29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-03-2026

ਸਰਹਿੰਦ ਵਿਖੇ 28 ਨੂੰ ਪਹੁੰਚਣਗੇ ਮੁੱਖ ਮੰਤਰੀ ਭਗਵੰਤ ਮਾਨ-ਵਿਧਾਇਕ ਰਾਏ <br/>

ਅਜੀਤ ਡੈਸਕ 26-03-2026
ਫ਼ਤਹਿਗੜ੍ਹ ਸਾਹਿਬ, 25 ਮਾਰਚ (ਮਨਪ੍ਰੀਤ ਸਿੰਘ)-ਹਲਕਾ ਫ਼ਤਹਿਗੜ੍ਹ ਸਾਹਿਬ ਦੇ ਵਿਧਾਇਕ ਐਡਵੋਕੇਟ ਲਖਵੀਰ ਸਿੰਘ ਰਾਏ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ 28 ਮਾਰਚ ਦਿਨ ਸ਼ਨੀਵਾਰ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ 'ਆਪ' ਸੁਪਰੀਮੋ ਅਰਵਿੰਦ ਕੇਜਰੀਵਾਲ ਅਨਾਜ ਮੰਡੀ ਸਰਹਿੰਦ ਵਿਖੇ ਵਿਸ਼ਾਲ ਰੈਲੀ ਨੂੰ ਸੰਬੋਧਨ ਕਰਨਗੇ | ਉਨ੍ਹਾਂ ਕਿਹਾ ਕਿ ਇਹ ਸਾਡੇ ਲਈ ਮਾਣ ਵਾਲੀ ਗੱਲ ਹੈ ਕਿ ਇਨ੍ਹਾਂ ਵੱਡੀਆਂ ਰੈਲੀਆਂ ਵਿਚ ਹਲਕਾ ਫ਼ਤਹਿਗੜ੍ਹ ਸਾਹਿਬ ਨੂੰ ਆਪਣੀ ਭਾਈਚਾਰਕ ਸਾਂਝ, ਪ੍ਰੇਮ ਪਿਆਰ ਅਤੇ ਇਕ ਜੁੱਟਤਾ ਦਿਖਾਉਣ ਦਾ ਮੌਕਾ ਮਿਲਿਆ ਹੈ | ਇਸ ਲਈ ਸਾਨੂੰ ਸਾਰਿਆਂ ਨੂੰ ਵੱਧ ਚੜ ਕੇ ਉਕਤ ਰੈਲੀ ਵਿਚ ਸ਼ਮੂਲੀਅਤ ਕਰਨੀ ਚਾਹੀਦੀ ਹੈ | ਉਨ੍ਹਾਂ ਕਿਹਾ ਕਿ ਪਿਛਲੇ ਚਾਰ ਸਾਲਾਂ ਤੋਂ ਅਸੀਂ ਇਕ ਨਿਮਾਣੇ ਸੇਵਾਦਾਰ ਵਜੋਂ ਕੰਮ ਕੀਤਾ ਹੈ ਅਤੇ ਆਉਣ ਵਾਲੇ ਸਮੇਂ ਵਿਚ ਵੀ ਕਰਦੇ ਰਹਾਂਗੇ | ਇਕ ਵਿਧਾਇਕ ਹੋਣ ਦੇ ਨਾਤੇ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਹਲਕੇ ਦੇ ਸਰਬਪੱਖੀ ਵਿਕਾਸ ਦੇ ਲਈ ਦਿਨ ਰਾਤ ਕੰਮ ਕਰ ਰਹੇ ਹਾਂ | ਇਨ੍ਹਾਂ ਚਾਰ ਸਾਲਾਂ ਵਿਚ ਹਲਕਾ ਫ਼ਤਹਿਗੜ੍ਹ ਸਾਹਿਬ ਨੇ ਜੋ ਪ੍ਰਾਪਤੀਆਂ ਕੀਤੀਆਂ ਹਨ, ਉਨ੍ਹਾਂ ਦਾ ਲੇਖਾ ਜੋਖਾ ਇਸ ਰੈਲੀ ਵਿਚ ਕੀਤਾ ਜਾਵੇਗਾ | ਇਸ ਰੈਲੀ ਨੂੰ ਸਫਲ ਬਣਾਉਣਾ ਹਰ ਪੰਚ, ਸਰਪੰਚ, ਕੌਂਸਲਰ, ਬਲਾਕ ਸੰਮਤੀ ਮੈਂਬਰ, ਜ਼ਿਲ੍ਹਾ ਪਰਿਸ਼ਦ ਮੈਂਬਰ ਅਤੇ ਆਮ ਆਦਮੀ ਪਾਰਟੀ ਦੇ ਹਰ ਵਰਕਰ ਅਤੇ ਵਲੰਟੀਅਰ ਦਾ ਫਰਜ਼ ਹੈ, ਇਸ ਲਈ ਅਸੀਂ ਸਾਰੇ ਇੱਕਜੁੱਟ ਹੋ ਕੇ ਯਤਨ ਕਰੀਏ ਤਾਂ ਜੋ ਅਨਾਜ ਮੰਡੀ ਸਰਹਿੰਦ ਵਿਖੇ ਹੋਣ ਵਾਲੀ ਰੈਲੀ ਨੂੰ ਇਤਿਹਾਸਿਕ ਬਣਾ ਸਕੀਏ |

ਪਿਛਲੀ ਖ਼ਬਰ ਜੀ.ਆਰ.ਐਸ.ਡੀ. ਪਬਲਿਕ ਸਕੂਲ ਵਲੋਂ ਸਾਲਾਨਾ ਕਿੰਡਰਗਾਰਟਨ ਗ੍ਰੈਜੂਏਸ਼ਨ ਸਮਾਰੋਹ <br/> ਅਗਲੀ ਖ਼ਬਰ ਗੁਰਸੇਵਕ ਸਿੰਘ ਮਾਨ ਬਣੇ ਸ਼ੋ੍ਰਮਣੀ ਅਕਾਲੀ ਦਲ ਸ਼ਹਿਰੀ ਦੇ ਪ੍ਰਧਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।