18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-03-2026

'ਆਪ' ਦੇ ਵਿਦਿਆਰਥੀ ਵਿੰਗ ਦੇ ਮੁੱਖ ਅਹੁਦੇਦਾਰ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਿਲ

ਅਜੀਤ ਡੈਸਕ 27-03-2026
ਫ਼ਤਹਿਗੜ੍ਹ ਸਾਹਿਬ, 26 ਮਾਰਚ (ਬਲਜਿੰਦਰ ਸਿੰਘ)-ਵਿਧਾਨ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ 'ਚ ਸ਼੍ਰੋਮਣੀ ਅਕਾਲੀ ਦਲ ਨੂੰ ਉਸ ਵੇਲੇ ਵੱਡਾ ਹੁੰਗਾਰਾ ਤੇ ਸਮਰਥਨ ਮਿਲਿਆ ਜਦੋਂ ਆਮ ਆਦਮੀ ਪਾਰਟੀ ਦੀ ਐਸੋਸੀਏਸ਼ਨ ਆਫ਼ ਸਟੂਡੈਂਟ ਆਲ ਕਾਲਜ ਦੇ ਸੀਨੀਅਰ ਮੀਤ ਪ੍ਰਧਾਨ ਕਮਲਪ੍ਰੀਤ ਸਿੰਘ ਬਾਵਾ ਅਤੇ ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ ਦੇ ਮੀਤ ਪ੍ਰਧਾਨ ਲਵਪ੍ਰੀਤ ਸਿੰਘ ਅੱਜ ਸ਼੍ਰੋਮਣੀ ਕਮੇਟੀ ਦੇ ਸਾਬਕਾ ਜੂਨੀਅਰ ਮੀਤ ਪ੍ਰਧਾਨ ਤੇ ਮੈਂਬਰ ਜਥੇਦਾਰ ਅਵਤਾਰ ਸਿੰਘ ਰਿਆ ਦੀ ਅਗਵਾਈ ਹੇਠ ਗਿਆਨੀ ਗੁਰਮੁੱਖ ਸਿੰਘ ਯਾਦਗਾਰੀ ਇਕੱਤਰਤਾ ਹਾਲ ਵਿਚ ਹੋਏ ਸਮਾਗਮ ਦੌਰਾਨ ਹਲਕਾ ਇੰਚਾਰਜ ਬਲਜੀਤ ਸਿੰਘ ਭੁੱਟਾ ਦੀ ਹਾਜ਼ਰੀ ਵਿਚ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਿਲ ਹੋ ਗਏ | ਪਾਰਟੀ ਵਿਚ ਸ਼ਾਮਿਲ ਹੋਏ ਨੌਜਵਾਨਾਂ ਨੇ ਕਿਹਾ ਕਿ ਉਨ੍ਹਾਂ ਵੱਡੀਆਂ ਉਮੀਦਾਂ ਨਾਲ ਆਮ ਆਦਮੀ ਪਾਰਟੀ ਦਾ ਪੱਲਾ ਫੜਿਆ ਸੀ, ਪ੍ਰੰਤੂ ਜਦੋਂ ਉਨ੍ਹਾਂ ਪਾਰਟੀ ਦੀਆਂ ਨੀਤੀਆਂ ਦੇਖੀਆਂ ਤਾਂ ਉਨ੍ਹਾਂ ਦੇ ਮਨ ਨੂੰ ਕਾਫ਼ੀ ਧੱਕਾ ਪਹੁੰਚਿਆ ਜਿਸ ਕਾਰਨ ਉਹ ਅੱਜ ਆਮ ਆਦਮੀ ਪਾਰਟੀ ਛੱਡ ਕੇ ਅਕਾਲੀ ਦਲ ਵਿਚ ਸ਼ਾਮਿਲ ਹੋਏ ਹਨ | ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਬਲਜੀਤ ਸਿੰਘ ਭੁੱਟਾ ਨੇ ਪਾਰਟੀ ਵਿਚ ਸ਼ਾਮਿਲ ਹੋਏ ਨੌਜਵਾਨਾਂ ਦਾ ਸਵਾਗਤ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਪਾਰਟੀ ਅੰਦਰ ਬਣਦਾ ਮਾਣ-ਸਨਮਾਨ ਦਿੱਤਾ ਜਾਵੇਗਾ, ਕਿਉਂਕਿ ਨੌਜਵਾਨ ਦੇਸ਼ ਦਾ ਭਵਿੱਖ ਹਨ ਅਤੇ ਆਉਣ ਵਾਲੇ ਸਮੇਂ ਵਿਚ ਨੌਜਵਾਨ ਹੀ ਸੂਬੇ ਅੰਦਰ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾਉਣ 'ਚ ਅਹਿਮ ਭੂਮਿਕਾ ਨਿਭਾਉਣਗੇ | ਇਸ ਮੌਕੇ 'ਤੇ ਦਮਨਜੋਤ ਸਿੰਘ ਜਲਵੇੜੀ ਗਹਿਲਾ, ਮਨਜੀਤ ਸਿੰਘ ਮਾਨ ਵਾਈਸ ਪ੍ਰਧਾਨ ਐਸ.ਸੀ ਵਿੰਗ, ਦਲਵੀਰ ਸਿੰਘ ਖਾਨਪੁਰ, ਜਸ਼ਨਪ੍ਰੀਤ ਸਿੰਘ, ਜਰਨੈਲ ਸਿੰਘ ਸਾਨੀਪੁਰ ਪ੍ਰਧਾਨ ਬੀ.ਸੀ ਵਿੰਗ ਹਲਕਾ ਫ਼ਤਹਿਗੜ੍ਹ ਸਾਹਿਬ ਵੀ ਹਾਜ਼ਰ ਸਨ |
ਪਿਛਲੀ ਖ਼ਬਰ ਆਲੂ ਉਤਪਾਦਕਾਂ ਦੀ ਬਰਬਾਦੀ 'ਤੇ ਪੰਜਾਬ ਸਰਕਾਰ ਦੀ ਚੁੱਪੀ ਸ਼ਰਮਨਾਕ-ਸੁਖਬੀਰ ਬਾਦਲ ਅਗਲੀ ਖ਼ਬਰ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਲੋਕ ਸ਼੍ਰੋਮਣੀ ਅਕਾਲੀ ਦਲ ਦੇ ਹੱਕ 'ਚ ਫ਼ਤਵਾ ਦੇਣਗੇ-ਜਥੇਦਾਰ ਰਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।