29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-03-2026

ਸਮੇਂ ਸਿਰ ਕਦਮ ਚੁੱਕਦੇ ਤਾਂ ਨਤੀਜੇ ਵੱਖਰੇ ਹੁੰਦੇ -ਧੰਜੂ <br/>

ਅਜੀਤ ਡੈਸਕ 26-03-2026
ਸਨੌਰ, 25 ਮਾਰਚ (ਸੋਖਲ)-ਕਾਂਗਰਸ ਪਾਰਟੀ ਦੇ ਕਿਸਾਨ ਵਿੰਗ ਦੇ ਮੀਤ ਪ੍ਰਧਾਨ ਅਤੇ ਹਲਕਾ ਸਨੌਰ ਤੋਂ ਸੀਨੀਅਰ ਆਗੂ ਦਲਵਿੰਦਰ ਸਿੰਘ ਧੰਜੂ ਵਲੋਂ ਪੰਜਾਬ ਦੀ ਮਾਨ ਸਰਕਾਰ 'ਤੇ ਹਮਲਾ ਕਰਦੇ ਹੋਏ ਕਿਹਾ ਗਿਆ ਹੈ ਕਿ ਜੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਮੇਂ ਸਿਰ ਕਾਰਵਾਈ ਕੀਤੀ ਹੁੰਦੀ ਤਾਂ ਡੀ. ਐਮ. ਰੰਧਾਵਾ ਦੀ ਜਾਨ ਬਚਾਈ ਜਾ ਸਕਦੀ ਸੀ | ਉਨ੍ਹਾਂ ਕਿਹਾ ਕਿ ਇਹ ਮਾਮਲਾ ਸਰਕਾਰ ਦੀ ਲਾਪਰਵਾਹੀ ਅਤੇ ਫੈਸਲੇ ਲੈਣ 'ਚ ਹੋਈ ਦੇਰੀ ਨੂੰ ਦਰਸਾਉਂਦਾ ਹੈ | ਧੰਜੂ ਨੇ ਕਿਹਾ ਕਿ ਪੰਜਾਬ ਦੇ ਲੋਕ ਸਭ ਕੁਝ ਜਾਣਦੇ ਹਨ ਅਤੇ ਇਹ ਵੀ ਸਾਫ਼ ਹੈ ਕਿ ਲਾਲਜੀਤ ਭੁੱਲਰ ਖ਼ਿਲਾਫ਼ ਜੋ ਕਾਰਵਾਈ ਕੀਤੀ ਗਈ ਹੈ, ਉਹ ਸਿਰਫ਼ ਜਨਤਾ ਦੇ ਵਧਦੇ ਦਬਾਅ ਕਾਰਨ ਕੀਤੀ ਗਈ ਹੈ | ਉਨ੍ਹਾਂ ਦੋਸ਼ ਲਾਇਆ ਕਿ ਜੇ ਸਰਕਾਰ ਪਹਿਲਾਂ ਹੀ ਸਖ਼ਤ ਕਦਮ ਚੁੱਕਦੀ ਤਾਂ ਅਜਿਹੇ ਨਤੀਜੇ ਸਾਹਮਣੇ ਨਾ ਆਉਂਦੇ | ਉਨ੍ਹਾਂ ਹੋਰ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਹਰ ਮਾਮਲੇ 'ਚ ਦੇਰੀ ਨਾਲ ਫੈਸਲੇ ਲਏ ਜਾ ਰਹੇ ਹਨ, ਜਿਸ ਨਾਲ ਲੋਕਾਂ ਵਿਚ ਨਿਰਾਸ਼ਾ ਵੱਧ ਰਹੀ ਹੈ | ਉਨ੍ਹਾਂ ਨੇ ਮੰਗ ਕੀਤੀ ਕਿ ਇਸ ਮਾਮਲੇ ਦੀ ਉੱਚ ਪੱਧਰੀ ਜਾਂਚ ਕਰਵਾਈ ਜਾਵੇ ਤਾਂ ਜੋ ਸੱਚਾਈ ਸਾਹਮਣੇ ਆ ਸਕੇ ਅਤੇ ਜ਼ਿੰਮੇਵਾਰ ਵਿਅਕਤੀਆਂ ਖ਼ਿਲਾਫ਼ ਸਖ਼ਤ ਕਾਰਵਾਈ ਹੋ ਸਕੇ | ਇਸ ਮਾਮਲੇ ਨੂੰ ਲੈ ਕੇ ਇਲਾਕੇ ਵਿਚ ਚਰਚਾ ਦਾ ਮਾਹੌਲ ਬਣਿਆ ਹੋਇਆ ਹੈ ਅਤੇ ਲੋਕ ਸਰਕਾਰ ਦੀ ਕਾਰਗੁਜ਼ਾਰੀ 'ਤੇ ਸਵਾਲ ਉਠਾ ਰਹੇ ਹਨ |

ਪਿਛਲੀ ਖ਼ਬਰ ਅਮਲੋਹ ਰੈਲੀ ਦੇ ਇਤਿਹਾਸਕ ਇਕੱਠ ਨੇ 2027 'ਚ ਬਦਲਾਅ ਦੀ ਮੋਹਰ ਲਗਾਈ ਅਗਲੀ ਖ਼ਬਰ 6.50 ਲੱਖ ਤੋਂ ਵਧ ਖਾਤਿਆਂ 'ਚ ਕਢਵਾਏ ਵਿਅਕਤੀ ਖ਼ਿਲਾਫ਼ ਕੇਸ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।