18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-03-2026

ਸ਼੍ਰੋਮਣੀ ਕਮੇਟੀ ਵਲੋਂ ਬਾਬਾ ਬੰਦਾ ਸਿੰਘ ਬਹਾਦਰ ਐਜੂਕੇਸ਼ਨ ਟਰੱਸਟ ਫ਼ਤਹਿਗੜ੍ਹ ਸਾਹਿਬ ਦਾ ਪੁਨਰ ਗਠਨ

ਅਜੀਤ ਡੈਸਕ 27-03-2026
ਫ਼ਤਹਿਗੜ੍ਹ ਸਾਹਿਬ, 26 ਮਾਰਚ (ਬਲਜਿੰਦਰ ਸਿੰਘ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਬਾਬਾ ਬੰਦਾ ਸਿੰਘ ਬਹਾਦਰ ਐਜੂਕੇਸ਼ਨ ਟਰੱਸਟ ਫ਼ਤਹਿਗੜ੍ਹ ਸਾਹਿਬ ਦਾ ਪੁਨਰ ਗਠਨ ਕੀਤਾ ਗਿਆ ਹੈ | ਸ਼੍ਰੋਮਣੀ ਕਮੇਟੀ ਦੇ ਸਕੱਤਰ ਵਲੋਂ ਜਾਰੀ ਕੀਤੇ ਪੱਤਰ ਮੁਤਾਬਿਕ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਟਰੱਸਟ ਦੇ ਪ੍ਰਧਾਨ ਅਤੇ ਮੈਂਬਰਾਂ ਵਿਚ ਮਹੇਸ਼ਇੰਦਰ ਸਿੰਘ ਗਰੇਵਾਲ, ਭਾਈ ