18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-03-2026

ਪਿੰਡ ਨੂਰਪੁਰਾ ਨੇੜੇ ਪੁਲਿਸ ਅਤੇ ਗੈਂਗਸਟਰਾਂ ਵਿਚਾਲੇ ਹੋਇਆ ਆਹਮੋ-ਸਾਹਮਣੇ ਮੁਕਾਬਲਾ

ਅਜੀਤ ਡੈਸਕ 27-03-2026

ਪੰਜਾਬ ਯੂਨੀਵਰਸਿਟੀ ਫਾਇਰਿੰਗ ਮਾਮਲਾ
ਅਮਲੋਹ, 26 ਮਾਰਚ (ਹਰਪ੍ਰੀਤ ਸਿੰਘ ਗਿੱਲ, ਕੇਵਲ ਸਿੰਘ)-ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿਚ ਬੀਤੀ 17 ਮਾਰਚ ਨੂੰ ਸੋਪੂ ਦੇ ਸਾਬਕਾ ਪ੍ਰਧਾਨ ਜਸ਼ਨਦੀਪ ਜਵੰਦਾ ਉੱਪਰ ਹੋਈ ਫਾਇਰਿੰਗ ਦੇ ਮਾਮਲੇ ਵਿਚ ਅੱਜ ਚੰਡੀਗੜ੍ਹ ਪੁਲਿਸ ਅਤੇ ਏ.ਜੀ.ਟੀ.ਐਫ. ਦੀ ਸਾਂਝੀ ਟੀਮ ਨੇ ਅਮਲੋਹ ਤੋਂ ਤਿੰਨ ਕਿਲੋਮੀਟਰ ਦੂਰ ਪਿੰਡ ਨੂਰਪੁਰਾ ਵਿਖੇ ਹੋਏ ਆਹਮੋ ਸਾਹਮਣੇ ਹੋਏ ਮੁਕਾਬਲੇ ਦੌਰਾਨ ਕਥਿਤ ਮੁੱਖ ਮੁਲਜ਼ਮ ਜਸਪ੍ਰੀਤ ਸਿੰਘ ਉਰਫ਼ ਜੱਸ ਨੂੰ ਕਾਬੂ ਕੀਤਾ ਹੈ | ਘਟਨਾ ਸਥਾਨ 'ਤੇ ਮੌਜੂਦ ਡੀ.ਐਸ.ਪੀ. ਰਾਜਨ ਪਰਮਿੰਦਰ ਸਿੰਘ ਨੇ ਦੱਸਿਆ ਕਿ ਇਸ ਮੁਕਾਬਲੇ ਦੌਰਾਨ ਪੁਲਿਸ ਵਲੋਂ ਚਲਾਈਆਂ ਗੋਲੀਆਂ ਮੁਲਜ਼ਮ ਦੀ ਲੱਤ ਵਿਚ ਲੱਗੀਆਂ, ਜਿਸ ਤੋਂ ਬਾਅਦ ਪੁਲਿਸ ਨੇ ਉਸ ਨੂੰ ਹਥਿਆਰ ਸਮੇਤ ਦਬੋਚ ਲਿਆ | ਡੀ.ਐਸ.ਪੀ. ਅਨੁਸਾਰ 17 ਮਾਰਚ ਨੂੰ ਯੂਨੀਵਰਸਿਟੀ ਕੈਂਪਸ ਵਿਚ ਹੋਈ ਗੋਲੀਬਾਰੀ ਤੋਂ ਬਾਅਦ ਮੁਲਜ਼ਮਾਂ ਦੀ ਭਾਲ ਲਈ ਇਕ ਵਿਸ਼ੇਸ਼ ਸਾਂਝਾ ਆਪ੍ਰੇਸ਼ਨ ਚਲਾਇਆ ਜਾ ਰਿਹਾ ਸੀ, ਜਿਸ ਤਹਿਤ ਜਦੋਂ ਪੁਲਿਸ ਟੀਮ ਵਲੋਂ ਅਮਲੋਹ ਇਲਾਕੇ ਵਿਚ ਇਕ ਸ਼ੱਕੀ ਕਾਰ ਦਾ ਪਿੱਛਾ ਕੀਤਾ ਗਿਆ ਤਾਂ ਮੁਲਜ਼ਮ ਨੇ ਪੁਲਿਸ ਦੇ ਡਰੋਂ ਆਪਣੀ ਕਾਰ ਖੇਤਾਂ ਵੱਲ ਮੋੜ ਕੇ ਪਿੱਛਾ ਕਰ ਰਹੀ ਪੁਲਿਸ ਪਾਰਟੀ 'ਤੇ ਸਿੱਧੀ ਫਾਇਰਿੰਗ ਸ਼ੁਰੂ ਕਰ ਦਿੱਤੀ | ਪੁਲਿਸ ਵਲੋਂ ਆਤਮ ਰੱਖਿਆ ਵਿਚ ਕੀਤੀ ਗਈ ਜਵਾਬੀ ਕਾਰਵਾਈ ਦੌਰਾਨ ਜਸਪ੍ਰੀਤ ਜੱਸ ਦੀ ਲੱਤ ਵਿਚ ਗੋਲੀਆਂ ਲੱਗੀਆਂ ਅਤੇ ਉਹ ਜ਼ਖਮੀ ਹੋ ਗਿਆ | ਪੁਲਿਸ ਅਧਿਕਾਰੀ ਨੇ ਅੱਗੇ ਦੱਸਿਆ ਕਿ ਕਾਬੂ ਕੀਤੇ ਗਏ ਮੁਲਜ਼ਮ ਕੋਲੋਂ ਇਕ ਪਿਸਤੌਲ ਬਰਾਮਦ ਹੋਇਆ ਹੈ ਅਤੇ ਮੁੱਢਲੀ ਜਾਂਚ ਮੁਤਾਬਿਕ ਇਹ ਵਿਅਕਤੀ ਡੋਨੀ ਬੱਲ ਤੇ ਸ਼ਗਨਪ੍ਰੀਤ ਦੇ ਲਈ ਕੰਮ ਕਰਦਾ ਸੀ | ਜ਼ਖਮੀ ਹਾਲਤ ਵਿਚ ਮੁਲਜ਼ਮ ਨੂੰ ਇਲਾਜ ਲਈ ਅਮਲੋਹ ਦੇ ਸਰਕਾਰੀ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ | ਪੁਲਿਸ ਵਲੋਂ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਇਸ ਵਾਰਦਾਤ ਦੇ ਪਿੱਛੇ ਹੋਰ ਵੀ ਜੁੜੇ ਹੋਏ ਚਿਹਰਿਆਂ ਨੂੰ ਬੇਨਕਾਬ ਕੀਤਾ ਜਾ ਸਕੇ |

ਪਿਛਲੀ ਖ਼ਬਰ ਹਾਈਵੇ 'ਤੇ ਦਿਸ਼ਾ ਸੂਚਕ ਬੋਰਡਾਂ 'ਤੇ ਹੋ ਰਹੀ ਗ਼ੈਰਕਾਨੂੰਨੀ ਇਸ਼ਤਿਹਾਰਬਾਜ਼ੀ ਅਗਲੀ ਖ਼ਬਰ ਆਲੂ ਉਤਪਾਦਕਾਂ ਦੀ ਬਰਬਾਦੀ 'ਤੇ ਪੰਜਾਬ ਸਰਕਾਰ ਦੀ ਚੁੱਪੀ ਸ਼ਰਮਨਾਕ-ਸੁਖਬੀਰ ਬਾਦਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।