29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-03-2026

ਸਰਵਾਈਕਲ ਕੈਂਸਰ ਤੋਂ ਬਚਾਅ ਲਈ ਐਚ.ਪੀ.ਵੀ ਦੀ ਵੈਕਸੀਨੇਸ਼ਨ ਅਤਿ ਜ਼ਰੂਰੀ-ਡਾ. ਬੇਦੀ

ਅਜੀਤ ਡੈਸਕ 26-03-2026
ਫ਼ਤਹਿਗੜ੍ਹ ਸਾਹਿਬ, 25 ਮਾਰਚ (ਮਨਪ੍ਰੀਤ ਸਿੰਘ)-ਸਿਵਲ ਸਰਜਨ ਫ਼ਤਹਿਗੜ੍ਹ ਸਾਹਿਬ ਡਾ. ਅਰਵਿੰਦ ਪਾਲ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸੀਨੀਅਰ ਮੈਡੀਕਲ ਅਫ਼ਸਰ ਡਾ. ਜਸਪ੍ਰੀਤ ਸਿੰਘ ਬੇਦੀ ਨੇ ਜ਼ਿਲ੍ਹਾ ਹਸਪਤਾਲ ਵਿਚ ਚੱਲ ਰਹੇ ਮਮਤਾ ਦਿਵਸ ਦੀ ਅਚਨਚੇਤ ਚੈਕਿੰਗ ਕੀਤੀ | ਇਸ ਮੌਕੇ ਤੇ ਉਨ੍ਹਾਂ ਟੀਕਾਕਰਨ ਰਜਿਸਟਰ, ਵੈਕਸੀਨ ਦੇ ਰੱਖ-ਰਖਾਅ ਸਬੰਧੀ, ਬਾਓ ਮੈਡੀਕਲ ਵੇਸਟ ਮੈਨੇਜਮੈਂਟ, ਵੈਕਸੀਨ ਦੀ ਮਿਆਦ, ਐਮ.ਸੀ.ਪੀ. ਕਾਰਡ ਆਦਿ ਦੀ ਜਾਂਚ ਕੀਤੀ ਅਤੇ ਬੱਚਿਆਂ ਦਾ ਟੀਕਾਕਰਨ ਕਰਾਉਣ ਲਈ ਆਈਆਂ ਮਾਵਾਂ ਤੇ ਗਰਭਵਤੀ ਅÏਰਤਾਂ ਨੂੰ ਸਿਹਤ ਸਬੰਧੀ ਜਾਗਰੂਕ ਕੀਤਾ | ਉਨ੍ਹਾਂ ਕਿਹਾ ਕਿ 14 ਤੋਂ 15 ਸਾਲ ਤੱਕ ਦੀਆਂ ਲੜਕੀਆਂ ਨੂੰ ਸਰਵਾਈਕਲ ਕੈਂਸਰ ਤੋਂ ਬਚਾਉਣ ਲਈ ਐਚ.ਪੀ.ਵੀ. ਦੀ ਵੈਕਸੀਨੇਸ਼ਨ ਕਰਾਉਣਾ ਅਤਿ ਜ਼ਰੂਰੀ ਹੈ, ਜੋ ਸਰਕਾਰ ਵਲੋਂ ਸਾਰੇ ਕਮਿਊਨਿਟੀ ਸਿਹਤ ਸੈਂਟਰਾਂ, ਸਬ ਡਿਵੀਜ਼ਨਲ ਹਸਪਤਾਲਾਂ ਅਤੇ ਜ਼ਿਲ੍ਹਾ ਹਸਪਤਾਲਾਂ ਵਿਚ ਰੋਜ਼ਾਨਾ ਮੁਫ਼ਤ ਕੀਤਾ ਜਾਂਦਾ ਹੈ | ਉਨ੍ਹਾਂ ਕਿਹਾ ਕਿ ਬੱਚਿਆਂ ਨੂੰ ਪਹਿਲੇ ਛੇ ਮਹੀਨੇ ਸਿਰਫ਼ ਮਾਂ ਦਾ ਦੁੱਧ ਹੀ ਪਿਲਾਇਆ ਜਾਵੇ ਕਿਉਂਕਿ ਮਾਂ ਦਾ ਦੁੱਧ ਬੱਚੇ ਲਈ ਅੰਮਿ੍ਤ ਸਮਾਨ ਹੈ, ਜੋ ਕਿ ਬੱਚਿਆਂ ਵਿਚ ਬਿਮਾਰੀਆਂ ਵਿਰੁੱਧ ਲੜਨ ਦੀ ਸ਼ਕਤੀ ਪੈਦਾ ਕਰਦਾ ਹੈ ਅਤੇ ਬਿਮਾਰੀਆਂ ਤੋਂ ਬਚਾਅ ਲਈ ਉਸ ਦਾ ਸੰਪੂਰਨ ਟੀਕਾਕਰਨ ਕਰਾਉਣਾ ਵੀ ਯਕੀਨੀ ਬਣਾਇਆ ਜਾਵੇ | ਇਸ ਮੌਕੇ ਤੇ ਜ਼ਿਲ੍ਹਾ ਸਮੂਹ ਸਿੱਖਿਆ ਤੇ ਸੂਚਨਾ ਅਫ਼ਸਰ ਬਲਜਿੰਦਰ ਸਿੰਘ, ਗੁਰਦੀਪ ਸਿੰਘ, ਜਸਵਿੰਦਰ ਕੌਰ, ਅਮਨਪ੍ਰੀਤ ਸਿੰਘ, ਐਲ.ਐਚ.ਵੀ. ਜਸਵਿੰਦਰ ਕੌਰ, ਏ.ਐਨ.ਐਮ. ਮਹਿਤਾਬ ਬੇਗਮ ਤੋਂ ਇਲਾਵਾ ਆਸ਼ਾ ਵਰਕਰ, ਗਰਭਵਤੀ ਅÏਰਤਾਂ ਅਤੇ ਬੱਚੇ ਹਾਜ਼ਰ ਸਨ |
ਪਿਛਲੀ ਖ਼ਬਰ 6.50 ਲੱਖ ਤੋਂ ਵਧ ਖਾਤਿਆਂ 'ਚ ਕਢਵਾਏ ਵਿਅਕਤੀ ਖ਼ਿਲਾਫ਼ ਕੇਸ ਦਰਜ ਅਗਲੀ ਖ਼ਬਰ ਹਰਜੀਤ ਕੌਰ ਪੰਜੋਲਾ ਚੌਥੀ ਵਾਰ ਆਂਗਣਵਾੜੀ ਯੂਨੀਅਨ ਦੇ ਸੂਬਾ ਪ੍ਰਧਾਨ ਬਣੇ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।