟੱਕਰ ਮਾਰ ਦਿੱਤੀ | ਇਸ ਹਾਦਸੇ 'ਚ ਵੀਰਦਵਿੰਦਰ ਸਿੰਘ ਦੀ ਮੌਤ ਗਈ | ਜਿਸ ਅਧਾਰ 'ਤੇ ਪੁਲਿਸ ਅਣਪਛਾਤੇ ਟਿੱਪਰ ਚਾਲਕ ਖਿਲਾਫ ਕੇਸ ਦਰਜ ਕਰ ਲਿਆ ਹੈ |

ਪਿਛਲੀ ਖ਼ਬਰ 25 ਦੀ ਪੰਜਾਬ ਬਚਾਓ ਰੈਲੀ ਲਈ ਹਲਕਾ ਅਮਲੋਹ 'ਚ ਪ੍ਰਚਾਰ ਲਗਾਤਾਰ ਜਾਰੀ-ਡਾ. ਅਰਜਨ ਸਿੰਘ, ਬਿੰਦਾ ਮਾਜਰੀ <br/> ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ (ਅ) ਵਲੋਂ ਮਹਿਲਾ ਦਿਵਸ ਮੌਕੇ ਗੁਰਦੁਆਰਾ ਮਸਤੂਆਣਾ ਸਾਹਿਬ ਵਿਖੇ ਹੋਵੇਗਾ ਸਮਾਗਮ-ਮਾਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।