03-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-03-2026

ਸੂਬੇ ਦੀ 'ਆਪ' ਸਰਕਾਰ ਤੋਂ ਲੋਕਾਂ ਦਾ ਵਿਸ਼ਵਾਸ ਭੰਗ ਹੋਇਆ-ਰਿਆ <br/>

ਅਜੀਤ ਡੈਸਕ 07-03-2026
ਫ਼ਤਹਿਗੜ੍ਹ ਸਾਹਿਬ, 6 ਮਾਰਚ (ਬਲਜਿੰਦਰ ਸਿੰਘ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਜੂਨੀਅਰ ਮੀਤ ਪ੍ਰਧਾਨ ਤੇ ਮੈਂਬਰ ਜਥੇਦਾਰ ਅਵਤਾਰ ਸਿੰਘ ਰਿਆ ਨੇ ਕਿਹਾ ਕਿ ਪੰਜਾਬ ਦੀ 'ਆਪ' ਸਰਕਾਰ ਹਰ ਫ਼ਰੰਟ 'ਤੇ ਫ਼ੇਲ੍ਹ ਸਾਬਤ ਹੋਈ ਹੈ, ਚਾਹੇ ਉਹ ਪੰਜਾਬ ਵਿਚ ਅਮਨ ਕਾਨੂੰਨ ਵਿਵਸਥਾ ਹੋਵੇ, ਚਾਹੇ ਚੋਣਾਂ ਦੌਰਾਨ ਲੋਕਾਂ ਨਾਲ ਕੀਤੇ ਚੋਣ ਵਾਅਦੇ ਹੋਣ | ਉਨ੍ਹਾਂ ਕਿਹਾ ਕਿ ਅੱਜ ਗੈਂਗਸਟਰ ਤੇ ਸਮਾਜ ਦੇ ਭੈੜੇ ਅਨਸਰ ਬੇਖ਼ੌਫ਼ ਹੋ ਕੇ ਦਿਨ ਦਿਹਾੜੇ ਲੋਕਾਂ ਦਾ ਕਤਲੇਆਮ ਕਰ ਰਹੇ ਹਨ, ਜਿਸ ਕਰਕੇ ਸੂਬੇ ਦੇ ਹਰ ਵਰਗ ਦੇ ਲੋਕ ਖੌਫ਼ਜ਼ਦਾ ਹਨ | ਇਸ ਤੋਂ ਇਲਾਵਾ ਆਮ ਆਦਮੀ ਪਾਰਟੀ ਵਲੋਂ ਚੋਣਾਂ ਤੋਂ ਪਹਿਲਾਂ ਲੋਕਾਂ ਨਾਲ ਵੱਡੇ-ਵੱਡੇ ਵਾਅਦੇ ਕੀਤੇ ਗਏ ਸਨ, ਜੋ ਕੇਵਲ ਝੂਠ ਸਾਬਤ ਹੋਏ ਹਨ, ਜਿਸ ਕਰਕੇ ਸੂਬੇ ਦੇ ਲੋਕਾਂ ਦਾ ਆਮ ਆਦਮੀ ਪਾਰਟੀ ਤੋਂ ਵਿਸ਼ਵਾਸ ਭੰਗ ਹੋ ਚੁੱਕਾ ਹੈ ਅਤੇ ਉਹ 'ਆਪ' ਦੀ ਝੂਠੀ ਸਰਕਾਰ ਨੂੰ ਚੱਲਦਾ ਕਰਨ ਲਈ ਵਿਧਾਨ ਸਭਾ ਚੋਣਾਂ ਦੀ ਉਡੀਕ ਕਰ ਰਹੇ ਹਨ | ਜਥੇਦਾਰ ਰਿਆ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਸਮੇਂ ਕਰਵਾਏ ਗਏ ਵਿਕਾਸ ਕਾਰਜ ਅੱਜ ਵੀ ਪੰਜਾਬ ਦੇ ਲੋਕਾਂ ਦੇ ਦਿਲਾਂ ਵਿਚ ਤਾਜ਼ਾ ਹਨ, ਜਿਸ ਸਦਕਾ ਲੋਕਾਂ ਦਾ ਝੁਕਾਅ ਹੁਣ ਸ਼੍ਰੋਮਣੀ ਅਕਾਲੀ ਦਲ ਵੱਲ ਨੂੰ ਹੋ ਰਿਹਾ ਹੈ, ਕਿਉਂਕਿ ਅਕਾਲੀ ਦਲ ਦੇ ਸ਼ਾਸਨ ਕਾਲ ਦੌਰਾਨ ਸੂਬੇ ਭਰ ਵਿਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕੀਤਾ ਗਿਆ | ਜਥੇਦਾਰ ਰਿਆ ਨੇ ਦੱਸਿਆ ਕਿ 25 ਮਾਰਚ ਨੂੰ ਹਲਕਾ ਅਮਲੋਹ ਅੰਦਰ ਪੰਜਾਬ ਬਚਾਓ ਰੈਲੀ ਹੋਵੇਗੀ ਅਤੇ 10 ਅਪ੍ਰੈਲ ਨੂੰ ਹਲਕਾ ਬਸੀ ਪਠਾਣਾਂ ਵਿਚ ਰੈਲੀ ਹੋਵੇਗੀ |


ਪਿਛਲੀ ਖ਼ਬਰ ਰਾਮਗੜ੍ਹ ਦੀ ਅਗਵਾਈ ਹੇਠ ਕਾਂਗਰਸੀ ਆਗੂ ਤੇ ਵਰਕਰ ਚੰਡੀਗੜ੍ਹ ਲਈ ਰਵਾਨਾ <br/> ਅਗਲੀ ਖ਼ਬਰ ਪਾਈਨ ਗਰੋਵ ਕਾਲਜ ਆਫ਼ ਐਜੂਕੇਸ਼ਨ 'ਚ ਫੈਕਲਟੀ ਇੰਟਰੈਕਸ਼ਨ ਪ੍ਰੋਗਰਾਮ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।