19-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-03-2026

ਕਮਲ ਹਰਗਣਾ ਨੂੰ ਕਾਂਗਰਸ ਪਾਰਟੀ ਨੇ ਬਣਾਇਆ ਜ਼ਿਲ੍ਹਾ ਜਨਰਲ ਸਕੱਤਰ

ਕਮਲ ਹਰਗਣਾ ਨੂੰ ਨਿਯੁਕਤੀ ਪੱਤਰ ਦਿੰਦੇ ਹੋਏ ਕੁਲਜੀਤ ਸਿੰਘ ਨਾਗਰਾ ਤੇ ਜ਼ਿਲ੍ਹਾ ਪ੍ਰਧਾਨ ਸੁਰਿੰਦਰ ਸਿੰਘ ਰਾਮਗੜ੍ਹ | ਅਜੀਤ ਤਸਵੀਰ <br/> 08-03-2026
ਖਮਾਣੋਂ, 7 ਮਾਰਚ (ਜੋਗਿੰਦਰ ਪਾਲ)-ਕਾਂਗਰਸ ਪਾਰਟੀ ਅੰਦਰ ਵਧੀਆ ਕਾਰਗੁਜ਼ਾਰੀ ਨੂੰ ਵੇਖਦਿਆਂ ਕੁਲਜੀਤ ਸਿੰਘ ਨਾਗਰਾ ਮੈਂਬਰ ਆਲ ਇੰਡੀਆ ਕਾਂਗਰਸ ਵਰਕਿੰਗ ਕਮੇਟੀ ਮੈਂਬਰ ਤੇ ਜ਼ਿਲ੍ਹਾ ਪ੍ਰਧਾਨ ਸੁਰਿੰਦਰ ਸਿੰਘ ਰਾਮਗੜ੍ਹ ਵਲੋਂ ਕਮਲ ਹਰਗਣਾ ਨੂੰ ਕਾਂਗਰਸ ਪਾਰਟੀ ਦਾ ਜ਼ਿਲ੍ਹਾ ਜਨਰਲ ਸਕੱਤਰ ਨਿਯੁਕਤ ਕੀਤਾ ਗਿਆ | ਇਸ ਮੌਕੇ ਨਾਗਰਾ ਅਤੇ ਰਾਮਗੜ੍ਹ ਨੇ ਦੱਸਿਆ ਕਿ ਕਮਲ ਹਰਗਣਾ ਦੇ ਪਰਿਵਾਰ ਦੀ ਕਾਂਗਰਸ ਨੂੰ ਵੱਡੀ ਦੇਣ ਹੈ, ਕਿਉਂਕਿ ਉਕਤ ਪਰਿਵਾਰ ਪਿਛਲੇ 50 ਸਾਲਾਂ ਤੋਂ ਕਾਂਗਰਸ ਪਾਰਟੀ ਲਈ ਸੇਵਾਵਾਂ ਨਿਭਾ ਰਿਹਾ ਹੈ, ਜਿਸ ਕਰਕੇ ਅੱਜ ਉਨ੍ਹਾਂ ਨੂੰ ਉਕਤ ਮਾਣ ਸਨਮਾਨ ਨਾਲ ਨਿਵਾਜਿਆ ਗਿਆ ਹੈ | ਕਮਲ ਹਰਗਣਾ ਨੇ ਉਕਤ ਨਿਯੁਕਤੀ ਪੱਤਰ ਹਾਸਲ ਕਰਨ ਮੌਕੇ ਗੱਲਬਾਤ ਕਰਦਿਆਂ ਕਿਹਾ ਕਿ ਉਹ ਹਮੇਸ਼ਾ ਹੀ ਕਾਂਗਰਸ ਪਾਰਟੀ ਲਈ ਦਿਨ ਰਾਤ ਮਿਹਨਤ ਕਰਦੇ ਰਹਿਣਗੇ | ਇਸ ਮੌਕੇ ਸੀਨੀਅਰ ਆਗੂ ਡਾ. ਨਰੇਸ਼ ਚੌਹਾਨ, ਕਿਸਾਨ ਵਿੰਗ ਦੇ ਬਲਾਕ ਪ੍ਰਧਾਨ ਨਾਜਰ ਸਿੰਘ ਰੱਤੋਂ, ਕੁਲਮਨਵੀਰ ਸਿੰਘ, ਨੱਥੂ ਰਾਮ ਨੰਗਲਾਂ, ਸਤਨਾਮ ਸਿੰਘ ਬਘੋਰ, ਹਰਮਨਦੀਪ ਸਿੰਘ ਹਰਗਣਾ, ਗੁਰਮੇਲ ਸਿੰਘ ਖੇੜੀ ਨੌਧ ਸਿੰਘ, ਦਿਲਜੀਤ ਸਿੰਘ ਹਰਗਣਾ, ਹਰਿੰਦਰ ਸਿੰਘ ਖੇੜੀ ਨੌਧ ਸਿੰਘ, ਨਰਿੰਦਰ ਸਿੰਘ, ਕਿਰਪਾਲ ਸਿੰਘ, ਬਬਲਾ, ਸੁਖਜੋਤ ਸਿੰਘ ਸ਼ਾਹੀ, ਸਾਬਕਾ ਸਰਪੰਚ ਰਾਮ ਸਿੰਘ ਤੋਂ ਇਲਾਵਾ ਹੋਰ ਕਾਂਗਰਸੀ ਵਰਕਰ ਹਾਜ਼ਰ ਸਨ |
ਪਿਛਲੀ ਖ਼ਬਰ ਮਾਤਾ ਗੁਜਰੀ ਕਾਲਜ ਵਿਖੇ ਸਾਲਾਨਾ ਕਾਨਵੋਕੇਸ਼ਨ 'ਚ 1146 ਵਿਦਿਆਰਥੀਆਂ ਨੂੰ ਵੰਡੀਆਂ ਡਿਗਰੀਆਂ ਅਗਲੀ ਖ਼ਬਰ 'ਆਪ' ਸਰਕਾਰ ਨੇ ਚਾਰ ਸਾਲ 'ਚ ਇਕ ਲੱਖ ਪੈਂਤੀ ਹਜ਼ਾਰ ਕਰੋੜ ਰੁਪਏ ਦਾ ਕਰਜ਼ਾ ਚੁੱਕ ਸੂਬੇ ਨੂੰ ਕੰਗਾਲੀ ਵੱਲ ਧੱਕਿਆ-ਗੁਰੂ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।