03-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-03-2026

ਚੇਅਰਮੈਨ ਹਰਪਾਲ ਜੁਨੇਜਾ ਵਲੋਂ ਨਵੇਂ ਬੱਸ ਅੱਡੇ ਤੇ ਵਰਕਸ਼ਾਪ ਦਾ ਦੌਰਾ <br/>

ਅਜੀਤ ਡੈਸਕ 07-03-2026
ਪਟਿਆਲਾ, 5 ਮਾਰਚ (ਅ.ਸ. ਆਹਲੂਵਾਲੀਆ)-ਪੀ.ਆਰ.ਟੀ.ਸੀ. ਦੇ ਚੇਅਰਮੈਨ ਐਡਵੋਕੇਟ ਹਰਪਾਲ ਜੁਨੇਜਾ ਨੇ ਇੱਥੇ ਨਵੇਂ ਬੱਸ ਅੱਡੇ ਤੇ ਵਰਕਸ਼ਾਪ ਦਾ ਅਚਨਚੇਤ ਦੌਰਾ ਕੀਤਾ | ਇਸ ਦੌਰਾਨ ਉਨ੍ਹਾਂ ਨੇ ਪਟਿਆਲਾ ਡਿਪੂ ਦੇ ਦਫ਼ਤਰੀ ਕੰਮ-ਕਾਜ, ਸਟਾਫ਼ ਦੀ ਚੈਕਿੰਗ, ਬੱਸਾਂ ਦੀ ਮੁਰੰਮਤ ਦੇ ਕੰਮ ਅਤੇ ਬੱਸ ਸਟੈਂਡ ਦੀ ਸਾਫ਼ ਸਫ਼ਾਈ ਤੋਂ ਇਲਾਵਾ ਸਵਾਰੀਆਂ ਨੂੰ ਮੁਹੱਈਆ ਕਰਵਾਈਆਂ ਹੋਈਆਂ ਸਹੂਲਤਾਂ ਦਾ ਖ਼ਾਸ ਤੌਰ 'ਤੇ ਨਿਰੀਖਣ ਕੀਤੀ | ਚੇਅਰਮੈਨ ਹਰਪਾਲ ਜੁਨੇਜਾ ਨੇ ਇਸ ਦੌਰਾਨ ਡਿਪੂ ਵਿਚ ਇਕ ਛਾਂਦਾਰ ਬੂਟਾ ਲਗਾਇਆ ਤੇ ਡਿਪੂ ਦੀ ਚਾਰਦੀਵਾਰੀ ਦੇ ਨਾਲ ਹੋਰ ਬੂਟੇ ਲਗਾਉਣ ਦੇ ਨਿਰਦੇਸ਼ ਦਿੱਤੇ | ਉਨ੍ਹਾਂ ਦੱਸਿਆ ਕਿ ਜਲਦ ਹੀ ਪੀ.ਆਰ.ਟੀ.ਸੀ. ਦੇ ਹਰੇਕ ਬੱਸ ਸਟੈਂਡ, ਪ੍ਰਤੀ ਡਿਪੂ ਵਿਚ ਇਕ ਹਜ਼ਾਰ ਬੂਟਾ ਲਗਾਇਆ ਜਾਵੇਗਾ ਤਾਂ ਜੋ ਵਾਤਾਵਰਨ ਨੂੰ ਸ਼ੁੱਧ ਬਣਾਇਆ ਜਾ ਸਕੇ | ਚੇਅਰਮੈਨ ਹਰਪਾਲ ਜੁਨੇਜਾ ਨੇ ਇਸ ਦੌਰੇ ਦੌਰਾਨ ਪੀ.ਆਰ.ਟੀ.ਸੀ. ਦੇ ਵਰਕਰਾਂ ਦੇ ਨਾਲ ਵਿਚਾਰ-ਵਟਾਂਦਰਾ ਕੀਤਾ ਅਤੇ ਉਨ੍ਹਾਂ ਦੀਆਂ ਮੰਗਾਂ ਸਬੰਧੀ ਜਲਦ ਹੀ ਨਿਪਟਾਰਾ ਕਰਨ ਦਾ ਭਰੋਸਾ ਦਿੱਤਾ | ਇਸ ਦੇ ਨਾਲ ਹੀ ਚੇਅਰਮੈਨ ਨੇ ਡਿਪੂ ਦੇ ਵਰਕਸ਼ਾਪ ਅਤੇ ਓਪਰੇਸ਼ਨ ਸਟਾਫ਼ ਨੂੰ ਹੋਰ ਮਿਹਨਤ ਅਤੇ ਲਗਨ ਨਾਲ ਕੰਮ ਕਰਨ ਲਈ ਪ੍ਰੇਰਿਆ ਤਾਂ ਜੋ ਪੀ.ਆਰ.ਟੀ.ਸੀ. ਆਮ ਜਨਤਾ ਨੂੰ ਨਿਰੰਤਰ ਸਫ਼ਰ ਸਹੂਲਤ ਪ੍ਰਦਾਨ ਕਰ ਸਕੇ | ਇਸ ਤੋਂ ਇਲਾਵਾ ਚੇਅਰਮੈਨ ਜੁਨੇਜਾ ਨੇ ਨਵੇਂ ਬੱਸ ਸਟੈਂਡ ਪਟਿਆਲਾ ਦੇ ਬਾਹਰ ਟ੍ਰੈਫਿਕ ਦੇ ਸੰਬੰਧ ਵਿਚ ਆ ਰਹੀਆਂ ਮੁਸ਼ਕਲਾਂ ਸਬੰਧੀ ਬੱਸ ਸਟੈਂਡ ਦੇ ਆਲੇ-ਦੁਆਲੇ ਦਾ ਦੌਰਾ ਕੀਤਾ ਅਤੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਟ੍ਰੈਫਿਕ ਪੁਲਿਸ ਨਾਲ ਤਾਲਮੇਲ ਕਰਕੇ ਤਜਵੀਜ਼ ਤਿਆਰ ਕਰਨ ਉਪਰੰਤ ਜਲਦ ਹੀ ਪੱਕੇ ਤੌਰ 'ਤੇ ਨਿਪਟਾਰਾ ਕਰਨ ਦਾ ਭਰੋਸਾ ਦਿੱਤਾ | ਇਸ ਦੌਰੇ ਦੌਰਾਨ ਪੀ.ਆਰ.ਟੀ.ਸੀ. ਪਟਿਆਲਾ ਡਿਪੂ ਦੇ ਜਨਰਲ ਮੈਨੇਜਰ ਇੰਜ. ਜਤਿੰਦਰਪਾਲ ਸਿੰਘ ਗਰੇਵਾਲ ਅਤੇ ਹੋਰ ਅਧਿਕਾਰੀ ਤੇ ਕਰਮਚਾਰੀ ਵੀ ਮੌਜੂਦ ਰਹੇ |


ਪਿਛਲੀ ਖ਼ਬਰ ਪਬਲਿਕ ਕਾਲਜ 'ਚ ਰਾਸ਼ਟਰੀ ਸੇਵਾ ਸਕੀਮ ਦਾ ਕੈਂਪ-ਕਾਲਜ ਕੈਂਪਸ ਦੀ ਸਫ਼ਾਈ <br/> ਅਗਲੀ ਖ਼ਬਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੱਜੂਮਾਜਰਾ ਵਲੋਂ ਦਾਖਲਾ ਮੁਹਿੰਮ ਸ਼ੁਰੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।