ਫ਼ਤਹਿਗੜ੍ਹ ਸਾਹਿਬ, 25 ਮਾਰਚ (ਬਲਜਿੰਦਰ ਸਿੰਘ)-ਭਾਜਪਾ ਦੇ ਸੀਨੀਅਰ ਆਗੂ ਸੰਦੀਪ ਸਿੰਘ ਬੱਲ ਦੀ ਅਗਵਾਈ ਹੇਠ ਅੱਜ ਉਦਯੋਗਿਕ ਨਗਰੀ ਮੰਡੀ ਗੋਬਿੰਦਗੜ੍ਹ ਦੇ ਸਨਅਤਕਾਰਾਂ ਅਤੇ ਲੋਹਾ ਵਪਾਰੀਆਂ ਵਲੋਂ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨਾਲ ਵਿਸ਼ੇਸ਼ ਮੁਲਾਕਾਤ ਕੀਤੀ ਗਈ ਅਤੇ ਉਨ੍ਹਾਂ ਨੂੰ ਫੁੱਲ੍ਹਾਂ ਦਾ ਗੁਲਦਸਤਾ ਦੇ ਕੇ ਸੂਬੇ ਦੇ ਲੋਕਾਂ ਨੂੰ ਬਿਹਤਰ ਸੁੱਖ ਸਹੂਲਤਾਂ ਪ੍ਰਦਾਨ ਕਰਨ ਬਦਲੇ ਵਧਾਈ ਦਿੱਤੀ ਗਈ | ਇਸ ਮੌਕੇ ਭਾਜਪਾ ਆਗੂ ਸੰਦੀਪ ਸਿੰਘ ਬੱਲ ਨੇ ਪੰਜਾਬ ਸੂਬੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਪੰਜਾਬ ਨੂੰ ਤਰੱਕੀ ਤੇ ਵਿਕਾਸ ਦੀਆਂ ਲੀਹਾਂ 'ਤੇ ਤੋਰਨ ਲਈ ਸੂਬੇ ਵਿਚ ਡਬਲ ਇੰਜਨ ਵਾਲੀ ਭਾਜਪਾ ਦੀ ਸਰਕਾਰ ਬਣਾਈ ਜਾਵੇ | ਕਿਉਂਕਿ ਪੰਜਾਬ ਦੇ ਲੋਕ ਕਾਂਗਰਸ, ਅਕਾਲੀ ਦਲ ਤੇ ਆਮ ਆਦਮੀ ਪਾਰਟੀ ਨੂੰ ਸੱਤਾ ਸੌਂਪ ਕੇ ਵੇਖ ਚੁੱਕੇ ਹਨ, ਜਿਨ੍ਹਾਂ 'ਤੇ ਪੰਜਾਬ ਦਾ ਕੁਝ ਨਹੀਂ ਸੰਵਾਰਿਆ ਅਤੇ ਪੰਜਾਬ ਸਿਰ ਕਰਜ਼ੇ ਦੀ ਪੰਡ ਭਾਰੀ ਹੁੰਦੀ ਜਾ ਰਹੀ ਹੈ | ਉਨ੍ਹਾਂ ਕਿਹਾ ਕਿ ਕੇਂਦਰ ਵਿਚ ਭਾਜਪਾ ਦੀ ਸਰਕਾਰ ਹੋਣ ਕਰਕੇ ਸੂਬੇ ਨੂੰ ਫ਼ੰਡਾਂ ਵਿਚ ਕੋਈ ਕਮੀ ਨਹੀਂ ਆਵੇਗੀ ਅਤੇ ਪੰਜਾਬ ਤਰੱਕੀ ਦੀਆਂ ਲੀਹਾਂ 'ਤੇ ਦੌੜੇਗਾ | ਇਸ ਮੌਕੇ 'ਤੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨਾਲ ਮੁਲਾਕਾਤ ਕਰਨ ਸਮੇਂ ਸੰਦੀਪ ਸਿੰਘ ਬੱਲ ਤੋਂ ਇਲਾਵਾ ਪੁਖ਼ਰਾਜ ਸਿੰਘ ਬੱਲ, ਉਦਯੋਗਪਤੀ ਸੁਰੇਸ਼ ਗੋਇਲ ਪ੍ਰਬੰਧਕ ਰਾਧਿਕਾ ਗਰੁੱਪ, ਸੁਖਵਿੰਦਰ ਚੋਪੜਾ ਚੋਪੜਾ ਗਰੁੱਪ ਆਫ਼ ਇੰਡਸਟਰੀਜ਼, ਡਾ. ਗੁਰਪ੍ਰੀਤ, ਜਤਿੰਦਰ ਕੁਮਾਰ, ਰਾਜਿੰਦਰ ਮਿੱਤਲ, ਅਮਨ ਸ਼ਰਮਾ ਸਾਬਕਾ ਪ੍ਰਧਾਨ ਸਕਰੈਪ ਐਸੋਸੀਏਸ਼ਨ, ਸੁਮਿਤ ਵਾਹੀ, ਦਵਿੰਦਰ ਖੱਟਰ, ਸ਼ਿਵਮ ਬਸੀ ਵੀ ਸ਼ਾਮਿਲ ਸਨ |