29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-03-2026

ਪੰਜਾਬ ਬਚਾਓ ਰੈਲੀਆਂ ਸ਼੍ਰੋਮਣੀ ਅਕਾਲੀ ਦਲ ਦੀ ਜਿੱਤ ਲਈ ਅਹਿਮ ਰੋਲ ਅਦਾ ਕਰਨਗੀਆਂ-ਜਥੇਦਾਰ ਰਿਆ

ਅਜੀਤ ਡੈਸਕ 26-03-2026
ਫ਼ਤਹਿਗੜ੍ਹ ਸਾਹਿਬ, 25 ਮਾਰਚ (ਬਲਜਿੰਦਰ ਸਿੰਘ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਜੂਨੀਅਰ ਮੀਤ ਪ੍ਰਧਾਨ ਤੇ ਮੈਂਬਰ ਜਥੇਦਾਰ ਅਵਤਾਰ ਸਿੰਘ ਰਿਆ ਨੇ ਆਪਣੇ ਸਾਥੀਆਂ ਸਮੇਤ ਹਲਕਾ ਅਮਲੋਹ ਵਿਚ ਅੱਜ ਹੋਣ ਵਾਲੀ ਪੰਜਾਬ ਬਚਾਓ ਰੈਲੀ ਵਿਚ ਸ਼ਾਮਿਲ ਹੋਣ ਲਈ ਰਵਾਨਾ ਹੋਣ ਤੋਂ ਪਹਿਲਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਵੱਖ-ਵੱਖ ਵਿਧਾਨ ਸਭਾ ਹਲਕਿਆਂ ਵਿਚ ਹੋ ਰਹੀਆਂ ਪੰਜਾਬ ਬਚਾਓ ਰੈਲੀਆਂ ਆਗਾਮੀ ਵਿਧਾਨ ਸਭਾ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ ਦੀ ਜਿੱਤ ਲਈ ਅਹਿਮ ਰੋਲ ਅਦਾ ਕਰਨਗੀਆਂ | ਉਨ੍ਹਾਂ ਕਿਹਾ ਕਿ ਸ. ਬਾਦਲ ਵਲੋਂ ਕੀਤੀਆਂ ਜਾ ਰਹੀਆਂ ਰੈਲੀਆਂ ਨਾਲ ਪਾਰਟੀ ਆਗੂਆਂ ਤੇ ਵਰਕਰਾਂ ਵਿਚ ਨਵੀਂ ਊਰਜਾ ਭਰ ਰਹੀਆਂ ਹਨ ਅਤੇ ਵਰਕਰ ਉਤਸ਼ਾਹ ਨਾਲ ਸ਼੍ਰੋਮਣੀ ਅਕਾਲੀ ਦਲ ਦੀਆਂ ਲੋਕਪੱਖੀ ਨੀਤੀਆਂ ਨੂੰ ਘਰ-ਘਰ ਪਹੁੰਚਾ ਰਹੇ ਹਨ | ਜਥੇਦਾਰ ਰਿਆ ਨੇ ਕਿਹਾ ਕਿ ਬਦਲਾਅ ਦੇ ਨਾਅਰੇ ਨਾਲ ਸੱਤਾ 'ਤੇ ਕਾਬਜ਼ ਹੋਈ ਆਮ ਆਦਮੀ ਪਾਰਟੀ ਨੇ ਆਪਣੇ ਆਕਾਵਾਂ ਦੀਆਂ ਸੁੱਖ ਸਹੂਲਤਾਂ ਲਈ ਪੰਜਾਬ ਨੂੰ ਕਰਜ਼ੇ ਵਿਚ ਡੋਬ ਦਿੱਤਾ ਹੈ | ਇਸ ਮੌਕੇ 'ਤੇ ਕੁਲਦੀਪ ਸਿੰਘ ਪੋਲਾ, ਦਵਿੰਦਰ ਸਿੰਘ ਬਹਿਲੋਲਪੁਰ ਸਾਬਕਾ ਚੇਅਰਮੈਨ ਬਲਾਕ ਸੰਮਤੀ ਸਰਹਿੰਦ ਅਤੇ ਪਿਆਰਾ ਸਿੰਘ ਵੀ ਹਾਜ਼ਰ ਸਨ |
ਪਿਛਲੀ ਖ਼ਬਰ ਡੀ.ਐਮ ਰੰਧਾਵਾ ਦੇ ਖ਼ੁਦਕੁਸ਼ੀ ਮਾਮਲੇ ਦੀ ਜਾਂਚ ਸੀ.ਬੀ.ਆਈ.ਤੋਂ ਕਰਵਾਈ ਜਾਵੇ-ਡਾ. ਹਰਬੰਸ ਲਾਲ ਅਗਲੀ ਖ਼ਬਰ ਬੀ.ਕੇ.ਯੂ (ਕਾਦੀਆਂ) ਵਲੋਂ ਗੰਨਾਂ ਕਾਸ਼ਤਕਾਰਾਂ ਦੀਆਂ ਸਮੱਸਿਆਵਾਂ ਸੰਬੰਧੀ ਕੇਨ ਕਮਿਸ਼ਨਰ ਪੰਜਾਬ ਨਾਲ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।