19-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-03-2026

ਮਾਤਾ ਗੁਜਰੀ ਕਾਲਜ ਵਿਖੇ ਸਾਲਾਨਾ ਕਾਨਵੋਕੇਸ਼ਨ 'ਚ 1146 ਵਿਦਿਆਰਥੀਆਂ ਨੂੰ ਵੰਡੀਆਂ ਡਿਗਰੀਆਂ

ਕਾਲਜ ਦੀ ਸਾਲਾਨਾ ਕਾਨਵੋਕੇਸ਼ਨ ਮੌਕੇ ਗੋਲਡ ਮੈਡਲ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨਾਲ ਉਪ ਕੁਲਪਤੀ ਡਾ. ਪੁਸ਼ਪਿੰਦਰ ਸਿੰਘ ਗਿੱਲ, ਜਥੇਦਾਰ ਅਵਤਾਰ ਸਿੰਘ ਰਿਆ, ਐਡਵੋਕੇਟ ਅਮਰਦੀਪ ਸਿੰਘ ਧਾਰਨੀ, ਪਿ੍ੰਸੀਪਲ ਡਾ. ਕਸ਼ਮੀਰ ਸਿੰਘ ਤੇ ਹੋਰ | (ਸੱਜੇ) ਮੁੱਖ ਮਹਿਮਾਨ ਉਪ ਕੁਲਪਤੀ ਡਾ. ਪੁਸ਼ਪਿੰਦਰ ਸਿੰਘ ਗਿੱਲ ਨੂੰ ਸਨਮਾਨਿਤ ਕਰਦੇ ਹੋਏ ਜਥੇ. ਅਵਤਾਰ ਸਿੰਘ ਰਿਆ, ਐਡਵੋਕੇਟ ਅਮਰਦੀਪ ਸਿੰਘ ਧਾਰਨੀ, ਪਿ੍ੰਸੀਪਲ ਡਾ. ਕਸ਼ਮੀਰ ਸਿੰਘ ਅਤੇ ਹੋਰ | ਅਜੀਤ ਤਸਵੀਰਾਂ <br/> 08-03-2026
ਫ਼ਤਹਿਗੜ੍ਹ ਸਾਹਿਬ, 7 ਮਾਰਚ (ਬਲਜਿੰਦਰ ਸਿੰਘ)-ਮਾਤਾ ਗੁਜਰੀ ਕਾਲਜ ਵਿਖੇ ਸਾਲਾਨਾ ਕਨਵੋਕੇਸ਼ਨ ਦਾ ਆਯੋਜਨ ਕੀਤਾ ਗਿਆ, ਜਿਸ ਵਿਚ ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਸਪੋਰਟਸ ਯੂਨੀਵਰਸਿਟੀ ਪਟਿਆਲਾ ਦੇ ਉਪ ਕੁਲਪਤੀ ਡਾ. ਪੁਸ਼ਪਿੰਦਰ ਸਿੰਘ ਗਿੱਲ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ | ਇਸ ਕਨਵੋਕੇਸ਼ਨ ਦੌਰਾਨ 2023-24 ਵਿਚ ਪੋਸਟ ਗਰੈਜੂਏਟ ਅਤੇ ਅੰਡਰ ਗਰੈਜੂਏਟ ਕੋਰਸ ਪਾਸ ਕਰਨ ਵਾਲੇ ਕੁੱਲ 1146 ਵਿਦਿਆਰਥੀਆਂ ਅਤੇ 31 ਹੋਣਹਾਰ ਵਿਦਿਆਰਥੀਆਂ ਨੂੰ ਗੋਲਡ ਮੈਡਲ ਪ੍ਰਦਾਨ ਕਰਕੇ ਸਨਮਾਨਿਤ ਕੀਤਾ ਗਿਆ | ਮੁੱਖ ਮਹਿਮਾਨ ਡਾ. ਪੁਸ਼ਪਿੰਦਰ ਸਿੰਘ ਗਿੱਲ ਨੇ ਡਿਗਰੀਆਂ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਸ੍ਰੀ ਫ਼ਤਹਿਗੜ੍ਹ ਸਾਹਿਬ ਦੀ ਮੁਕੱਦਸ ਧਰਤੀ 'ਤੇ ਮਾਤਾ ਗੁਜਰੀ ਜੀ ਦੇ ਨਾਂਅ 'ਤੇ ਬਣੇ ਕਾਲਜ ਤੋਂ ਸਿੱਖਿਆ ਹਾਸਲ ਕਰਨਾ ਵਿਦਿਆਰਥੀਆਂ ਲਈ ਬੜੇ ਮਾਣ ਵਾਲੀ ਗੱਲ ਹੈ | ਉਨ੍ਹਾਂ ਨੇ ਵਿਦਿਆਰਥੀਆਂ ਨੂੰ ਆਪਣੇ ਮਾਪਿਆਂ ਅਤੇ ਅਧਿਆਪਕਾਂ ਦੇ ਆਗਿਆਕਾਰੀ ਬਣਨ, ਉੱਚ ਨੈਤਿਕ ਮੁੱਲਾਂ ਨੂੰ ਅਪਣਾਉਣ ਅਤੇ ਆਪਣੇ ਟੀਚਿਆਂ ਪ੍ਰਤੀ ਸਮਰਪਿਤ ਰਹਿਣ ਲਈ ਪ੍ਰੇਰਿਤ ਕੀਤਾ | ਉਨ੍ਹਾਂ ਇਸ ਗੱਲ 'ਤੇ ਖ਼ੁਸ਼ੀ ਜ਼ਾਹਿਰ ਕੀਤੀ ਕਿ ਇਸ ਸਮਾਗਮ ਦੌਰਾਨ ਸਭ ਗੋਲਡ ਮੈਡਲ ਲੜਕੀਆਂ ਨੇ ਹਾਸਲ ਕੀਤੇ ਹਨ, ਜੋ ਇਸ ਗੱਲ ਦਾ ਪ੍ਰਮਾਣ ਹੈ ਕਿ ਅੱਜ ਦੀਆਂ ਧੀਆਂ ਹਰ ਖੇਤਰ ਵਿਚ ਅੱਗੇ ਵੱਧ ਰਹੀਆਂ ਹਨ ਅਤੇ ਸਮਾਜ ਦਾ ਨਾਮ ਰੌਸ਼ਨ ਕਰ ਰਹੀਆਂ ਹਨ | ਇਸ ਤੋਂ ਪਹਿਲਾਂ ਕਾਲਜ ਦੇ ਡਾਇਰੈਕਟਰ ਪਿ੍ੰਸੀਪਲ ਡਾ. ਕਸ਼ਮੀਰ ਸਿੰਘ ਨੇ ਸਮਾਗਮ ਵਿਚ ਪਹੁੰਚੇ ਮੁੱਖ ਮਹਿਮਾਨ ਦਾ ਭਰਵਾਂ ਸਵਾਗਤ ਕਰਦਿਆਂ ਕਾਲਜ ਦੀਆਂ ਅਕਾਦਮਿਕ, ਧਾਰਮਿਕ, ਸੱਭਿਆਚਾਰਕ ਅਤੇ ਖੇਡਾਂ ਦੇ ਖੇਤਰ ਵਿਚ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ 'ਤੇ ਕੀਤੀਆਂ ਸ਼ਾਨਦਾਰ ਉਪਲੱਬਧੀਆਂ 'ਤੇ ਚਾਨਣਾ ਪਾਇਆ | ਵਾਈਸ ਪਿ੍ੰਸੀਪਲ ਡਾ. ਬਿਕਰਮਜੀਤ ਸਿੰਘ ਨੇ ਕਨਵੋਕੇਸ਼ਨ ਵਿਚ ਪਹੁੰਚੀਆਂ ਮਾਣਮੱਤੀਆਂ ਸ਼ਖ਼ਸੀਅਤਾਂ ਦਾ ਵਿਸ਼ੇਸ਼ ਤੌਰ 'ਤੇ ਧੰਨਵਾਦ ਕਰਦਿਆਂ ਕਿਹਾ ਕਿ ਮਾਤਾ ਗੁਜਰੀ ਕਾਲਜ ਮੌਜੂਦਾ ਸਮੇਂ ਦੀਆਂ ਵਿੱਦਿਅਕ ਲੋੜਾਂ ਦੀ ਪੂਰਤੀ ਕਰਦੇ ਹੋਏ ਵਿਦਿਆਰਥੀਆਂ ਦਾ ਹਰ ਪੱਖੋਂ ਵਿਕਾਸ ਕਰਨ ਲਈ ਵਚਨਬੱਧ ਹੈ | ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸਾਬਕਾ ਜੂਨੀਅਰ ਮੀਤ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਰਿਆ, ਐਡਵੋਕੇਟ ਅਮਰਦੀਪ ਸਿੰਘ ਧਾਰਨੀ ਮੁੱਖ ਬੁਲਾਰਾ ਸ਼੍ਰੋਮਣੀ ਅਕਾਲੀ ਦਲ, ਕੰਟਰੋਲਰ ਪ੍ਰੀਖਿਆਵਾਂ ਡਾ. ਹਰਜੀਤ ਸਿੰਘ, ਡਾ. ਕਮਲਪ੍ਰੀਤ ਕੌਰ, ਡਾ. ਤੇਜਿੰਦਰ ਸਿੰਘ, ਡਾ. ਜਗਪਾਲ ਸਿੰਘ, ਡਾ. ਜਗਦੀਸ਼ ਸਿੰਘ, ਡਾ. ਸੌਰਭ ਗੁਪਤਾ, ਡਾ. ਸ਼ਿਵਾਨੀ ਬੈਕਟਰ, ਗੁਰਦੀਪ ਸਿੰਘ ਨੌਲੱਖਾ, ਅਧਿਆਪਕ ਸਾਹਿਬਾਨ ਵੀ ਹਾਜ਼ਰ ਸਨ | ਇਸ ਅਵਸਰ 'ਤੇ ਕਾਲਜ ਦੇ ਸੰਗੀਤ ਵਿਭਾਗ ਦੇ ਵਿਦਿਆਰਥੀਆਂ ਵਲੋਂ ਵਾਰ ਗਾਇਨ ਅਤੇ ਲੋਕ ਗੀਤ ਦੀ ਪੇਸ਼ਕਾਰੀ ਵੀ ਕੀਤੀ ਗਈ |
ਪਿਛਲੀ ਖ਼ਬਰ ਬਲਾਕ ਸੰਮਤੀ ਖਮਾਣੋਂ ਤੋਂ ਬਲਵਿੰਦਰ ਕੌਰ ਚੇਅਰਪਰਸਨ ਅਤੇ ਹਰਜਿੰਦਰ ਸਿੰਘ ਵਾਈਸ ਚੇਅਰਮੈਨ ਬਣੇ ਅਗਲੀ ਖ਼ਬਰ ਕਮਲ ਹਰਗਣਾ ਨੂੰ ਕਾਂਗਰਸ ਪਾਰਟੀ ਨੇ ਬਣਾਇਆ ਜ਼ਿਲ੍ਹਾ ਜਨਰਲ ਸਕੱਤਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।