29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-03-2026

ਪਿੰਡ ਡੰਘੇੜੀਆਂ ਵਿਖੇ ਦੂਜਾ ਵਾਲੀਬਾਲ ਟੂਰਨਾਮੈਂਟ ਕਰਵਾਇਆ

ਅਜੀਤ ਡੈਸਕ 26-03-2026
ਫ਼ਤਹਿਗੜ੍ਹ ਸਾਹਿਬ, 25 ਮਾਰਚ (ਬਲਜਿੰਦਰ ਸਿੰਘ)-ਨਜ਼ਦੀਕੀ ਪਿੰਡ ਡੰਘੇੜੀਆਂ ਵਿਖੇ ਦੂਜਾ ਵਾਲੀਬਾਲ ਟੂਰਨਾਮੈਂਟ ਕਰਵਾਇਆ ਗਿਆ | ਜਿਸ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਬਲਜੀਤ ਸਿੰਘ ਭੁੱਟਾ ਨੇ ਮੁੱਖ ਮਹਿਮਾਨ ਵਜੋਂ ਸ਼ਮੂਲੀਅਤ ਕਰਦਿਆਂ ਖੇਡ ਮੇਲੇ ਦਾ ਉਦਘਾਟਨ ਕੀਤਾ | ਇਸ ਮੌਕੇ ਸ. ਭੁੱਟਾ ਨੇ ਕਿਹਾ ਕਿ ਅਜੋਕੇ ਸਮੇਂ ਵਿਚ ਨਸ਼ਿਆਂ ਦੇ ਵਧਦੇ ਰੁਝਾਨ ਨੂੰ ਠੱਲ੍ਹ ਪਾਉਣ ਲਈ ਖੇਡਾਂ ਇੱਕੋ ਇੱਕ ਅਜਿਹਾ ਸਾਧਨ ਹਨ ਜਿਨ੍ਹਾਂ ਨਾਲ ਜੁੜ ਕੇ ਨੌਜਵਾਨ ਸਰੀਰਕ ਤੇ ਮਾਨਸਿਕ ਤੌਰ ਮਜ਼ਬੂਤ ਹੋ ਸਕਦੇ ਹਨ | ਉਨ੍ਹਾਂ ਕਿਹਾ ਨੌਜਵਾਨ ਪੀੜੀ ਨੂੰ ਚਾਹੀਦਾ ਹੈ ਕਿ ਉਹ ਆਪਣੇ ਰੋਜ਼ਮੱਰਾ ਦੇ ਸਮੇਂ 'ਚੋਂ ਕੁਝ ਸਮਾਂ ਕੱਢ ਕੇ ਖੇਡਾਂ ਵੱਲ ਵੀ ਧਿਆਨ ਦੇਣ, ਕਿਉਂਕਿ ਖੇਡਾਂ ਹੀ ਮਨੁੱਖੀ ਸਰੀਰ ਨੂੰ ਚੁਸਤ ਦਰੁਸਤ ਰੱਖ ਸਕਦੀਆਂ ਹਨ | ਭੁੱਟਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬੀਆਂ ਦੀ ਮਾਂ ਖੇਡ ਕਬੱਡੀ ਦੇ ਨਾਲ-ਨਾਲ ਹੋਰ ਖੇਡਾਂ ਨੂੰ ਪ੍ਰਫੁੱਲਿਤ ਕਰਨ ਲਈ ਵੀ ਕਈ ਉਪਰਾਲੇ ਕੀਤੇ ਸਨ ਅਤੇ ਆਉਣ ਵਾਲੇ ਸਮੇਂ ਅੰਦਰ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਵਾਸਤੇ ਵੱਡੀ ਪੱਧਰ ਤੇ ਕਾਰਜ ਆਰੰਭੇ ਜਾਣਗੇ | ਇਸ ਮੌਕੇ 'ਤੇ ਤੇਜਪਾਲ ਖ਼ਾਨ ਡੰੰਘੇੜੀਆਂ, ਤਰਨਜੀਤ ਸਿੰਘ ਸ਼ੇਰਗਿੱਲ ਹਿੰਦੂਪੁਰ, ਜਸਵੰਤ ਸਿੰਘ, ਮਨਜੀਤ ਸਿੰਘ, ਅਵਤਾਰ ਸਿੰਘ, ਦਿਲਬਾਗ ਸਿੰਘ, ਗੁਰਦੇਵ ਸਿੰਘ, ਦਰਬਾਰਾ ਸਿੰਘ, ਜਰਨੈਲ ਸਿੰਘ, ਖ਼ਾਨ ਸ਼ੇਰੀ, ਗੁਰਪ੍ਰੀਤ ਸਿੰਘ, ਸੁਰਿੰਦਰ ਸਿੰਘ ਦੁਬਾਲੀ, ਹਰਿੰਦਰ ਸਿੰਘ ਨੰਬਰਦਾਰ, ਕਮਲ ਡੰਘੇੜੀਆਂ, ਰਣਜੀਤ ਸਿੰਘ ਦੁਭਾਲੀ, ਮਨਜੀਤ ਸਿੰਘ ਮਾਨ ਤੋਂ ਇਲਾਵਾ ਹੋਰ ਪਤਵੰਤੇ ਵੀ ਹਾਜ਼ਰ ਸਨ |
ਪਿਛਲੀ ਖ਼ਬਰ ਬੀ.ਕੇ.ਯੂ (ਕਾਦੀਆਂ) ਵਲੋਂ ਗੰਨਾਂ ਕਾਸ਼ਤਕਾਰਾਂ ਦੀਆਂ ਸਮੱਸਿਆਵਾਂ ਸੰਬੰਧੀ ਕੇਨ ਕਮਿਸ਼ਨਰ ਪੰਜਾਬ ਨਾਲ ਮੀਟਿੰਗ ਅਗਲੀ ਖ਼ਬਰ ਲੋਕਾਂ ਦੇ ਹੱਕਾਂ ਲਈ ਕਾਂਗਰਸ ਪਾਰਟੀ ਦਾ ਸੰਘਰਸ਼ ਜਾਰੀ ਰਹੇਗਾ-ਨਾਗਰਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।