29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-03-2026

ਜੀ.ਆਰ.ਐਸ.ਡੀ. ਪਬਲਿਕ ਸਕੂਲ ਵਲੋਂ ਸਾਲਾਨਾ ਕਿੰਡਰਗਾਰਟਨ ਗ੍ਰੈਜੂਏਸ਼ਨ ਸਮਾਰੋਹ <br/>

ਅਜੀਤ ਡੈਸਕ 26-03-2026
ਮੰਡੀ ਗੋਬਿੰਦਗੜ੍ਹ, 25 ਮਾਰਚ (ਇਕਬਾਲਦੀਪ ਸੰਧੂ)-ਜੀਵਨ ਵਿਚ ਸਿੱਖਿਆ ਦੀ ਮਹੱਤਤਾ ਬਚਪਨ ਤੋਂ ਹੀ ਸਮਝ ਆਉਂਦੀ ਹੈ | ਬੱਚਿਆਂ ਵਿਚ ਸਿੱਖਿਆ ਦੀ ਕਦਰ ਪੈਦਾ ਕਰਨ ਅਤੇ ਉਨ੍ਹਾਂ ਨੂੰ ਪ੍ਰੇਰਿਤ ਰੱਖਣ ਲਈ ਜੀ.ਆਰ.ਐਸ.ਡੀ. ਪਬਲਿਕ ਸਕੂਲ ਨੇ ਸਾਲਾਨਾ ਕਿੰਡਰਗਾਰਟਨ ਗ੍ਰੈਜੂਏਸ਼ਨ ਸਮਾਰੋਹ ਆਯੋਜਿਤ ਕੀਤਾ | ਇਸ ਮੌਕੇ 'ਤੇ ਪਹਿਲਾ, ਦੂਜਾ ਅਤੇ ਤੀਜਾ ਸਥਾਨ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਇਨਾਮ ਵੰਡੇ ਗਏ, ਨਾਲ ਹੀ ਸ਼ੁੱਭਕਾਮਨਾਵਾਂ ਦਿੱਤੀਆਂ ਗਈਆਂ | ਇਸ ਸਮਾਗਮ ਵਿਚ ਵਿਦਿਆਰਥੀਆਂ ਦੁਆਰਾ ਇਕ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ, ਜਿਨ੍ਹਾਂ ਨੇ ਸੁੰਦਰ ਪੁਸ਼ਾਕਾਂ ਵਿਚ ਸਜ ਕੇ ਵੱਖ-ਵੱਖ ਗੀਤਾਂ 'ਤੇ ਨਾਚ ਪੇਸ਼ ਕੀਤਾ | ਸਕੂਲ ਡਾਇਰੈਕਟਰ ਕੰਚਨ ਢੰਡ ਨੇ ਮਾਪਿਆਂ ਦਾ ਉਨ੍ਹਾਂ ਦੇ ਅਟੁੱਟ ਸਮਰਥਨ ਅਤੇ ਸਕੂਲ ਦੇ ਹਰ ਸਮਾਗਮ ਵਿਚ ਉਨ੍ਹਾਂ ਦੀ ਭਾਗੀਦਾਰੀ ਲਈ ਧੰਨਵਾਦ ਕੀਤਾ | ਇਸ ਮੌਕੇ ਮਾਪਿਆਂ ਨੂੰ ਸੰਬੋਧਨ ਕਰਦੇ ਹੋਏ ਪਿ੍ੰਸੀਪਲ ਅਨੁਰਾਧਾ ਵੋਹਰਾ ਨੇ ਕਿਹਾ ਕਿ ਸਿੱਖਿਆ ਬੱਚੇ ਦੀ ਤਰੱਕੀ ਪਿੱਛੇ ਪ੍ਰੇਰਕ ਸ਼ਕਤੀ ਹੈ, ਇਸ ਲਈ ਮਾਪਿਆਂ ਦਾ ਫ਼ਰਜ਼ ਬਣਦਾ ਹੈ ਕਿ ਸਕੂਲ ਅਧਿਆਪਕਾਂ ਦੇ ਨਾਲ ਮਾਪੇ ਵੀ ਆਪਣੇ ਬੱਚਿਆਂ ਦੀ ਪੜ੍ਹਾਈ ਵੱਲ ਵਿਸ਼ੇਸ਼ ਧਿਆਨ ਦੇਣ | ਇਸ ਮੌਕੇ 'ਤੇ ਸਕੂਲ ਮੈਨੇਜਰ ਟਵਿੰਕਲ ਢੰਡ ਅਤੇ ਵਾਈਸ ਪਿ੍ੰਸੀਪਲ ਅਨੀਤਾ ਗੁਪਤਾ ਵੀ ਮੌਜੂਦ ਸਨ |

ਪਿਛਲੀ ਖ਼ਬਰ ਡੀ.ਸੀ ਨੇ ਸਰਹਿੰਦ ਅਨਾਜ ਮੰਡੀ ਵਿਖੇ 28 ਨੂੰ ਹੋਣ ਵਾਲੇ ਰਾਜ ਪੱਧਰੀ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਅਗਲੀ ਖ਼ਬਰ ਸਰਹਿੰਦ ਵਿਖੇ 28 ਨੂੰ ਪਹੁੰਚਣਗੇ ਮੁੱਖ ਮੰਤਰੀ ਭਗਵੰਤ ਮਾਨ-ਵਿਧਾਇਕ ਰਾਏ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।