29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-03-2026

ਅਦਾਲਤ ਕੰਪਲੈਕਸ 'ਚੋਂ ਭੱਜੇ ਨੌਜਵਾਨ ਨੂੰ ਅਦਾਲਤ ਨੇ ਸੁਣਾਈ ਕੈਦ

ਅਜੀਤ ਡੈਸਕ 26-03-2026
ਫ਼ਤਹਿਗੜ੍ਹ ਸਾਹਿਬ, 25 ਮਾਰਚ (ਬਲਜਿੰਦਰ ਸਿੰਘ)-ਕਰੀਬ ਇਕ ਸਾਲ ਪਹਿਲਾਂ ਨਸ਼ਾ ਤਸਕਰੀ ਦੇ ਮਾਮਲੇ ਵਿਚ ਅਦਾਲਤ ਵਲੋਂ ਸਜ਼ਾ ਸੁਣਾਏ ਜਾਣ 'ਤੇ ਪੁਲਿਸ ਮੁਲਾਜ਼ਮਾਂ ਨੂੰ ਧੱਕਾ ਦੇ ਕੇ ਹਿਰਾਸਤ 'ਚੋਂ ਫ਼ਰਾਰ ਹੋਏ ਨੌਜਵਾਨ ਨੂੰ ਇੱਥੋਂ ਦੀ ਅਦਾਲਤ ਵਲੋਂ ਕੈਦ ਦੀ ਸਜ਼ਾ ਸੁਣਾਏ ਜਾਣ ਦੀ ਖ਼ਬਰ ਹੈ | ਜਾਣਕਾਰੀ ਅਨੁਸਾਰ ਸੰਦੀਪ ਸਿੰਘ ਵਾਸੀ ਪਿੰਡ ਘੜੂਆਂ, ਜਿਸ ਵਿਰੁੱਧ 27 ਦਸੰਬਰ 2020 ਨੂੰ ਥਾਣਾ ਬਸੀ ਪਠਾਣਾਂ ਦੀ ਪੁਲਿਸ ਵਲੋਂ ਨਸ਼ਾ ਤਸਕਰੀ ਦੇ ਦੋਸ਼ਾਂ ਤਹਿਤ ਧਾਰਾ 22(ਸੀ)/61/85 ਐਨ.ਡੀ.ਪੀ.ਐਸ. ਤਹਿਤ ਕੇਸ ਦਰਜ ਕੀਤਾ ਗਿਆ ਸੀ | ਉਕਤ ਮੁਕੱਦਮੇ ਸਬੰਧੀ ਪੁਲਿਸ ਦੀ ਚਲਾਨੀ ਗਾਰਦ ਪਟਿਆਲਾ ਜੇਲ੍ਹ ਤੋਂ 21 ਜਨਵਰੀ 2025 ਨੂੰ ਸੰਦੀਪ ਸਿੰਘ ਨੂੰ ਫ਼ਤਹਿਗੜ੍ਹ ਸਾਹਿਬ ਦੇ ਅਦਾਲਤ ਕੰਪਲੈਕਸ ਵਿਚ ਪੇਸ਼ੀ ਲਈ ਲੈ ਕੇ ਆਈ ਸੀ | ਜਿੱਥੇ ਬਾਅਦ ਦੁਪਹਿਰ ਮੁਕੱਦਮੇ ਦੀ ਸੁਣਵਾਈ ਕਰ ਰਹੀ ਸਪੈਸ਼ਲ ਅਦਾਲਤ ਨੇ ਉਕਤ ਮਾਮਲੇ ਵਿਚ ਸੰਦੀਪ ਸਿੰਘ ਨੂੰ ਦੋਸ਼ੀ ਮੰਨਦੇ ਹੋਏ 10 ਸਾਲ ਕੈਦ ਅਤੇ ਇਕ ਲੱਖ ਰੁਪਏ ਜੁਰਮਾਨੇ ਦੀ ਸਜ਼ਾ ਸੁਣਾ ਦਿੱਤੀ | ਜਿਸ ਤੋਂ ਬਾਅਦ ਸਹਾਇਕ ਥਾਣੇਦਾਰ ਅਤੇ ਇਕ ਹੋਮ ਗਾਰਡ ਜਵਾਨ ਸੰਦੀਪ ਸਿੰਘ ਨੂੰ ਹਿਰਾਸਤ 'ਚ ਲੈ ਕੇ ਬਖਸ਼ੀਖਾਨੇ ਵੱਲ ਲਿਜਾ ਰਹੇ ਸਨ ਤਾਂ ਸੰਦੀਪ ਸਿੰਘ ਉਨ੍ਹਾਂ ਨੂੰ ਧੱਕਾ ਦੇ ਕੇ ਅਦਾਲਤ ਕੰਪਲੈਕਸ 'ਚੋਂ ਫ਼ਰਾਰ ਹੋ ਗਿਆ | ਜਿਸ ਸਬੰਧੀ ਥਾਣਾ ਫ਼ਤਹਿਗੜ੍ਹ ਸਾਹਿਬ ਪੁਲਿਸ ਵਲੋਂ ਸੰਦੀਪ ਸਿੰਘ ਵਿਰੁੱਧ ਮੁਕੱਦਮਾ ਦਰਜ ਕਰਕੇ ਉਸ ਦੀ ਭਾਲ ਸ਼ੁਰੂ ਕੀਤੀ ਗਈ ਤੇ ਚਾਰ ਦਿਨਾਂ ਬਾਅਦ ਸੰਦੀਪ ਸਿੰਘ ਨੂੰ ਗਿ੍ਫ਼ਤਾਰ ਕਰ ਲਿਆ ਗਿਆ | ਪੁਲਿਸ ਹਿਰਾਸਤ 'ਚੋਂ ਫ਼ਰਾਰ ਹੋਣ ਦੇ ਮਾਮਲੇ ਦੀ ਸੁਣਵਾਈ ਕਰ ਰਹੀ ਜੁਡੀਸ਼ੀਅਲ ਮੈਜਿਸਟ੍ਰੇਟ ਫ਼ਤਹਿਗੜ੍ਹ ਸਾਹਿਬ ਦੀ ਅਦਾਲਤ ਨੇ ਸੰਦੀਪ ਸਿੰਘ ਨੂੰ ਮਾਮਲੇ ਵਿਚ ਧਾਰਾ 262 ਬੀ.ਐਨ.ਐਸ. ਤਹਿਤ ਦੋਸ਼ੀ ਮੰਨਦੇ ਹੋਏ 1 ਸਾਲ 52 ਦਿਨ ਕੈਦ ਦੀ ਸਜ਼ਾ ਸੁਣਾਈ ਹੈ |
ਪਿਛਲੀ ਖ਼ਬਰ ਭਾਜਪਾ ਆਗੂ ਸੰਦੀਪ ਬੱਲ ਦੀ ਅਗਵਾਈ ਹੇਠ ਉਦਯੋਗਪਤੀਆਂ ਤੇ ਵਪਾਰੀਆਂ ਨੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨਾਲ ਕੀਤੀ ਮੁਲਾਕਾ... ਅਗਲੀ ਖ਼ਬਰ ਡੀ.ਸੀ ਨੇ ਸਰਹਿੰਦ ਅਨਾਜ ਮੰਡੀ ਵਿਖੇ 28 ਨੂੰ ਹੋਣ ਵਾਲੇ ਰਾਜ ਪੱਧਰੀ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।