18-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-03-2026

ਐਲ.ਪੀ.ਜੀ. ਸਿਲੰਡਰ ਦੀਆਂ ਕੀਮਤਾਂ 'ਚ ਵਾਧੇ ਨਾਲ ਆਮ ਲੋਕਾਂ 'ਤੇ ਪਵੇਗਾ ਹੋਰ ਆਰਥਿਕ ਬੋਝ-ਰਾਜੂ ਖੰਨਾ

ਸ਼੍ਰੋਮਣੀ ਅਕਾਲੀ ਦਲ ਕੋਰ ਕਮੇਟੀ ਮੈਂਬਰ ਗੁਰਪ੍ਰੀਤ ਸਿੰਘ ਰਾਜੂ ਖੰਨਾ ਪੱਤਰਕਾਰਾਂ ਨਾਲ ਗੱਲਬਾਤ ਕਰਨ ਸਮੇਂ ਸਥਾਨਕ ਲੀਡਰਸ਼ਿਪ ਨਾਲ | ਤਸਵੀਰ: ਗਿੱਲ <br/> 08-03-2026
ਅਮਲੋਹ, 7 ਮਾਰਚ (ਹਰਪ੍ਰੀਤ ਸਿੰਘ ਗਿੱਲ)-ਸ਼੍ਰੋਮਣੀ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੇ ਘਰੇਲੂ ਅਤੇ ਕਮਰਸ਼ੀਅਲ ਐਲ.ਪੀ.ਜੀ. ਸਿਲੰਡਰ ਦੀਆਂ ਕੀਮਤਾਂ ਵਿਚ ਕੀਤੇ ਵਾਧੇ 'ਤੇ ਕੜੀ ਪ੍ਰਤੀਕਿ੍ਆ ਦਿੰਦਿਆਂ ਕਿਹਾ ਕਿ ਇਸ ਨਾਲ ਆਮ ਲੋਕਾਂ, ਖ਼ਾਸ ਕਰਕੇ ਮੱਧ ਵਰਗ ਅਤੇ ਗ਼ਰੀਬ ਪਰਿਵਾਰਾਂ 'ਤੇ ਮਹਿੰਗਾਈ ਦਾ ਬੋਝ ਹੋਰ ਵੱਧ ਜਾਵੇਗਾ | ਕਿਉਂਕਿ ਘਰੇਲੂ ਰਸੋਈ ਗੈਸ ਸਿਲੰਡਰ ਦੀ ਕੀਮਤ 60 ਰੁਪਏ ਤੇ ਵਪਾਰਕ ਸਿਲੰਡਰ ਦੀ ਕੀਮਤ 115 ਰੁਪਏ ਵਧਾ ਦਿੱਤੀ ਕੀਤੀ ਗਈ ਹੈ, ਜੋ ਆਮ ਲੋਕਾਂ 'ਤੇ ਕੇਂਦਰ ਸਰਕਾਰ ਵਲੋਂ ਪਾਇਆ ਵੱਡਾ ਆਰਥਿਕ ਬੋਝ ਹੈ | ਖੰਨਾ ਨੇ ਸਰਕਾਰ ਨੂੰ ਅਪੀਲ ਕੀਤੀ ਕਿ ਆਮ ਲੋਕਾਂ ਦੀਆਂ ਮੁਸ਼ਕਿਲਾਂ ਨੂੰ ਸਮਝਦੇ ਹੋਏ ਇਸ ਫ਼ੈਸਲੇ 'ਤੇ ਤੁਰੰਤ ਮੁੜ ਵਿਚਾਰ ਕਰਨਾ ਚਾਹੀਦਾ ਹੈ ਅਤੇ ਐਲ.ਪੀ.