29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-03-2026

ਡੀ.ਸੀ ਨੇ ਸਰਹਿੰਦ ਅਨਾਜ ਮੰਡੀ ਵਿਖੇ 28 ਨੂੰ ਹੋਣ ਵਾਲੇ ਰਾਜ ਪੱਧਰੀ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ

ਅਜੀਤ ਡੈਸਕ 26-03-2026
ਫ਼ਤਹਿਗੜ੍ਹ ਸਾਹਿਬ, 25 ਮਾਰਚ (ਮਨਪ੍ਰੀਤ ਸਿੰਘ)-ਸਥਾਨਕ ਨਵੀਂ ਅਨਾਜ ਮੰਡੀ ਵਿਖੇ 28 ਮਾਰਚ ਨੂੰ ਸੂਬੇ ਅੰਦਰ ਨਵੇਂ ਬਣੇ 100 ਆਮ ਆਦਮੀ ਕਲੀਨਿਕਾਂ ਦੇ ਉਦਘਾਟਨ ਲਈ ਰਾਜ ਪੱਧਰੀ ਸਮਾਗਮ ਹੋ ਰਿਹਾ ਹੈ | ਇਸ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ 'ਆਪ' ਸੁਪਰੀਮੋ ਅਰਵਿੰਦ ਕੇਜਰੀਵਾਲ ਵਲੋਂ ਸ਼ਿਰਕਤ ਕੀਤੀ ਜਾਵੇਗੀ | ਇਹ ਜਾਣਕਾਰੀ ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਨੇ ਸਰਹਿੰਦ ਅਨਾਜ ਮੰਡੀ ਵਿਖੇ ਸਮਾਗਮ ਦੀਆਂ ਚੱਲ ਰਹੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਅਗੇਤੇ ਪ੍ਰਬੰਧਾਂ ਸਬੰਧੀ ਮੀਟਿੰਗ ਕਰਦਿਆਂ ਦਿੱਤੀ | ਡੀ.ਸੀ ਨੇ ਸਮੂਹ ਅਧਿਕਾਰੀਆਂ ਨੂੰ ਸਮਾਂ ਰਹਿੰਦੇ ਆਪਸੀ ਤਾਲਮੇਲ ਨਾਲ ਸਮਾਗਮ ਦੇ ਸਮੁੱਚੇ ਪ੍ਰਬੰਧਾਂ ਨੂੰ ਨੇਪਰੇ ਚੜ੍ਹਾਉਣ ਦੇ ਆਦੇਸ਼ ਜਾਰੀ ਕੀਤੇ | ਉਨ੍ਹਾਂ ਕਾਰਜ ਸਾਧਕ ਅਫ਼ਸਰ ਅਤੇ ਮੰਡੀ ਬੋਰਡ ਦੇ ਅਧਿਕਾਰੀਆਂ ਨੂੰ ਸਮਾਗਮ ਵਾਲੀ ਥਾਂ ਦੇ ਆਲ਼ੇ-ਦੁਆਲੇ ਸਫ਼ਾਈ ਕਰਵਾਉਣ ਅਤੇ ਪਾਣੀ ਦਾ ਛਿੜਕਾਅ ਕਰਵਾਉਣ ਲਈ ਹਦਾਇਤਾਂ ਕੀਤੀਆਂ | ਪੀ.ਐਸ.ਪੀ.ਸੀ.ਐਲ ਦੇ ਅਧਿਕਾਰੀਆਂ ਨੂੰ ਨਿਰਵਿਘਨ ਬਿਜਲੀ ਸਪਲਾਈ ਚਾਲੂ ਰੱਖਣ ਦੀ ਹਦਾਇਤ ਕੀਤੀ | ਉਨ੍ਹਾਂ ਸਬੰਧਿਤ ਅਧਿਕਾਰੀਆਂ ਨੂੰ ਆਰਜ਼ੀ ਪਾਖਾਨਿਆਂ, ਬੈਰੀਗੇਟਿੰਗ, ਟੈਂਟ, ਪੀਣ ਵਾਲਾ ਪਾਣੀ, ਫਾਇਰ ਬਿ੍ਗੇਡ, ਮੈਡੀਕਲ ਸੁਵਿਧਾਵਾਂ ਅਤੇ ਆਰਜ਼ੀ ਪਾਰਕਿੰਗ ਆਦਿ ਦੇ ਕੰਮਾਂ ਨੂੰ ਸੁਚਾਰੂ ਤਰੀਕੇ ਨਾਲ ਨੇਪਰੇ ਚੜ੍ਹਾਉਣ ਦੀ ਹਦਾਇਤ ਕੀਤੀ | ਇਸ ਮੌਕੇ ਏ.ਡੀ.ਸੀ ਪੂਜਾ ਸਿਆਲ ਗਰੇਵਾਲ, ਏ.ਡੀ.ਸੀ (ਵਿਕਾਸ) ਸੁਰਿੰਦਰ ਸਿੰਘ ਧਾਲੀਵਾਲ, ਐਸ.ਡੀ.ਐਮ.ਫਤਹਿਗੜ੍ਹ ਸਾਹਿਬ ਸੂਬਾ ਸਿੰਘ, ਬਸੀ ਪਠਾਣਾਂ ਹਰਵੀਰ ਕੌਰ, ਖਮਾਣੋਂ ਅਰਵਿੰਦ ਕੁਮਾਰ ਗੁਪਤਾ, ਅਮਲੋਹ ਚਰਨਜੋਤ ਸਿੰਘ ਵਾਲੀਆ ਅਤੇ ਮੁੱਖ ਮੰਤਰੀ ਫ਼ੀਲਡ ਅਫ਼ਸਰ ਸ਼ੰਕਰ ਸ਼ਰਮਾ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ |
ਪਿਛਲੀ ਖ਼ਬਰ ਅਦਾਲਤ ਕੰਪਲੈਕਸ 'ਚੋਂ ਭੱਜੇ ਨੌਜਵਾਨ ਨੂੰ ਅਦਾਲਤ ਨੇ ਸੁਣਾਈ ਕੈਦ ਅਗਲੀ ਖ਼ਬਰ ਜੀ.ਆਰ.ਐਸ.ਡੀ. ਪਬਲਿਕ ਸਕੂਲ ਵਲੋਂ ਸਾਲਾਨਾ ਕਿੰਡਰਗਾਰਟਨ ਗ੍ਰੈਜੂਏਸ਼ਨ ਸਮਾਰੋਹ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।