19-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-03-2026

ਬਲਾਕ ਸੰਮਤੀ ਖਮਾਣੋਂ ਤੋਂ ਬਲਵਿੰਦਰ ਕੌਰ ਚੇਅਰਪਰਸਨ ਅਤੇ ਹਰਜਿੰਦਰ ਸਿੰਘ ਵਾਈਸ ਚੇਅਰਮੈਨ ਬਣੇ

ਨਵੇਂ ਬਣੇ ਚੇਅਰਪਰਸਨ ਤੇ ਵਾਈਸ ਚੇਅਰਮੈਨ ਤੇ ਬਲਾਕ ਸੰਮਤੀ ਮੈਂਬਰਾਂ ਤੋਂ ਇਲਾਵਾ ਹੋਰਨਾਂ ਨਾਲ ਵਿਧਾਇਕ ਹੈਪੀ ਦਿਖਾਈ ਦਿੰਦੇ ਹੋਏ | ਅਜੀਤ ਤਸਵੀਰ <br/> 08-03-2026
ਖਮਾਣੋਂ, 7 ਮਾਰਚ (ਜੋਗਿੰਦਰ ਪਾਲ, ਮਨਮੋਹਣ ਸਿੰਘ ਕਲੇਰ)-ਬਲਾਕ ਸੰਮਤੀ ਖਮਾਣੋਂ ਦੀ ਚੇਅਰਪਰਸਨ ਅਤੇ ਵਾਈਸ ਚੇਅਰਮੈਨ ਦੀ ਚੋਣ ਪ੍ਰਕਿਰਿਆ ਸਰਬਸੰਮਤੀ ਨਾਲ ਸੰਪੰਨ ਹੋਈ | ਬਲਵਿੰਦਰ ਕੌਰ ਸੰਮਤੀ ਜੋਨ ਕਾਲੇਵਾਲ ਝੱਲੀਆ ਨੂੰ ਚੇਅਰਪਰਸਨ ਅਤੇ ਹਰਜਿੰਦਰ ਸਿੰਘ ਸੰਮਤੀ ਜੋਨ ਸੁਹਾਵੀ ਨੂੰ ਸਰਬਸੰਮਤੀ ਨਾਲ ਵਾਇਸ ਚੇਅਰਮੈਨ ਚੁਣਿਆ ਗਿਆ | ਵਿਧਾਇਕ ਰੁਪਿੰਦਰ ਸਿੰਘ ਹੈਪੀ ਨੇ ਨਵੇਂ ਚੁਣੇ ਗਏ ਚੇਅਰਪਰਸਨ ਅਤੇ ਵਾਈਸ ਚੇਅਰਮੈਨ ਨੂੰ ਵਧਾਈ ਦਿੰਦਿਆਂ ਕਿਹਾ ਕਿ ਬਲਾਕ ਸੰਮਤੀਆਂ ਪਿੰਡ ਪੱਧਰ 'ਤੇ ਵਿਕਾਸ ਕਾਰਜਾਂ ਨੂੰ ਅੱਗੇ ਵਧਾਉਣ ਵਿਚ ਬਹੁਤ ਮਹੱਤਵਪੂਰਨ ਭੂਮਿਕਾ ਨਿਭਾਉਂਦੀਆਂ ਹਨ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਵੱਖ-ਵੱਖ ਯੋਜਨਾਵਾਂ ਚਲਾਈਆਂ ਜਾ ਰਹੀਆਂ ਹਨ ਅਤੇ ਇਨ੍ਹਾਂ ਯੋਜਨਾਵਾਂ ਦਾ ਲਾਭ ਲੋਕਾਂ ਤੱਕ ਪਹੁੰਚਾਉਣ ਵਿਚ ਬਲਾਕ ਸੰਮਤੀਆਂ ਦੀ ਭੂਮਿਕਾ ਅਹਿਮ ਰਹੇਗੀ | ਵਿਧਾਇਕ ਹੈਪੀ ਨੇ ਉਮੀਦ ਜਿਤਾਈ ਕਿ ਨਵੇਂ ਚੁਣੇ ਅਹੁਦੇਦਾਰ ਆਪਣੀਆਂ ਜ਼ਿੰਮੇਵਾਰੀਆਂ ਨੂੰ ਪੂਰੀ ਇਮਾਨਦਾਰੀ, ਪਾਰਦਰਸ਼ਤਾ ਅਤੇ ਤਨਦੇਹੀ ਨਾਲ ਨਿਭਾਉਂਦੇ ਹੋਏ ਹਲਕੇ ਦੇ ਸਰਵਪੱਖੀ ਵਿਕਾਸ ਲਈ ਵਚਨਬੱਧ ਰਹਿਣਗੇ | ਨਵੀਂ ਚੁਣੀ ਚੇਅਰਪਰਸਨ ਅਤੇ ਵਾਇਸ ਚੇਅਰਮੈਨ ਨੇ ਕਿਹਾ ਕਿ ਉਹ ਬਲਾਕ ਦੇ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਪੂਰੀ ਤਨਦੇਹੀ ਨਾਲ ਕੰਮ ਕਰਨਗੇ ਅਤੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਤਰਜੀਹ ਦੇ ਆਧਾਰ 'ਤੇ ਹੱਲ ਕਰਵਾਉਣ ਲਈ ਯਤਨਸ਼ੀਲ ਰਹਿਣਗੇ | ਇਸ ਮੌਕੇ ਬਲਾਕ ਸੰਮਤੀਆਂ ਦੇ ਮੈਂਬਰ, 'ਆਪ' ਦੇ ਵੱਖ-ਵੱਖ ਅਹੁਦੇਦਾਰ, ਪਤਵੰਤੇ, ਵਰਕਰ ਅਤੇ ਵੱਡੀ ਗਿਣਤੀ ਪਿੰਡਾਂ ਦੇ ਲੋਕ ਹਾਜ਼ਰ
ਪਿਛਲੀ ਖ਼ਬਰ ਪਿੰਡਾਂ ਦੇ ਵਿਕਾਸ ਲਈ ਸਭ ਨੂੰ ਮਿਲਜੁਲ ਕੇ ਕੰਮ ਕਰਨ ਦੀ ਲੋੜ-ਮਾਂਗਾ ਸਰਾਏ ਅਗਲੀ ਖ਼ਬਰ ਮਾਤਾ ਗੁਜਰੀ ਕਾਲਜ ਵਿਖੇ ਸਾਲਾਨਾ ਕਾਨਵੋਕੇਸ਼ਨ 'ਚ 1146 ਵਿਦਿਆਰਥੀਆਂ ਨੂੰ ਵੰਡੀਆਂ ਡਿਗਰੀਆਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।