ਅਮਲੋਹ, 25 ਮਾਰਚ (ਅੰਮਿ੍ਤ ਸਿੰਘ ਸ਼ੇਰਗਿੱਲ, ਕੇਵਲ ਸਿੰਘ)-ਸਥਾਨਕ ਅਨਾਜ ਮੰਡੀ ਵਿਖੇ ਸ਼੍ਰੋਮਣੀ ਅਕਾਲੀ ਦਲ ਵਲੋਂ ਹਲਕਾ ਇੰਚਾਰਜ ਗੁਰਪ੍ਰੀਤ ਸਿੰਘ ਰਾਜੂ ਖੰਨਾ ਦੀ ਅਗਵਾਈ ਹੇਠ ਕੀਤੀ ਗਈ 'ਪੰਜਾਬ ਬਚਾਓ' ਰੈਲੀ ਨੇ ਇਸ ਹਲਕੇ 'ਚ ਹੋਈਆਂ ਪਿਛਲੀਆਂ ਸਾਰੀਆਂ ਰੈਲੀਆਂ ਦੇ ਰਿਕਾਰਡ ਤੋੜ ਦਿੱਤੇ ਹਨ | ਇਸ ਰੈਲੀ 'ਚ ਹੋਏ ਲਾ ਮਿਸਾਲ ਇਕੱਠ ਨੂੰ ਦੇਖ ਕੇ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਲੋਕਾਂ ਦਾ ਇਹ ਉਤਸ਼ਾਹ 2027 ਵਿਚ ਹੋਣ ਵਾਲੀ ਸੱਤਾ ਤਬਦੀਲੀ ਦਾ ਸਪਸ਼ਟ ਸੰਕੇਤ ਹੈ | ਉਨ੍ਹਾਂ ਰਾਜੂ ਖੰਨਾ ਦੀ ਸਖ਼ਤ ਮਿਹਨਤ ਦੀ ਸ਼ਲਾਘਾ ਕਰਦਿਆਂ ਹਲਕਾ ਵਾਸੀਆਂ ਨੂੰ ਅਪੀਲ ਕੀਤੀ ਕਿ ਇਸ ਇਮਾਨਦਾਰ ਨੌਜਵਾਨ ਨੂੰ ਜਿੱਤਾ ਕੇ ਵਿਧਾਨ ਸਭਾ ਭੇਜਣ, ਤਾਂ ਜੋ ਇਲਾਕੇ ਦੀ ਨੁਹਾਰ ਬਦਲੀ ਜਾ ਸਕੇ | ਇਸ ਰੈਲੀ ਵਿਚ ਕਾਂਗਰਸ ਪਾਰਟੀ ਨੂੰ ਉਸ ਸਮੇਂ ਵੱਡਾ ਝਟਕਾ ਲੱਗਾ ਜਦੋਂ ਸਾਬਕਾ ਮੰਤਰੀ ਕਾਕਾ ਰਣਦੀਪ ਸਿੰਘ ਦੇ ਕਰੀਬੀ ਅਤੇ ਕਾਂਗਰਸ ਦੇ ਸੂਬਾ ਕਾਰਜਕਾਰੀ ਮੈਂਬਰ ਜੋਗਿੰਦਰ ਸਿੰਘ ਮੈਣੀ ਆਪਣੇ ਸਾਥੀਆਂ ਸਮੇਤ ਅਕਾਲੀ ਦਲ ਵਿਚ ਸ਼ਾਮਿਲ ਹੋ ਗਏ, ਜਿਨ੍ਹਾਂ ਨੂੰ ਮੌਕੇ 'ਤੇ ਹੀ ਪਾਰਟੀ ਦਾ ਸੂਬਾ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ | ਇਸ ਰੈਲੀ ਨੂੰ ਸੰਬੋਧਨ ਕਰਦਿਆਂ ਰਾਜੂ ਖੰਨਾ ਨੇ ਕਿਹਾ ਕਿ ਹਲਕੇ ਦੀ ਸੰਗਤ ਨੇ ਪਿਛਲੇ 15 ਸਾਲਾਂ ਤੋਂ ਜਿਸ ਤਰ੍ਹਾਂ ਉਨ੍ਹਾਂ ਦੀ ਪਿੱਠ ਥਾਪੜੀ ਹੈ, ਉਸ ਲਈ ਉਨ੍ਹਾਂ ਦਾ ਰੋਮ-ਰੋਮ ਰਿਣੀ ਰਹੇਗਾ | ਉਨ੍ਹਾਂ ਕਿਹਾ ਕਿ ਅੱਜ ਦੇ ਇਕੱਠ ਨੇ ਸਾਬਿਤ ਕਰ ਦਿੱਤਾ ਹੈ ਕਿ ਲੋਕ ਮੌਜੂਦਾ ਸਰਕਾਰ ਦੀਆਂ ਲੋਕ-ਮਾਰੂ ਨੀਤੀਆਂ ਤੋਂ ਤੰਗ ਆ ਚੁੱਕੇ ਹਨ ਅਤੇ ਅਕਾਲੀ ਦਲ ਦੀ ਵਾਪਸੀ ਚਾਹੁੰਦੇ ਹਨ | ਇਸ ਮੌਕੇ ਡਾ. ਦਲਜੀਤ ਸਿੰਘ ਚੀਮਾ, ਦਰਬਾਰਾ ਸਿੰਘ ਗੁਰੂ, ਸਰਬਜੀਤ ਸਿੰਘ ਝਿੰਜਰ, ਸ਼ਰਨਜੀਤ ਸਿੰਘ ਚਨਾਰਥਲ, ਐਸ.ਓ.ਆਈ. ਦੇ ਕੌਮੀ ਪ੍ਰਧਾਨ ਰਣਬੀਰ ਸਿੰਘ ਰਾਣਾ ਢਿੱਲੋਂ, ਬਲਜੀਤ ਸਿੰਘ ਭੁੱਟਾ, ਜਸਪਾਲ ਸਿੰਘ ਬਿੱਟੂ ਚੱਠਾ, ਮੱਖਣ ਸਿੰਘ ਲਾਲਕਾ, ਯਾਦਵਿੰਦਰ ਸਿੰਘ ਯਾਦੂ, ਅਮਿਤ ਸਿੰਘ ਰਾਠੀ ਜ਼ਿਲ੍ਹਾ ਪ੍ਰਧਾਨ ਪਟਿਆਲਾ, ਸੁਰਜੀਤ ਸਿੰਘ ਗੜ੍ਹੀ ਹਲਕਾ ਇੰਚਾਰਜ ਰਾਜਪੁਰਾ, ਅਮਰਿੰਦਰ ਸਿੰਘ ਬਜਾਜ ਹਲਕਾ ਇੰਚਾਰਜ ਪਟਿਆਲਾ ਸ਼ਹਿਰੀ, ਜਥੇਦਾਰ ਅਵਤਾਰ ਸਿੰਘ ਰਿਆ ਮੈਂਬਰ ਸ਼੍ਰੋਮਣੀ ਕਮੇਟੀ, ਡਾ. ਅਰਜੁਨ ਸਿੰਘ ਜ਼ਿਲ੍ਹਾ ਪ੍ਰਧਾਨ ਐਸ.ਸੀ. ਵਿੰਗ ਭਾਰਤ ਭੂਸ਼ਨ ਟੋਨੀ, ਜਤਿੰਦਰ ਸਿੰਘ ਧਾਲੀਵਾਲ, ਜਥੇ. ਕੁਲਦੀਪ ਸਿੰਘ ਮੁੱਢੜੀਆ, ਸ਼ਰਧਾ ਸਿੰਘ ਛੰਨਾ, ਹਰਬੰਸ ਸਿੰਘ ਬਡਾਲੀ, ਕੁਲਵਿੰਦਰ ਸਿੰਘ ਭੰਗੂ, ਹਰਿੰਦਰ ਸਿੰਘ ਦੀਵਾ, ਨਾਜ਼ਰ ਸਿੰਘ, ਰਾਕੇਸ਼ ਕੁਮਾਰ ਸ਼ਾਹੀ, ਬਲਜਿੰਦਰ ਸਿੰਘ ਸੇਖੋਂ, ਹਰਵਿੰਦਰ ਸਿੰਘ ਬਿੰਦਾ ਮਾਜਰੀ, ਸੋਮਨਾਥ ਅਜਨਾਲੀ,ਐਡਵੋਕੇਟ ਸਤਨਾਮ ਸਿੰਘ ਭਗੜਾਣਾ, ਨਿਸ਼ਾਨ ਸਿੰਘ, ਫੋਰਮੈਨ ਬਲਵੀਰ ਸਿੰਘ ਸਿੱਧੂ, ਰਣਜੀਤ ਸਿੰਘ ਘੋਲਾ ਰੁੜਕੀ, ਯੂਥ ਆਗੂ ਕੰਵਲਜੀਤ ਸਿੰਘ ਗਿੱਲ, ਸੁਖਵਿੰਦਰ ਸਿੰਘ ਕਾਲਾ ਅਰੋੜਾ, ਗੁਰਮੀਤ ਸਿੰਘ ਰਾਮਗੜ੍ਹ, ਕੇਸਰ ਸਿੰਘ ਸਲਾਣਾ, ਪਰਮਿੰਦਰ ਨੀਟਾ ਸੰਧੂ, ਅਮਰੀਕ ਮੇਜੀ, ਸੁਖਦੇਵ ਸਿੰਘ ਬੈਣੀ, ਰਾਜਿੰਦਰ ਕੁਮਾਰ ਟੀਟੂ, ਹਰਮੀਤ ਸਿੰਘ ਖਾਲਸਾ, ਹਰਮਿੰਦਰ ਸਿੰਘ ਕੁੰਭੜਾ, ਜੋਗਿੰਦਰਪਾਲ ਸਿੰਗਲਾ, ਕਿਰਨਦੀਪ ਕੌਰ, ਸੁਖਵਿੰਦਰ ਕੌਰ ਸੁੱਖੀ, ਪਰਮਜੀਤ ਕੌਰ ਭਗੜਾਣਾ, ਰੁਪਿੰਦਰ ਕੌਰ, ਰਾਜਪ੍ਰੀਤ ਕੌਰ ਬੁੱਗਾ, ਗੁਰਮੀਤ ਕੌਰ ਵਿਰਕ, ਰਾਜਵਿੰਦਰ ਕੌਰ ਭਗਵਾਨਪੁਰਾ, ਮਧੂ ਕੌਂਸਲ ਤੋਂ ਇਲਾਵਾ ਵੱਡੀ ਗਿਣਤੀ ਵਿਚ ਹਲਕੇ ਦੇ ਵਰਕਰ ਤੇ ਆਗੂ ਮੌਜੂਦ ਸਨ |