02-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-03-2026

ਲੋਕਾਂ ਨੂੰ ਸੂਬਾ ਸਰਕਾਰ ਦੀਆਂ ਬਣਦੀਆਂ ਸਹੂਲਤਾਂ ਦੇ ਲਾਭ ਦਿੱਤੇ ਜਾ ਰਹੇ-'ਆਪ' ਆਗੂ

'ਆਪ' ਆਗੂ ਗੁਰਜੰਟ ਸਿੰਘ ਪੰਚਾਇਤ ਸਮੇਤ ਪਿੰਡ ਵਾਸੀਆਂ ਦੇ ਸਿਹਤ ਯੋਜਨਾ ਦੇ ਕਾਰਡ ਬਣਾਉਣ ਮੌਕੇ ਦਿਖਾਈ ਦਿੰਦੇ ਹੋਏ | ਅਜੀਤ ਤਸਵੀਰ <br/> 07-03-2026
ਫ਼ਤਹਿਗੜ੍ਹ ਸਾਹਿਬ, 6 ਮਾਰਚ (ਮਨਪ੍ਰੀਤ ਸਿੰਘ)-ਪੰਜਾਬ ਸਰਕਾਰ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਵਚਨਬੱਧ ਹੈ | ਜਿਸ ਦੁਆਰਾ ਪਿੰਡਾਂ 'ਚ ਜਿੱਥੇ ਵੱਡੇ ਪੱਧਰ 'ਤੇ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ, ਉੱਥੇ ਹੀ ਲੋਕਾਂ ਨੂੰ ਸਰਕਾਰ ਦੀਆਂ ਬਣਦੀਆਂ ਸਹੂਲਤਾਂ ਦੇ ਲਾਭ ਵੀ ਦਿੱਤੇ ਜਾ ਰਹੇ ਹਨ | ਇਨ੍ਹਾਂ ਗੱਲਾਂ ਦਾ ਪ੍ਰਗਟਾਵਾ 'ਆਪ' ਆਗੂ ਗੁਰਜੰਟ ਸਿੰਘ ਤੇ ਪੰਚ ਕਰਮ ਸਿੰਘ ਨੇ ਪੰਚਾਇਤ ਸਮੇਤ ਪਿੰਡ ਭਮਾਰਸੀ ਬੁਲੰਦ ਵਿਖੇ ਇਲਾਕਾ ਨਿਵਾਸੀਆਂ ਦੇ ਸਿਹਤ ਯੋਜਨਾ ਕਾਰਡ ਬਣਾਉਣ ਸਮੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ | ਆਗੂਆਂ ਨੇ ਕਿਹਾ ਕਿ ਹਲਕਾ ਵਿਧਾਇਕ ਲਖਵੀਰ ਸਿੰਘ ਰਾਏ ਦੀ ਅਗਵਾਈ ਹੇਠ ਬਿਨਾਂ ਕਿਸੇ ਪੱਖਪਾਤ ਤੋਂ ਲੋਕਾਂ ਨੂੰ ਸਿਹਤ ਯੋਜਨਾ ਦਾ ਲਾਭ ਦਿੱਤਾ ਜਾ ਰਿਹਾ ਹੈ ਤਾਂ ਜੋ ਲੋੜਵੰਦ ਲੋਕ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਿਹਤ ਯੋਜਨਾ ਦਾ ਲਾਭ ਲੈ ਸਕਣ | ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਆਪਣੀ ਕਹਿਣੀ ਤੇ ਕਰਨੀ ਦੀ ਪੱਕੀ ਹੈ | ਜਿਸ ਦੁਆਰਾ ਚੋਣਾਂ ਤੋਂ ਪਹਿਲਾ ਕੀਤੇ ਆਪਣੇ ਇਕ-ਇਕ ਵਾਅਦੇ ਨੂੰ ਪੂਰਾ ਕੀਤਾ ਗਿਆ ਹੈ ਤੇ ਲੋਕਾਂ ਨੂੰ ਬਣਦੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਗਈਆਂ ਹਨ | ਇਸ ਮੌਕੇ ਹੋਰਨਾਂ ਤੋਂ ਇਲਾਵਾ ਸਰਪੰਚ ਜਸਪਾਲ ਕੌਰ, ਕਰਮ ਸਿੰਘ, ਲਖਵੀਰ ਸਿੰਘ, ਗੁਰਦੀਪ ਸਿੰਘ, ਗੁਰਪ੍ਰੀਤ ਕੌਰ (ਤਿੰਨੋਂ ਪੰਚ), ਹਰਪ੍ਰੀਤ ਸਿੰਘ ਤੇ ਗੁਰਵਿੰਦਰ ਸਿੰਘ ਸਮੇਤ ਵੱਡੀ ਗਿਣਤੀ 'ਚ ਪਿੰਡਵਾਸੀ ਵੀ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ |
ਪਿਛਲੀ ਖ਼ਬਰ ਵਰਲਡ ਯੂਨੀਵਰਸਿਟੀ 'ਚ ਡਿਜੀਟਲ ਤਿਆਰੀ ਤੇ ਗੁਣਵੱਤਾ ਸਿੱਖਿਆ ਦੇ ਉੱਨਤੀ ਵਿਸ਼ੇ 'ਤੇ ਰਾਸ਼ਟਰੀ ਸੈਮੀਨਾਰ ਅਗਲੀ ਖ਼ਬਰ ਮੁੱਖ ਮੰਤਰੀ ਦੀ ਅਗਵਾਈ ਵਾਲੀ ਸਰਕਾਰ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਦੇਣ ਲਈ ਵਚਨਬੱਧ-ਲਿਬੜਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।