29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-03-2026

ਅਕਾਲੀ ਦਲ ਹਮੇਸ਼ਾ ਆਪਣੇ ਸਮਰਪਿਤ ਵਰਕਰਾਂ ਤੇ ਪੁਰਾਣੇ ਪਰਿਵਾਰਾਂ ਦੀ ਕਦਰ ਕਰਦਾ ਹੈੈ-ਬਾਦਲ

ਅਜੀਤ ਡੈਸਕ 26-03-2026
ਮੰਡੀ ਗੋਬਿੰਦਗੜ੍ਹ, 25 ਮਾਰਚ (ਰਾਜੇਸ਼ ਸ਼ਰਮਾ) ਅਮਲੋਹ ਅਨਾਜ ਮੰਡੀ ਵਿਚ ਸ਼੍ਰੋੋਮਣੀ ਅਕਾਲੀ ਦਲ ਵਲੋਂ ਹਲਕਾ ਇੰਚਾਰਜ ਗੁਰਪ੍ਰੀਤ ਸਿੰਘ ਰਾਜੂ ਖੰਨਾ ਦੀ ਅਗਵਾਈ ਹੇਠ ਹੋਈ ਵਿਸ਼ਾਲ ਰੈਲੀ ਨੂੰ ਸੰਬੋਧਨ ਕਰਨ ਪਹੁੰਚੇ ਸੁਖਬੀਰ ਸਿੰਘ ਬਾਦਲ ਰੈਲੀ ਉਪਰੰਤ ਮੰਡੀ ਗੋਬਿੰਦਗੜ੍ਹ ਵਿਚ ਪੁਰਾਣੇ ਅਕਾਲੀ ਪਰਿਵਾਰ ਸਵ. ਰਣਧੀਰ ਸਿੰਘ ਭਾਂਬਰੀ ਦੇ ਨਿਵਾਸ 'ਤੇ ਪਹੁੰਚੇ, ਜਿੱਥੇ ਉਨ੍ਹਾਂ ਨੇ ਪਰਿਵਾਰਿਕ ਮੈਂਬਰਾਂ ਅਤੇ ਸਥਾਨਕ ਆਗੂਆਂ ਨਾਲ ਮੁਲਾਕਾਤ ਕੀਤੀ | ਇਸ ਮੌਕੇ ਉਨ੍ਹਾਂ ਨੇ ਗੁਰ ਸ਼ਾਹਬਾਜ਼ ਸਿੰਘ ਸ਼ੈਰੀ ਭਾਂਬਰੀ, ਜਗਪ੍ਰੀਤ ਸਿੰਘ ਸ਼ੈਲੀ ਭਾਂਬਰੀ ਅਤੇ ਜਤਿੰਦਰ ਸਿੰਘ ਭਾਂਬਰੀ ਨਾਲ ਪਰਿਵਾਰਿਕ ਤੇ ਸ਼ਹਿਰ ਨਾਲ ਸੰਬੰਧਿਤ ਮੁੱਦਿਆਂ 'ਤੇ ਵਿਚਾਰ-ਵਟਾਂਦਰਾ ਕੀਤਾ | ਇਸ ਦੌਰਾਨ ਉਨ੍ਹਾਂ ਨਾਲ ਗੁਰਪ੍ਰੀਤ ਸਿੰਘ ਰਾਜੂ ਖੰਨਾ ਸਮੇਤ ਕਈ ਸੀਨੀਅਰ ਅਕਾਲੀ ਆਗੂ ਵੀ ਮੌਜੂਦ ਸਨ | ਸੁਖਬੀਰ ਸਿੰਘ ਬਾਦਲ ਨੇ ਭਾਂਬਰੀ ਪਰਿਵਾਰ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਇਹ ਪਰਿਵਾਰ ਪਿਛਲੇ ਕਈ ਦਹਾਕਿਆਂ ਤੋਂ ਸ਼੍ਰੋਮਣੀ ਅਕਾਲੀ ਦਲ ਨਾਲ ਵਫ਼ਾਦਾਰੀ ਨਾਲ ਜੁੜਿਆ ਹੋਇਆ ਹੈ ਅਤੇ ਹਰ ਮੁਸ਼ਕਿਲ ਸਮੇਂ 'ਚ ਪਾਰਟੀ ਦੇ ਨਾਲ ਖੜ੍ਹਾ ਰਿਹਾ ਹੈ | ਉਨ੍ਹਾਂ ਕਿਹਾ ਕਿ ਸਵ. ਰਣਧੀਰ ਸਿੰਘ ਭਾਂਬਰੀ ਵਲੋਂ ਕੀਤੀਆਂ ਗਈਆਂ ਸੇਵਾਵਾਂ ਅਤੇ ਉਨ੍ਹਾਂ ਦੀ ਨਿਭਾਈ ਹੋਈ ਜ਼ਿੰਮੇਵਾਰੀ ਹਮੇਸ਼ਾ ਯਾਦ ਰਹੇਗੀ | ਉਨ੍ਹਾਂ ਕਿਹਾ ਕਿ ਸ਼ੈਰੀ ਭਾਂਬਰੀ, ਸ਼ੈਲੀ ਭਾਂਬਰੀ ਅਤੇ ਜਤਿੰਦਰ ਸਿੰਘ ਭਾਂਬਰੀ ਵਲੋਂ ਵੀ ਪਰਿਵਾਰ ਦੀ ਵਿਰਾਸਤ ਨੂੰ ਅੱਗੇ ਵਧਾਇਆ ਜਾ ਰਿਹਾ ਹੈ ਅਤੇ ਪਾਰਟੀ ਦੀ ਮਜ਼ਬੂਤੀ ਲਈ ਨਿਰੰਤਰ ਯੋਗਦਾਨ ਪਾਇਆ ਜਾ ਰਿਹਾ ਹੈ | ਸ. ਬਾਦਲ ਨੇ ਮੰਡੀ ਗੋਬਿੰਦਗੜ੍ਹ ਦੀ ਇੰਡਸਟਰੀ ਨਾਲ ਸੰਬੰਧਿਤ ਗੰਭੀਰ ਮਸਲਿਆਂ 'ਤੇ ਵੀ ਚਿੰਤਾ ਜਤਾਈ | ਉਨ੍ਹਾਂ ਕਿਹਾ ਕਿ ਲੋਹਾ ਨਗਰੀ ਮੰਡੀ ਗੋਬਿੰਦਗੜ੍ਹ ਦੀ ਇੰਡਸਟਰੀ ਇਸ ਵੇਲੇ ਭਾਰੀ ਸੰਕਟ ਦਾ ਸਾਹਮਣਾ ਕਰ ਰਹੀ ਹੈ | ਮੌਜੂਦਾ ਸਰਕਾਰ ਦੀਆਂ ਗ਼ਲਤ ਨੀਤੀਆਂ ਕਾਰਨ ਕਈ ਉਦਯੋਗ ਬੰਦ ਹੋਣ ਦੇ ਕਿਨਾਰੇ 'ਤੇ ਹਨ, ਜਿਸ ਨਾਲ ਹਜ਼ਾਰਾਂ ਮਜ਼ਦੂਰਾਂ ਦੀ ਰੋਜ਼ੀ-ਰੋਟੀ 'ਤੇ ਅਸਰ ਪੈ ਰਿਹਾ ਹੈ | ਬਾਦਲ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਵਿਚ ਅਕਾਲੀ ਦਲ ਲਈ ਵਧਦਾ ਉਤਸ਼ਾਹ ਇਸ ਗੱਲ ਦਾ ਸਾਫ਼ ਸੰਕੇਤ ਹੈ ਕਿ 2027 ਵਿਚ ਸੂਬੇ ਵਿਚ ਵੱਡਾ ਰਾਜਨੀਤਿਕ ਬਦਲਾਅ ਆਉਣ ਵਾਲਾ ਹੈ | ਉਨ੍ਹਾਂ ਕਿਹਾ ਕਿ ਮੌਜੂਦਾ ਸਰਕਾਰ ਲੋਕਾਂ ਦੀਆਂ ਉਮੀਦਾਂ 'ਤੇ ਖਰੀ ਨਹੀਂ ਉਤਰੀ ਅਤੇ ਹਰ ਵਰਗ ਨਿਰਾਸ਼ ਹੈ | ਉਨ੍ਹਾਂ ਕਿਹਾ ਕਿ ਪਾਰਟੀ ਵਰਕਰਾਂ ਦੀ ਮਿਹਨਤ ਅਤੇ ਲੋਕਾਂ ਦੇ ਸਹਿਯੋਗ ਨਾਲ ਆਉਣ ਵਾਲੇ ਸਮੇਂ ਵਿਚ ਪੰਜਾਬ ਅੰਦਰ ਅਕਾਲੀ ਦਲ ਦੀ ਸਰਕਾਰ ਬਣੇਗੀ |
ਪਿਛਲੀ ਖ਼ਬਰ ਵਰਲਡ ਯੂਨੀਵਰਸਿਟੀ ਵਿਚ 7 ਦਿਨਾਂ ਐਨ.ਐਸ.ਐਸ. ਕੈਂਪ ਸਫਲਤਾਪੂਰਵਕ ਸਮਾਪਤ ਅਗਲੀ ਖ਼ਬਰ ਯੂਨੀਵਰਸਿਟੀ ਕਾਲਜ ਚੁੰਨੀ ਕਲਾਂ ਵਿਚ ਜਲ ਮਹਾਂ ਉਤਸਵ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।