29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-03-2026

ਡੀ.ਐਮ ਰੰਧਾਵਾ ਦੇ ਖ਼ੁਦਕੁਸ਼ੀ ਮਾਮਲੇ ਦੀ ਜਾਂਚ ਸੀ.ਬੀ.ਆਈ.ਤੋਂ ਕਰਵਾਈ ਜਾਵੇ-ਡਾ. ਹਰਬੰਸ ਲਾਲ

ਅਜੀਤ ਡੈਸਕ 26-03-2026
ਫ਼ਤਹਿਗੜ੍ਹ ਸਾਹਿਬ, 25 ਮਾਰਚ (ਬਲਜਿੰਦਰ ਸਿੰਘ)-ਭਾਜਪਾ ਦੇ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਡਾ. ਹਰਬੰਸ ਲਾਲ ਨੇ ਵੇਅਰ ਹਾਊਸਿੰਗ ਕਾਰਪੋਰੇਸ਼ਨ ਸ੍ਰੀ ਅੰਮਿ੍ਤਸਰ ਸਾਹਿਬ ਦੇ ਜ਼ਿਲ੍ਹਾ ਮੈਨੇਜਰ ਗਗਨਦੀਪ ਸਿੰਘ ਰੰਧਾਵਾ ਦੇ ਖ਼ੁਦਕੁਸ਼ੀ ਮਾਮਲੇ ਦੀ ਸੀ.ਬੀ.ਆਈ ਤੋਂ ਜਾਂਚ ਕਰਵਾਏ ਜਾਣ ਦੀ ਮੰਗ ਕੀਤੀ ਹੈ | ਉਨ੍ਹਾਂ ਕਿਹਾ ਕਿ 'ਆਪ' ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਭ ਤੋਂ ਨਿਕੰਮੀ ਸਰਕਾਰ ਸਾਬਤ ਹੋ ਰਹੀ ਹੈ, ਕਿਉਂਕਿ ਇਕ ਪਾਸੇ ਜਿੱਥੇ ਸਰਕਾਰ ਦੇ ਮੰਤਰੀਆਂ ਅਤੇ ਵਿਧਾਇਕਾਂ ਦੀਆਂ ਕਥਿਤ ਧੱਕੇਸ਼ਾਹੀਆਂ ਅਤੇ ਸੱਤਾ ਸ਼ਕਤੀ ਦੀ ਦੁਰਵਰਤੋਂ ਕਰਕੇ ਨਜਾਇਜ਼ ਕੰਮ ਕਰਵਾਉਣ ਲਈ ਬਣਾਏ ਜਾ ਰਹੇ ਦਬਾਅ ਕਾਰਨ ਸੀਨੀਅਰ ਅਧਿਕਾਰੀ ਆਤਮ ਹੱਤਿਆ ਕਰ ਰਹੇ ਹਨ, ਉੱਥੇ ਦੂਜੇ ਪਾਸੇ ਪੰਜਾਬ ਵਿਚ ਗੈਂਗਸਟਰਵਾਦ ਅਤੇ ਫਿਰੌਤੀਆਂ ਮੰਗਣ ਦੀਆਂ ਵਾਰਦਾਤਾਂ ਕਾਰਨ ਕਾਰੋਬਾਰੀਆਂ, ਵਪਾਰੀਆਂ ਤੇ ਆਮ ਲੋਕਾਂ ਵਿਚ ਸਹਿਮ ਦਾ ਮਾਹੌਲ ਹੈ | ਡਾ. ਲਾਲ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਦੁਆਰਾ ਖ਼ੁਦਕੁਸ਼ੀ ਮਾਮਲੇ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਦਿੱਤੇ ਬਿਆਨ ਸਦਕਾ ਹੀ ਪੰਜਾਬ ਸਰਕਾਰ ਨੂੰ ਆਪਣੇ ਮੰਤਰੀ ਤੋਂ ਅਸਤੀਫ਼ਾ ਲੈ ਕੇ ਪਰਚਾ ਦਰਜ ਕਰਨ ਉਪਰੰਤ ਗਿ੍ਫ਼ਤਾਰ ਕਰਨਾ ਪਿਆ ਹੈ | ਉਨ੍ਹਾਂ ਕੇਂਦਰੀ ਗ੍ਰਹਿ ਮੰਤਰੀ ਤੋਂ ਮੰਗ ਕੀਤੀ ਕਿ ਰੰਧਾਵਾ ਦੇ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਇਸ ਮਾਮਲੇ ਦੀ ਸੀ.ਬੀ.ਆਈ. ਤੋਂ ਜਾਂਚ ਕਰਵਾਈ ਜਾਵੇ | ਸਾਬਕਾ ਮੰਤਰੀ ਨੇ ਰਾਸ਼ਟਰਪਤੀ ਤੋਂ ਮੰਗ ਕੀਤੀ ਕਿ ਪੰਜਾਬ ਵਿਚ ਕਾਨੂੰਨ ਵਿਵਸਥਾ ਦੀ ਡਾਵਾਂ ਡੋਲ ਸਥਿਤੀ ਨੂੰ ਧਿਆਨ ਵਿਚ ਰੱਖਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਤੋਂ ਫ਼ੌਰੀ ਅਸਤੀਫ਼ਾ ਲੈ ਕੇ ਗਵਰਨਰ ਰਾਜ ਲਾਗੂ ਕੀਤਾ ਜਾਵੇ | ਇਸ ਮੌਕੇ 'ਤੇ ਤਰਲੋਕ ਸਿੰਘ ਬਾਜਵਾ, ਸੁਖਦੇਵ ਸਿੰਘ ਮੰਡੋਫਲ, ਨੰਬਰਦਾਰ ਹਰਜੀਤ ਸਿੰਘ, ਗੁਰਦੇਵ ਸਿੰਘ ਡੇਰਾ ਮੀਰ ਮੀਰਾਂ, ਜਗਦੇਵ ਸਿੰਘ ਮਲਕੋ ਮਾਜਰਾ, ਰੁਪਿੰਦਰ ਸਿੰਘ ਬੋਰਾਂ, ਹਰਪ੍ਰੀਤ ਸਿੰਘ ਬੋਰਾਂ, ਸੁਰਜੀਤ ਸਿੰਘ, ਜਗਦੀਪ ਸਿੰਘ ਜੱਗੀ, ਸੰਦੀਪ ਸਿੰਘ ਲਵਲੀ, ਬਲਵਿੰਦਰ ਸਿੰਘ ਗੋਗੀ, ਕਿਰਨ ਸ਼ਰਮਾ, ਰਾਜੇਸ਼ ਕੁਮਾਰ ਸ਼ੀਨੂੰ, ਹਰਪ੍ਰੀਤ ਸਿੰਘ ਤਲਾਣੀਆਂ, ਅਸ਼ੋਕ ਕੁਮਾਰ ਅਤੇ ਸਤਪਾਲ ਵੀ ਹਾਜ਼ਰ ਸਨ |
ਪਿਛਲੀ ਖ਼ਬਰ ਹਰਜੀਤ ਕੌਰ ਪੰਜੋਲਾ ਚੌਥੀ ਵਾਰ ਆਂਗਣਵਾੜੀ ਯੂਨੀਅਨ ਦੇ ਸੂਬਾ ਪ੍ਰਧਾਨ ਬਣੇ <br/> ਅਗਲੀ ਖ਼ਬਰ ਪੰਜਾਬ ਬਚਾਓ ਰੈਲੀਆਂ ਸ਼੍ਰੋਮਣੀ ਅਕਾਲੀ ਦਲ ਦੀ ਜਿੱਤ ਲਈ ਅਹਿਮ ਰੋਲ ਅਦਾ ਕਰਨਗੀਆਂ-ਜਥੇਦਾਰ ਰਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।