29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-03-2026

ਬਾਬਾ ਸੁਦਾਮਾ ਜੀ ਯੂਥ ਸਪੋਰਟਸ ਕਲੱਬ ਕੋਟਲਾ ਭੜੀ ਨੇ ਕਰਵਾਇਆ ਫੁੱਟਬਾਲ ਟੂਰਨਾਮੈਂਟ <br/>

ਅਜੀਤ ਡੈਸਕ 26-03-2026
ਖਮਾਣੋਂ, 25 ਮਾਰਚ (ਜੋਗਿੰਦਰਪਾਲ)-ਬਾਬਾ ਸੁਦਾਮਾ ਜੀ ਯੂਥ ਸਪੋਰਟਸ ਕਲੱਬ ਕੋਟਲਾ ਭੜੀ ਵਲੋਂ ਫੁੱਟਬਾਲ ਖਿਡਾਰੀ ਦਰਸ਼ਨ ਸਿੰਘ ਅਤੇ ਰਵੀ ਗਿੱਲ ਦੀ ਯਾਦ ਵਿਚ ਤਿੰਨ ਰੋਜ਼ਾ ਫੁੱਟਬਾਲ ਟੂਰਨਾਮੈਂਟ ਕਰਵਾਇਆ ਗਿਆ | ਜਿਸ ਵਿਚ ਇਲਾਕੇ ਭਰ 'ਚੋਂ 32 ਟੀਮਾਂ ਨੇ ਭਾਗ ਲਿਆ | ਇਸ ਮੌਕੇ ਸੈਮੀ ਫਾਈਨਲ ਦੇ ਮੁਕਾਬਲੇ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਚੈਰੀਟੇਬਲ ਸੁਸਾਇਟੀ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਉਪ ਚੇਅਰਮੈਨ ਫੋਰਮੈਨ ਬਲਵੀਰ ਸਿੰਘ ਸਿੱਧੂ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ ਅਤੇ ਉਨ੍ਹਾਂ ਕੋਟਲਾ ਭੜੀ ਤੇ ਖੰਨਾ ਟੀਮ ਦਰਮਿਆਨ ਸੈਮੀ ਫਾਈਨਲ ਮੈਚ ਸ਼ੁਰੂ ਕਰਵਾਇਆ | ਇਸ ਮੌਕੇ ਫੋਰਮੈਨ ਸਿੱਧੂ ਨੇ ਕਲੱਬ ਦੇ ਉੱਦਮ ਦੀ ਪ੍ਰਸੰਸਾ ਕਰਦਿਆਂ ਕਿਹਾ ਕਿ ਅਜੋਕੇ ਸਮੇਂ ਵਿਚ ਨਸ਼ਿਆਂ ਦੇ ਵਧਦੇ ਰੁਝਾਨ ਨੂੰ ਠੱਲ੍ਹ ਪਾਉਣ ਲਈ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਦੀ ਮੁੱਖ ਲੋੜ ਹੈ ਤਾਂ ਜੋ ਉਹ ਸਮਾਜਿਕ ਬੁਰਾਈਆਂ ਤੋਂ ਬੱਚ ਕੇ ਖੇਡਾਂ ਰਾਹੀਂ ਸਰੀਰਕ ਤੇ ਮਾਨਸਿਕ ਤੌਰ 'ਤੇ ਮਜ਼ਬੂਤ, ਤੰਦਰੁਸਤ ਬਣ ਸਕਣ | ਉਨ੍ਹਾਂ ਕਿਹਾ ਕਿ ਮਾਨਸਿਕ ਤੌਰ 'ਤੇ ਤੰਦਰੁਸਤ ਇਨਸਾਨ ਹੀ ਦੇਸ਼ ਤੇ ਸੂਬੇ ਦੀ ਤਰੱਕੀ ਵਿਚ ਆਪਣਾ ਯੋਗਦਾਨ ਪਾ ਸਕਦਾ ਹੈ | ਉਨ੍ਹਾਂ ਯੂਥ ਕਲੱਬ ਨੂੰ ਖੇਡਾਂ ਅਤੇ ਹੋਰ ਸਮਾਜਿਕ ਕਾਰਜਾਂ ਵਿਚ ਹਰ ਸੰਭਵ ਸਹਿਯੋਗ ਦੇਣ ਦਾ ਭਰੋਸਾ ਵੀ ਦਿੱਤਾ | ਫੁੱਟਬਾਲ ਟੂਰਨਾਮੈਂਟ ਦੌਰਾਨ ਭੜੀ ਕੋਟਲਾ ਦੀ ਟੀਮ ਨੇ ਖੰਨਾ ਟੀਮ ਨੂੰ ਹਰਾ ਕੇ ਫਾਈਨਲ ਵਿਚ ਪ੍ਰਵੇਸ਼ ਕੀਤਾ | ਇਸ ਮੌਕੇ ਖੇਡ ਮੇਲੇ ਦੇ ਪ੍ਰਬੰਧਕਾਂ ਵਲੋਂ ਫੋਰਮੈਨ ਬਲਵੀਰ ਸਿੰਘ ਸਿੱਧੂ ਨੂੰ ਯਾਦਗਾਰੀ ਚਿੰਨ੍ਹ ਭੇਟ ਕਰਕੇ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ | ਇਸ ਮੌਕੇ 'ਤੇ ਸਾਬਕਾ ਸਰਪੰਚ ਸਰਬਜੀਤ ਸਿੰਘ, ਸਾਬਕਾ ਪੰਚ ਬਲਜੀਤ ਸਿੰਘ, ਮਨਪ੍ਰੀਤ ਸਿੰਘ ਜਲਣਪੁਰ, ਸਾਬਕਾ ਪੰਚ ਸੁਖਵਿੰਦਰ ਸਿੰਘ, ਇੰਦਰਜੀਤ ਸਿੰਘ, ਜੀਵਨ ਸਿੰਘ, ਜਸਪ੍ਰੀਤ ਸਿੰਘ ਜੱਸਾ ਫ਼ੌਜੀ, ਗੁਰਦੀਪ ਸਿੰਘ, ਮਨਪ੍ਰੀਤ ਸਿੰਘ ਪੰਚ, ਗੁਰਿੰਦਰ ਸਿੰਘ, ਜਗਰੂਪ ਸਿੰਘ, ਸਵਰਨ ਸਿੰਘ, ਪੰਚ ਹਰਪ੍ਰੀਤ ਸਿੰਘ, ਮਨਦੀਪ ਸਿੰਘ ਫ਼ੌਜੀ, ਮਨਦੀਪ ਸਿੰਘ, ਮਸ਼ਿੰੰਦਰ ਸਿੰਘ, ਸਾਬਕਾ ਪੰਚ ਫ਼ਤਹਿ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿਚ ਖੇਡ ਪੇ੍ਰਮੀ ਹਾਜ਼ਰ ਸਨ |

ਪਿਛਲੀ ਖ਼ਬਰ ਸ੍ਰੀ ਰਾਮਨੌਮੀ ਮੌਕੇ ਸ਼ੋਭਾ ਯਾਤਰਾ ਕੱਢੀ ਅਗਲੀ ਖ਼ਬਰ ਸ੍ਰੀ ਰਾਮ ਜੀ ਦੇ ਜੈਕਾਰਿਆਂ ਨਾਲ ਗੂੰਜੀ ਲੋਹਾ ਨਗਰੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।