18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-03-2026

'ਆਪ' ਆਗੂ ਕਿ੍ਸ਼ਨ ਵਰਮਾ ਬੌਬੀ ਅਤੇ ਸਮਾਜ ਸੇਵਕ ਕਿ੍ਸ਼ਨ ਕਾਂਤ ਖੁਰਮੀ ਨੇ ਕੀਤਾ ਸੋਭਾ ਯਾਤਰਾ ਦਾ ਸ਼ਾਨਦਾਰ ਸਵਾਗਤ

ਅਜੀਤ ਡੈਸਕ 27-03-2026
ਮੰਡੀ ਗੋਬਿੰਦਗੜ੍ਹ, 26 ਮਾਰਚ (ਰਾਜੇਸ਼ ਸ਼ਰਮਾ)-ਸ੍ਰੀ ਰਾਮ ਨੌਮੀ ਦੇ ਪਾਵਨ ਅਵਸਰ 'ਤੇ ਸ਼ਹਿਰ ਵਿਚ ਆਸਥਾ ਅਤੇ ਭਗਤੀ ਦਾ ਵਿਲੱਖਣ ਦਿ੍ਸ਼ ਵੇਖਣ ਨੂੰ ਮਿਲਿਆ, ਜਦੋਂ ਸ੍ਰੀ ਹਰੀ ਕਥਾ ਸੰਮਤੀ ਵਲੋਂ ਵਿਸ਼ਾਲ ਸ਼ੋਭਾ ਯਾਤਰਾ ਕੱਢੀ ਗਈ | ਇਹ ਯਾਤਰਾ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਤੋਂ ਲੰਘੀ, ਜਿੱਥੇ ਸਮਾਜ ਸੇਵੀ ਸੰਸਥਾਵਾਂ, ਧਾਰਮਿਕ ਜਥੇਬੰਦੀਆਂ ਅਤੇ ਸਥਾਨਕ ਨਿਵਾਸੀਆਂ ਵਲੋਂ ਇਸ ਦਾ ਭਰਪੂਰ ਤੇ ਜੋਸ਼ੀਲਾ ਸਵਾਗਤ ਕੀਤਾ ਗਿਆ | ਇਸ ਮੌਕੇ ਪੂਰੇ ਮਾਹੌਲ ਵਿਚ ਜੈ ਸ੍ਰੀ ਰਾਮ ਦੇ ਨਾਅਰੇ ਗੂੰਜਦੇ ਰਹੇ ਅਤੇ ਸ਼ਰਧਾਲੂਆਂ ਵਿਚ ਖ਼ਾਸ ਉਤਸ਼ਾਹ ਦੇਖਣ ਨੂੰ ਮਿਲਿਆ |
ਇਸੇ ਤਰ੍ਹਾਂ ਸਥਾਨਕ ਲੋਹਾ ਬਾਜ਼ਾਰ ਵਿਖੇ 'ਆਪ' ਆਗੂ ਕਿ੍ਸ਼ਨ ਵਰਮਾ ਬੌਬੀ ਅਤੇ ਪ੍ਰਸਿੱਧ ਸਮਾਜ ਸੇਵਕ ਕਿ੍ਸ਼ਨ ਕਾਂਤ ਖੁਰਮੀ ਵਲੋਂ ਵੀ ਸ਼ੋਭਾ ਯਾਤਰਾ ਦਾ ਫੁੱਲਾਂ ਦੀ ਵਰਖਾ ਕਰਕੇ ਸ਼ਾਨਦਾਰ ਸਵਾਗਤ ਕੀਤਾ ਗਿਆ | 'ਆਪ' ਆਗੂ ਬੌਬੀ ਤੇ ਸਮਾਜਸੇਵਕ ਖੁਰਮੀ ਨੇ ਭਗਵਾਨ ਸ੍ਰੀ ਰਾਮ ਜੀ ਦੀ ਵਿਧੀਵਤ ਪੂਜਾ ਅਰਚਨਾ ਕੀਤੀ ਅਤੇ ਉਨ੍ਹਾਂ ਦਾ ਅਸ਼ੀਰਵਾਦ ਪ੍ਰਾਪਤ ਕੀਤਾ | ਇਸ ਮੌਕੇ ਬੌਬੀ ਨੇ ਕਿਹਾ ਕਿ ਸ੍ਰੀ ਰਾਮ ਨੌਮੀ ਸਿਰਫ਼ ਇਕ ਧਾਰਮਿਕ ਤਿਉਹਾਰ ਨਹੀਂ, ਸਗੋਂ ਸੱਚਾਈ, ਧਰਮ ਅਤੇ ਮਰਿਆਦਾ ਦੀ ਪੇ੍ਰਰਨਾ ਦੇਣ ਵਾਲਾ ਪਵਿੱਤਰ ਦਿਨ ਹੈ | ਉਨ੍ਹਾਂ ਕਿਹਾ ਕਿ ਭਗਵਾਨ ਸ੍ਰੀ ਰਾਮ ਜੀ ਦੀ ਜੀਵਨ ਕਥਾ ਸਾਨੂੰ ਹਮੇਸ਼ਾ ਸੱਚਾਈ ਦੇ ਰਾਹ 'ਤੇ ਚੱਲਣ ਅਤੇ ਸਮਾਜ ਵਿਚ ਭਾਈਚਾਰਾ ਬਣਾਈ ਰੱਖਣ ਦੀ ਸਿੱਖਿਆ ਦਿੰਦੀ ਹੈ | ਉਨ੍ਹਾਂ ਨੇ ਕਿਹਾ ਕਿ ਅਜਿਹੀਆਂ ਸ਼ੋਭਾ ਯਾਤਰਾਵਾਂ ਨਾਲ ਲੋਕਾਂ ਵਿਚ ਏਕਤਾ ਅਤੇ ਭਗਤੀ ਭਾਵਨਾ ਹੋਰ ਮਜ਼ਬੂਤ ਹੁੰਦੀ ਹੈ | ਉਨ੍ਹਾਂ ਕਿਹਾ ਕਿ ਸਮਾਜ ਸੇਵਾ ਅਤੇ ਧਾਰਮਿਕ ਕਾਰਜਾਂ ਵਿਚ ਹਰ ਵਿਅਕਤੀ ਨੂੰ ਵੱਧ-ਚੜ੍ਹ ਕੇ ਹਿੱਸਾ ਲੈਣਾ ਚਾਹੀਦਾ ਹੈ ਤਾਂ ਜੋ ਸਮਾਜ ਵਿਚ ਪਿਆਰ ਅਤੇ ਸਾਂਝ ਦੀ ਭਾਵਨਾ ਬਣੀ ਰਹੇ | ਇਸ ਮੌਕੇ ਹੋਰ ਵੀ ਕਈ ਪ੍ਰਮੁੱਖ ਸ਼ਖ਼ਸੀਅਤਾਂ ਤੋਂ ਇਲਾਵਾ ਯਤਿਨ ਖੁਰਮੀ, ਕਰਨ ਖੁਰਮੀ, ਦੀਪੂ ਭਾਂਬਰੀ, ਸੁਨੀਲ ਭਾਰਦਵਾਜ ਬੌਬੀ, ਮਨਪ੍ਰੀਤ ਵਿਸਕੀ ਅਤੇ ਗੁਰਪ੍ਰੀਤ ਸਿੰਘ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਲਖਵੀਰ ਸਿੰਘ ਗੋਲੂ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਜਥੇਬੰਦਕ ਸਕੱਤਰ ਨਿਯੁਕਤ ਅਗਲੀ ਖ਼ਬਰ ਪੀ.ਆਈ.ਐੱਮ.ਟੀ. ਵਿਦਿਆਰਥੀਆਂ ਨੇ ਕੋਰਸਾਂ 'ਚ ਕੀਤਾ ਸ਼ਾਨਦਾਰ ਪ੍ਰਦਰਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।