ਫ਼ਤਹਿਗੜ੍ਹ ਸਾਹਿਬ, 25 ਮਾਰਚ (ਬਲਜਿੰਦਰ ਸਿੰਘ)-ਯੂਨੀਵਰਸਿਟੀ ਕਾਲਜ ਚੁੰਨੀ ਕਲਾਂ ਦੇ ਐਨ.ਐਸ.ਐਸ ਵਿਭਾਗ ਵਲੋਂ ਪੰਜਾਬੀ ਯੂਨੀਵਰਸਿਟੀ ਦੇ ਦਿਸ਼ਾ ਨਿਰਦੇਸ਼ਾਂ ਤਹਿਤ 'ਮੇਰਾ ਭਾਰਤ ਪੋਰਟਲ' ਰਾਹੀਂ ਜਲ ਮਹਾਂ ਉਤਸਵ ਮਨਾਇਆ ਗਿਆ | ਪ੍ਰੋਗਰਾਮ ਦੀ ਸ਼ੁਰੂਆਤ ਮੌਕੇ ਪ੍ਰੋਗਰਾਮ ਅਫ਼ਸਰ ਡਾ. ਦਲਬੀਰ ਸਿੰਘ ਨੇ ਮਹਿਮਾਨਾਂ ਦਾ ਸਵਾਗਤ ਕੀਤਾ ਤੇ ਜਲ ਮਹਾਂ ਉਤਸਵ ਦੀ ਮਹੱਤਤਾ ਬਾਰੇ ਦੱਸਿਆ | ਕਾਲਜ ਦੇ ਪਿ੍ੰਸੀਪਲ ਡਾ. ਵਨੀਤਾ ਗਰਗ ਨੇ ਵਿਦਿਆਰਥੀਆਂ ਨੂੰ ਪਾਣੀ ਦੀ ਮਹੱਤਤਾ ਬਾਰੇ ਦੱਸਿਆ ਤੇ ਕਿਹਾ ਕਿ ਸਾਨੂੰ ਪਾਣੀ ਨੂੰ ਸੰਭਾਲ ਕੇ ਵਰਤਣਾ ਚਾਹੀਦਾ ਹੈ | ਇਸ ਮੌਕੇ ਵਿਦਿਆਰਥੀਆਂ ਦੇ ਪੋਸਟਰ ਮੇਕਿੰਗ ਮੁਕਾਬਲੇ ਵੀ ਕਰਵਾਏ ਗਏ | ਪ੍ਰੋਗਰਾਮ ਵਿਚ 110 ਦੇ ਕਰੀਬ ਐਨ.ਐਸ.ਐਸ ਵਲੰਟੀਅਰਾਂ ਨੇ ਭਾਗ ਲਿਆ | ਪ੍ਰੋਗ੍ਰਾਮ ਵਿਚ ਡਾ. ਮਲਵਿਕਾ ਖੁਰਾਣਾ ਅਤੇ ਪ੍ਰੋਫ਼ੈਸਰ ਅਮਰੀਕ ਸਿੰਘ ਵੀ ਹਾਜ਼ਰ ਸਨ |