02-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-03-2026

ਮੁੱਖ ਮੰਤਰੀ ਦੀ ਅਗਵਾਈ ਵਾਲੀ ਸਰਕਾਰ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਦੇਣ ਲਈ ਵਚਨਬੱਧ-ਲਿਬੜਾ

ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਅਜੈ ਸਿੰਘ ਲਿਬੜਾ ਪਿੰਡ ਰਾਮਪੁਰ ਨੌ ਅਬਾਦ ਵਿਖੇ ਪੰਚਾਇਤ ਸਮੇਤ ਛੱਪੜ ਦੀ ਚਾਰਦੀਵਾਰੀ ਦਾ ਉਦਘਾਟਨ ਕਰਨ ਸਮੇਂ ਦਿਖਾਈ ਦਿੰਦੇ ਹੋਏ | ਅਜੀਤ ਤਸਵੀਰ <br/> 07-03-2026
ਫ਼ਤਹਿਗੜ੍ਹ ਸਾਹਿਬ, 6 ਮਾਰਚ (ਮਨਪ੍ਰੀਤ ਸਿੰਘ)-ਪੰਜਾਬ ਸਰਕਾਰ ਪਿੰਡਾਂ ਦੇ ਲੋਕਾਂ ਨੂੰ ਸਾਰੀਆਂ ਬੁਨਿਆਦੀ ਸਹੂਲਤਾਂ ਦੇਣ ਲਈ ਵਚਨਬੱਧ ਹੈ | ਜਿਸ ਦੁਆਰਾ ਪਿੰਡਾਂ ਦੇ ਵਿਕਾਸ ਲਈ ਵੱਡੇ ਪੱਧਰ 'ਤੇ ਕਾਰਜ ਕੀਤੇ ਜਾ ਰਹੇ ਹਨ | ਇਨ੍ਹਾਂ ਗੱਲਾਂ ਦਾ ਪ੍ਰਗਟਾਵਾ 'ਆਪ' ਦੇ ਜ਼ਿਲ੍ਹਾ ਪ੍ਰਧਾਨ ਤੇ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਅਜੈ ਸਿੰਘ ਲਿਬੜਾ ਨੇ ਨਜ਼ਦੀਕੀ ਪਿੰਡ ਰਾਮਪੁਰ ਨੌ ਅਬਾਦ ਵਿਖੇ ਛੱਪੜ ਦੀ ਚਾਰਦੀਵਾਰੀ ਦੇ ਉਦਘਾਟਨ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸ਼ਹਿਰਾਂ ਦੇ ਨਾਲ-ਨਾਲ ਪਿੰਡਾਂ ਦੇ ਵਿਕਾਸ ਲਈ ਵੀ ਪੂਰੀ ਤਰ੍ਹਾਂ ਵਚਨਬੱਧ ਹਨ | ਇਸ ਮੌਕੇ ਉਨ੍ਹਾਂ ਪਿੰਡ ਵਾਸੀਆਂ ਨੂੰ ਭਰੋਸਾ ਵੀ ਦਿਵਾਇਆ ਕਿ ਉਹ ਪਿੰਡ ਦੇ ਹੋਰ ਕਾਰਜਾਂ ਲਈ ਵੀ ਗ੍ਰਾਂਟਾਂ ਮੁਹੱਈਆ ਕਰਵਾਉਣਗੇ | ਇਸ ਮੌਕੇ ਪਿੰਡ ਵਾਸੀਆਂ ਵਲੋਂ ਚੇਅਰਮੈਨ ਲਿਬੜਾ ਦਾ ਵਿਸ਼ੇਸ਼ ਤੌਰ 'ਤੇ ਸਨਮਾਨ ਵੀ ਕੀਤਾ ਗਿਆ | ਇਸ ਮੌਕੇ 'ਤੇ ਸਰਪੰਚ ਜਗਜੋਤ ਸਿੰਘ ਜੋਤੀ, ਮਨਇੰਦਰ ਸਿੰਘ, ਤਰਣਵੀਰ ਸਿੰਘ, ਕਰਮਜੀਤ ਕੌਰ, ਸੁਰਿੰਦਰ ਕੌਰ (ਸਾਰੇ ਪੰਚ), ਜੋਰਾ ਸਿੰਘ, ਜਸਵੀਰ ਸਿੰਘ, ਮਨਦੀਪ ਸਿੰਘ, ਬਲਜੀਤ ਸਿੰਘ ਚੀਮਾ, ਨਿਸ਼ਾਨ ਸਿੰਘ ਨੰਬਰਦਾਰ, ਸੁਰਜੀਤ ਸਿੰਘ ਸਾਧੂਗੜ੍ਹ, ਬਲਾਕ ਸੰਮਤੀ ਮੈਂਬਰ ਵਿਕਰਮਜੀਤ ਸਿੰਘ, ਅਮਨਦੀਪ ਸਿੰਘ, ਜਸਪਾਲ ਸਿੰਘ, ਸਾਬਕਾ ਸਰਪੰਚ ਰਵਿੰਦਰ ਸਿੰਘ ਵੀ ਹਾਜ਼ਰ ਸਨ |
ਪਿਛਲੀ ਖ਼ਬਰ ਲੋਕਾਂ ਨੂੰ ਸੂਬਾ ਸਰਕਾਰ ਦੀਆਂ ਬਣਦੀਆਂ ਸਹੂਲਤਾਂ ਦੇ ਲਾਭ ਦਿੱਤੇ ਜਾ ਰਹੇ-'ਆਪ' ਆਗੂ ਅਗਲੀ ਖ਼ਬਰ ਬਜ਼ੁਰਗ ਨਾਲ ਵੱਜੀ ਠੱਗੀ, ਅਣਪਛਾਤਾ ਵਿਅਕਤੀ ਨਕਲੀ ਨੋਟ ਦੇ ਕੇ ਅਸਲੀ ਲੈ ਕੇ ਹੋਇਆ ਫ਼ਰਾਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।