ਸਮਾਣਾ, 26 ਮਾਰਚ (ਹਰਵਿੰਦਰ ਸਿੰਘ ਟੋਨੀ)-ਥਾਣਾ ਸ਼ਹਿਰੀ ਸਮਾਣਾ ਦੀ ਪੁਲਿਸ ਨੇ ਇਕ ਵਿਅਕਤੀ ਨੂੰ ਤਿੰਨ ਗ੍ਰਾਮ ਚਿੱਟੇ ਸਮੇਤ ਕਾਬੂ ਕੀਤਾ ਹੈ¢ ਸੂਚਨਾ ਅਨੁਸਾਰ ਸਹਾਇਕ ਥਾਣੇਦਾਰ ਸ਼ਿੰਦਰ ਸਿੰਘ ਪੁਲਿਸ ਪਾਰਟੀ ਸਮੇਤ ਗਸ਼ਤ ਕਰ ਰਹੇ¢ ਕਥਿਤ ਦੋਸ਼ੀ ਸਾਗਰ ਕੁਮਾਰ ਪੁੱਤਰ ਹੀਰਾ ਲਾਲ ਵਾਸੀ ਪੁਰਾਣੀ ਨਵਾਬ ਮੰਡੀ ਮੋਤੀਆ ਬਜ਼ਾਰ ਸਮਾਣਾ ਨੂੰ ਉਸ ਸਮੇਂ ਕਾਬੂ ਕੀਤਾ ਗਿਆ ਜਦੋਂ ਉਹ ਵਾਤਾਵਰਨ ਪਾਰਕ ਨੇੜੇ ਗਾਹਕਾਂ ਦੀ ਉਡੀਕ ਕਰ ਰਿਹਾ ਸੀ¢ ਪੁਲਿਸ ਨੇ ਕਥਿਤ ਦੋਸ਼ੀ ਵਿਰੁੱਧ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ¢