ਜੀ. ਦੀਆਂ ਕੀਮਤਾਂ ਘਟਾਉਣ ਲਈ ਠੋਸ ਕਦਮ ਚੁੱਕੇ ਜਾਣੇ ਚਾਹੀਦੇ ਹਨ | ਉਨ੍ਹਾਂ ਕਿਹਾ ਕਿ ਰਸੋਈ ਗੈਸ ਹਰ ਘਰ ਦੀ ਬੁਨਿਆਦੀ ਲੋੜ ਹੈ ਅਤੇ ਇਸ ਦੀਆਂ ਕੀਮਤਾਂ ਵਿਚ ਵਾਰ-ਵਾਰ ਹੋਣ ਵਾਲਾ ਵਾਧਾ ਸਿੱਧਾ ਪਰਿਵਾਰਾਂ ਦੀ ਰੋਜ਼ਾਨਾ ਜ਼ਿੰਦਗੀ 'ਤੇ ਅਸਰ ਪਾਉਂਦਾ ਹੈ | ਖ਼ਾਸ ਕਰਕੇ ਘਰੇਲੂ ਮਹਿਲਾਵਾਂ 'ਤੇ ਜੋ ਪਹਿਲਾਂ ਹੀ ਸੀਮਿਤ ਬਜਟ ਵਿਚ ਘਰ ਚਲਾਉਂਦੀਆਂ ਹਨ | ਰਾਜੂ ਖੰਨਾ ਨੇ ਕਮਰਸ਼ੀਅਲ ਐਲ.ਪੀ.ਜੀ. ਸਿਲੰਡਰ ਦੀਆਂ ਕੀਮਤਾਂ ਵਿਚ ਵਾਧੇ ਬਾਰੇ ਕਿਹਾ ਕਿ ਇਸ ਨਾਲ ਕਾਰੋਬਾਰੀਆਂ 'ਤੇ ਵਾਧੂ ਆਰਥਿਕ ਬੋਝ ਪਵੇਗਾ ਜੋ ਪਹਿਲਾਂ ਹੀ ਉੱਚੇ ਟੈਕਸ ਅਤੇ ਘੱਟ ਵਿੱਕਰੀ ਕਾਰਨ ਮੁਸ਼ਕਿਲਾਂ ਦਾ ਸਾਹਮਣਾ ਕਰ ਰਹੇ ਹਨ | ਰਾਜੂ ਖੰਨਾ ਨੇ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਇਸ ਕੀਮਤ ਵਾਧੇ ਨੂੰ ਜਲਦੀ ਵਾਪਸ ਨਾ ਲਿਆ ਗਿਆ ਤਾਂ ਪਾਰਟੀ ਇਸ ਮੁੱਦੇ ਨੂੰ ਜ਼ੋਰ-ਸ਼ੋਰ ਨਾਲ ਉਠਾਏਗੀ | ਇਸ ਮੌਕੇ 'ਤੇ ਜਥੇ. ਹਰਬੰਸ ਸਿੰਘ ਬਡਾਲੀ, ਹਰਵਿੰਦਰ ਸਿੰਘ ਬਿੰਦਾ ਮਾਜਰੀ, ਹਲਕਾ ਪ੍ਰਧਾਨ ਡਾ. ਅਰੁਜਨ ਸਿੰਘ, ਸੱਜਣ ਸਿੰਘ ਰਾਮਗੜ੍ਹ, ਬਿੱਟੂ ਕਪੂਰਗੜ੍ਹ, ਡਾ. ਕੇਸਰ ਸਿੰਘ ਸੇਖੋਂ, ਜਰਨੈਲ ਸਿੰਘ ਨੰਬਰਦਾਰ ਰਾਮਗੜ੍ਹ, ਬਿੱਟੂ ਰਾਮ ਮੁੱਢੜੀਆ, ਸੋਨੂੰ ਅਮਲੋਹ ਵੀ ਮੌਜੂਦ ਸਨ |
ਪਿਛਲੀ ਖ਼ਬਰ 'ਆਪ' ਸਰਕਾਰ ਨੇ ਚਾਰ ਸਾਲ 'ਚ ਇਕ ਲੱਖ ਪੈਂਤੀ ਹਜ਼ਾਰ ਕਰੋੜ ਰੁਪਏ ਦਾ ਕਰਜ਼ਾ ਚੁੱਕ ਸੂਬੇ ਨੂੰ ਕੰਗਾਲੀ ਵੱਲ ਧੱਕਿਆ-ਗੁਰੂ... ਅਗਲੀ ਖ਼ਬਰ ਚੇਅਰਮੈਨ ਹਰਦੀਪ ਸਿੰਘ ਗਿੱਲ ਇਤਿਹਾਸਕ ਗੁਰਦੁਆਰਾ ਸਾਹਿਬ ਪਾਤਿਸ਼ਾਹੀ ਨੌਵੀਂ ਬਾਬਾ ਬਕਾਲਾ ਸਾਹਿਬ ਹੋਏ ਨਤਮਸਤਕ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।