03-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-03-2026

19 ਮਾਰਚ ਨੂੰ ਸਮਾਣਾ ਵਿਖੇ ਅਕਾਲੀ ਦਲ (ਬਾਦਲ) ਦੀ ਰੈਲੀ ਇਤਿਹਾਸਕ ਹੋਵੇਗੀ-ਹਰਿਆਊ

ਅਜੀਤ ਡੈਸਕ 07-03-2026
ਸਮਾਣਾ, 6 ਮਾਰਚ (ਸਾਹਿਬ ਸਿੰਘ)-'ਸ਼੍ਰੋਮਣੀ ਅਕਾਲੀ ਦਲ (ਬਾਦਲ) ਦੀ 19 ਮਾਰਚ ਨੂੰ ਅਨਾਜ ਮੰਡੀ ਸਮਾਣਾ ਵਿਖੇ ਹੋਣ ਵਾਲੀ ਰੈਲੀ ਇਤਿਹਾਸਕ ਹੋਵੇਗੀ ਅਤੇ ਇਸ ਦੀ ਕਾਮਯਾਬੀ ਲਈ ਵੱਡੇ ਪੱਧਰ 'ਤੇ ਪਿੰਡਾਂ ਵਿਚ ਬੈਠਕਾਂ ਕਰਨ ਦਾ ਸਿਲਸਿਲਾ ਜਾਰੀ ਹੈ |' ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਬਾਦਲ ਦਲ ਦੇ ਜ਼ਿਲ੍ਹਾ ਦਿਹਾਤੀ ਪਟਿਆਲਾ ਦੇ ਪ੍ਰਧਾਨ ਤੇ ਵਿਧਾਨ ਸਭਾ ਹਲਕਾ ਸਮਾਣਾ ਦੇ ਮੁਖੀ ਜਗਮੀਤ ਸਿੰਘ ਹਰਿਆਊ ਨੇ ਕਿਹਾ ਕਿ ਰੈਲੀ ਵਿਚ ਹੋਣ ਵਾਲਾ ਇਕੱਠ ਪਿਛਲੇ ਸਾਰੇ ਰਿਕਾਰਡ ਤੋੜ ਦੇਵੇਗਾ | ਉਨ੍ਹਾਂ ਦੱਸਿਆ ਕਿ ਕੁਝ ਨੇਤਾ ਆਪਣੀ ਹਾਊਮੈ ਨੂੰ ਪੱਠੇ ਪਾਉਣ ਦੇ ਇਰਾਦੇ ਨਾਲ ਸ਼ੋ੍ਰਮਣੀ ਅਕਾਲੀ ਦਲ ਦੀ ਲੀਡਰਸ਼ਿਪ ਨੂੰ ਬਦਨਾਮ ਕਰਕੇ ਸਿੱਖ ਕੌਮ ਨੂੰ ਲੀਡਰਹੀਣ ਕਰਨਾ ਚਾਹੁੰਦੇ ਹਨ ਪਰ ਲੋਕਾਂ ਵਿਚ ਜਾਗਰੂਕਤਾ ਆ ਚੁੱਕੀ ਹੈ ਅਤੇ ਉਹ ਅਜਿਹੀ ਕਿਸੇ ਵੀ ਸਾਜ਼ਿਸ਼ ਨੂੰ ਕਾਮਯਾਬ ਨਹੀਂ ਹੋਣ ਦੇਣਗੇ | ਉਨ੍ਹਾਂ ਭੀਮਾ ਖੇੜੀ ਸਮੇਤ ਹਲਕੇ ਦੇ ਇਕ ਦਰਜਨ ਪਿੰਡਾਂ ਵਿਚ ਅਕਾਲੀ ਵਰਕਰਾਂ ਨਾਲ ਬੈਠਕਾਂ ਕੀਤੀਆਂ ਅਤੇ ਰੈਲੀ ਵਿਚ ਖ਼ੁਦ ਸ਼ਿਰਕਤ ਕਰਨ ਤੋਂ ਇਲਾਵਾ ਟਰਾਲੀਆਂ ਭਰ ਕੇ ਰੈਲੀ ਵਿਚ ਪਹੁੰਚਣ ਦੀ ਅਪੀਲ ਕੀਤੀ | ਜਥੇਦਾਰ ਹਰਿਆਊ ਨੇ ਆਖਿਆ ਕਿ ਪੰਜਾਬ ਦੇ ਲੋਕ ਪੰਜਾਬ ਸਰਕਾਰ ਤੋਂ ਤੰਗ ਆ ਚੁੱਕੇ ਹਨ ਅਤੇ ਆਪ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਕਾਰਨ ਲੋਕਾਂ ਨੂੰ ਸ਼ੋ੍ਰਮਣੀ ਅਕਾਲੀ ਦਲ (ਬਾਦਲ) ਦੀ ਸਰਕਾਰ ਦੇ ਦਿਨ ਚੇਤੇ ਆ ਰਹੇ ਹਨ | ਜਥੇਦਾਰ ਹਰਿਆਊ ਜਿਨ੍ਹਾਂ ਨਾਲ ਸ਼ੋ੍ਰਮਣੀ ਕਮੇਟੀ ਮੈਂਬਰ ਕੁਲਦੀਪ ਸਿੰਘ ਨਸੂਪੁਰ, ਅਮਰਜੀਤ ਸਿੰਘ ਟੋਡਰਪੁਰ, ਅਮਰਜੀਤ ਸਿੰਘ ਗੁਰਾਇਆ ਆਦਿ ਆਗੂ ਵੀ ਸਨ, ਨੇ ਵਰਕਰਾਂ ਦੀ ਬੈਠਕਾਂ ਕਰਦਿਆਂ ਕਿਹਾ ਕਿ ਪੰਜਾਬ ਨੂੰ ਖੇਤਰੀ ਪਾਰਟੀ ਹੀ ਬਚਾ ਸਕਦੀ ਹੈ | ਜਿਨ੍ਹਾਂ ਦੇ ਹਿਤ ਦਿੱਲੀ ਨਾਲ ਜੁੜੇ ਹਨ, ਉਹ ਪਾਰਟੀਆਂ ਪੰਜਾਬ ਦਾ ਭਲਾ ਸੋਚ ਵੀ ਨਹੀਂ ਸਕਦੀਆਂ | ਉਨ੍ਹਾਂ ਆਖਿਆ ਪਿਛਲੀਆਂ ਚੋਣਾਂ ਵਿਚ 'ਝੂਠ' ਭਾਰੂ ਹੋਣ ਕਾਰਨ ਲੋਕ ਗਲਤ ਫ਼ੈਸਲਾ ਲੈਣ ਲਈ ਮਜਬੂਰ ਹੋਏ ਸਨ |

ਪਿਛਲੀ ਖ਼ਬਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੱਜੂਮਾਜਰਾ ਵਲੋਂ ਦਾਖਲਾ ਮੁਹਿੰਮ ਸ਼ੁਰੂ ਅਗਲੀ ਖ਼ਬਰ ਸਿਹਤ ਵਿਭਾਗ ਦੀ ਟੀਮ ਵਲੋਂ ਬਸੀ ਪਠਾਣਾਂ 'ਚ ਫੀਵਰ ਸਰਵੇਅ ਕਰਵਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।