18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-03-2026

ਕੇਂਦਰ ਸਰਕਾਰ ਮਹਾਂਰਾਸ਼ਟਰ ਦੀ ਤਰਜ਼ 'ਤੇ ਪੰਜਾਬ ਲਈ ਵੀ ਪਿਛਲੇ ਪੰਜ ਸਾਲਾਂ ਤੋਂ ਬੰਦ ਪਿਆ ਵਪਾਰ ਖੋਲ੍ਹੇੇ-ਚੇਅਰਮੈਨ ਢਿੱਲੋਂ

ਅਜੀਤ ਡੈਸਕ 27-03-2026
ਫ਼ਤਹਿਗੜ੍ਹ ਸਾਹਿਬ, 26 ਮਾਰਚ (ਮਨਪ੍ਰੀਤ ਸਿੰਘ)-ਕੇਂਦਰ ਦੀ ਭਾਜਪਾ ਸਰਕਾਰ ਨੇ ਹਮੇਸ਼ਾ ਪੰਜਾਬ ਤੇ ਪੰਜਾਬੀਆਂ ਨਾਲ ਮਤਰੇਈ ਮਾਂ ਵਾਲਾ ਸਲੂਕ ਕੀਤਾ ਹੈ, ਜਿਸ ਸਦਕਾ ਹੀ ਕੇਂਦਰ ਸਰਕਾਰ ਵਲੋਂ ਪੰਜਾਬ ਦੀ ਆਰਥਿਕਤਾ ਨੂੰ ਕਮਜ਼ੋਰ ਕੀਤਾ ਜਾ ਰਿਹਾ ਹੈ ਤੇ ਪੰਜਾਬ ਦੇ ਪਾਕਿਸਤਾਨ ਨਾਲ ਵਪਾਰ ਦੇ ਸਬੰਧਾਂ ਨੂੰ ਖ਼ਤਮ ਕੀਤਾ ਜਾ ਰਿਹਾ ਹੈ | ਇਨ੍ਹਾਂ ਗੱਲਾਂ ਦਾ ਪ੍ਰਗਟਾਵਾ 'ਆਪ' ਦੇ ਸੂਬਾ ਸਪੋਕਸਮੈਨ ਤੇ ਮਾਰਕੀਟ ਕਮੇਟੀ ਸਰਹਿੰਦ ਫ਼ਤਹਿਗੜ੍ਹ ਸਾਹਿਬ ਦੇ ਚੇਅਰਮੈਨ ਗੁਰਵਿੰਦਰ ਸਿੰਘ ਢਿੱਲੋਂ ਨੇ ਪਿੰਡਾਂ 'ਚ ਮੀਟਿੰਗਾਂ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ | ਚੇਅਰਮੈਨ ਢਿੱਲੋਂ ਨੇ ਕਿਹਾ ਕਿ ਕੇਂਦਰ ਸਰਕਾਰ ਦੁਆਰਾ ਮੁੰਬਈ ਤੋਂ ਕਰਾਚੀ ਦੇ ਵਪਾਰ ਨੂੰ ਚੱਲਦਾ ਰੱਖਿਆ ਗਿਆ ਹੈ, ਪਰ ਅੰਮਿ੍ਤਸਰ ਤੇ ਲਾਹੌਰ ਦੇ ਵਪਾਰ ਨੂੰ ਪਿਛਲੇ ਪੰਜ ਸਾਲਾਂ ਤੋਂ ਬੰਦ ਰੱਖਿਆ ਹੋਇਆ ਹੈ, ਜਿਸ ਨਾਲ ਕਿ ਪੰਜਾਬ ਦੀ ਆਰਥਿਕਤਾ ਨੂੰ ਕਮਜ਼ੋਰ ਕੀਤਾ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਪੰਜਾਬ ਨਾਲ ਨਫ਼ਰਤ ਭਰਿਆ ਵਤੀਰਾ ਰੱਖਦੇ ਹੋਏ ਪੰਜਾਬ ਦੇ ਨਿਵਾਸੀਆਂ ਨੂੰ ਕਿਸਾਨ ਅੰਦੋਲਨ ਦਾ ਸਾਥ ਦੇਣ ਲਈ ਸਜ਼ਾ ਦੇਣ ਦਾ ਕੰਮ ਕਰ ਰਹੀ ਹੈ | ਉਨ੍ਹਾਂ ਕਿਹਾ ਕਿ ਕੌਮਾਂਤਰੀ ਸਰਹੱਦਾਂ ਕੇਂਦਰ ਸਰਕਾਰ ਨੇ ਖੋਲ੍ਹਣੀਆਂ ਜਾਂ ਬੰਦ ਕਰਨੀਆਂ ਹੰੁਦੀਆਂ ਹਨ ਤੇ ਕੇਂਦਰ ਸਰਕਾਰ ਜਾਣਬੁੱਝ ਕੇ ਪੰਜਾਬੀਆਂ ਨੂੰ ਪਾਕਿਸਤਾਨ ਨਾਲ ਵਪਾਰ ਨਹੀਂ ਕਰਨ ਦੇ ਰਹੀ ਤਾਂ ਜੋ ਪੰਜਾਬੀਆਂ ਦੀ ਆਰਥਿਕਤਾ ਮਜ਼ਬੂਤ ਨਾ ਹੋ ਸਕੇ | ਉਨ੍ਹਾਂ ਕਿਹਾ ਕਿ ਜੇਕਰ ਪਾਕਿਸਤਾਨ ਨਾਲ ਲਾਂਘਾ ਖੋਲ੍ਹ ਦਿੱਤਾ ਜਾਵੇਗਾ ਤਾਂ ਕਿਸਾਨ ਮਜ਼ਦੂਰ ਆਰਥਿਕ ਤੌਰ 'ਤੇ ਤਰੱਕੀ ਕਰ ਸਕਦੇ ਹਨ, ਜੋ ਕਿ ਅਤਿ ਜ਼ਰੂਰੀ ਹੈ | ਉਨ੍ਹਾਂ ਕਿਹਾ ਕਿ ਪੰਜਾਬ ਦੇ ਕਿਸਾਨਾਂ ਤੇ ਮਜ਼ਦੂਰਾਂ ਨੂੰ ਪਿੰਡਾਂ ਤੇ ਸ਼ਹਿਰਾਂ 'ਚ ਭਾਜਪਾ ਦਾ ਵਿਰੋਧ ਕਰਨਾ ਚਾਹੀਦਾ ਹੈ, ਜੋ ਕਿ ਪੰਜਾਬੀਆਂ ਨਾਲ ਵਿਤਕਰਾ ਕਰਕੇ ਮਹਾਂਰਾਸ਼ਟਰ ਨੂੰ ਪਾਕਿਸਤਾਨ ਨਾਲ ਵਪਾਰ ਕਰਨ ਦਾ ਮੌਕਾ ਦੇ ਰਹੀ ਹੈ ਤੇ ਪੰਜਾਬੀਆਂ ਨੂੰ ਇਸ ਤੋਂ ਵਾਂਝਾ ਰੱਖਿਆ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵਾਹਗਾ ਬਾਰਡਰ ਰਾਹੀਂ ਵਪਾਰ ਨੂੰ ਮੁੜ ਚਾਲੂ ਕਰਵਾਏ | ਇਸ ਮੌਕੇ ਹੋਰਨਾਂ ਤੋਂ ਇਲਾਵਾ 'ਆਪ' ਆਗੂ ਬਲਬੀਰ ਸਿੰਘ ਸੋਢੀ, ਬਿਕਰਮਜੀਤ ਸਿੰਘ ਵਿੱਕੀ ਤੇ ਇਲਾਕੇ ਦੇ ਪਤਵੰਤੇ ਵੀ ਹਾਜ਼ਰ ਸਨ |
ਪਿਛਲੀ ਖ਼ਬਰ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਲੋਕ ਸ਼੍ਰੋਮਣੀ ਅਕਾਲੀ ਦਲ ਦੇ ਹੱਕ 'ਚ ਫ਼ਤਵਾ ਦੇਣਗੇ-ਜਥੇਦਾਰ ਰਿਆ ਅਗਲੀ ਖ਼ਬਰ ਪਾਤੜਾਂ ਪੁਲਿਸ ਵਲੋਂ ਤਿੰਨ ਕੁਇੰਟਲ ਭੁੱਕੀ ਚੂਰਾ ਪੋਸਤ ਸਮੇਤ ਦੋ ਵਿਅਕਤੀ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।