29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-03-2026

ਬਾਬਾ ਬੀਰਮ ਦਾਸ ਪਬਲਿਕ ਸਕੂਲ ਵਿਖੇ ਪਾਠ ਦੇ ਭੋਗ ਪਾਏ

ਅਜੀਤ ਡੈਸਕ 26-03-2026
ਜਖਵਾਲੀ, 25 ਮਾਰਚ (ਨਿਰਭੈ ਸਿੰਘ)-ਬਾਬਾ ਬੀਰਮ ਦਾਸ ਡੀ.ਏ.ਵੀ ਪਬਲਿਕ ਸਕੂਲ ਪਿੰਡ ਚਨਾਰਥਲ ਖ਼ੁਰਦ ਵਿਖੇ ਸਰਬੱਤ ਦੇ ਭਲੇ ਲਈ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ, ਉਪਰੰਤ ਗੁਰੂ ਦਾ ਲੰਗਰ ਵਰਤਾਇਆ ਗਿਆ | ਸਮਾਗਮ ਵਿਚ ਡੇਰਾ ਬਾਬਾ ਬੀਰਮ ਦਾਸ ਪਿੰਡ ਬਧੌਛੀ ਕਲਾਂ ਦੇ ਗੱਦੀਨਸ਼ੀਨ ਬਾਬਾ ਬੇਅੰਤ ਦਾਸ ਨੇ ਵਿਸ਼ੇਸ਼ ਤੌਰ 'ਤੇ ਪਹੰੁਚ ਕੇ ਸਕੂਲ ਤੇ ਕਾਲਜ ਬਣਾਉਣ ਦਾ ਐਲਾਨ ਵੀ ਕੀਤਾ | ਇਸ ਮੌਕੇ ਪਿ੍ੰਸੀਪਲ ਮੀਨਾਕਸ਼ੀ ਲਾਬਾਂ ਨੇ ਹਾਜ਼ਰ ਸੰਗਤਾਂ ਦਾ ਧੰਨਵਾਦ ਕਰਦਿਆਂ ਬੱਚਿਆਂ ਦੇ ਮਾਪਿਆਂ ਨੂੰ ਅਪੀਲ ਕੀਤੀ ਕਿ ਆਪਣੇ ਬੱਚਿਆਂ ਨੂੰ ਮਿਆਰੀ ਵਿਦਿਆ ਦਿਵਾਉਣ ਲਈ ਬਾਬਾ ਬੀਰਮ ਦਾਸ ਡੀ.ਏ.ਵੀ. ਪਬਲਿਕ ਸਕੂਲ 'ਚੋਂ ਪੜਾਈ ਦਾ ਮੁੱਢ ਬੰਨ੍ਹਣਾ ਚਾਹੀਦਾ ਹੈ | ਇਸ ਮੌਕੇ ਹੋਰਨਾਂ ਤੋਂ ਇਲਾਵਾ ਹਲਕਾ ਵਿਧਾਇਕ ਲਖਬੀਰ ਸਿੰਘ ਰਾਏ, ਸਰਪੰਚ ਗੁਰਬਾਜ਼ ਸਿੰਘ ਰਾਜੂ, ਸਰਬਜੀਤ ਸਿੰਘ ਚਨਾਰਥਲ, ਸਰਪੰਚ ਹਰਸ਼ਦੀਪ ਸ਼ਰਮਾ, ਗੁਰਜੀਤ ਸਿੰਘ ਬੌਬੀ ਟਿਵਾਣਾ, ਸਰਪੰਚ ਰਾਜਦੀਪ ਸਿੰਘ ਰਾਜੂ ਚਨਾਰਥਲ ਕਲਾਂ, ਭੁਪਿੰਦਰ ਸਿੰਘ ਭਿੰਦਾ, ਆੜ੍ਹਤੀ ਐਸੋਸੀਏਸ਼ਨ ਪ੍ਰਧਾਨ ਸਵਰਨਦੀਪ ਸਿੰਘ ਟਿਵਾਣਾ, ਅਵਤਾਰ ਸਿੰਘ ਫ਼ੌਜੀ, ਨੰਬਰਦਾਰ ਰਣਜੀਤ ਸਿੰਘ, ਪ੍ਰਧਾਨ ਅਵਤਾਰ ਸਿੰਘ ਅਤੇ ਜਥੇਦਾਰ ਮਨਜੀਤ ਸਿੰਘ ਵੀ ਹਾਜ਼ਰ ਸਨ |
ਪਿਛਲੀ ਖ਼ਬਰ ਲੋਕਾਂ ਦੇ ਹੱਕਾਂ ਲਈ ਕਾਂਗਰਸ ਪਾਰਟੀ ਦਾ ਸੰਘਰਸ਼ ਜਾਰੀ ਰਹੇਗਾ-ਨਾਗਰਾ ਅਗਲੀ ਖ਼ਬਰ ਵਰਲਡ ਯੂਨੀਵਰਸਿਟੀ ਵਿਚ 7 ਦਿਨਾਂ ਐਨ.ਐਸ.ਐਸ. ਕੈਂਪ ਸਫਲਤਾਪੂਰਵਕ ਸਮਾਪਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।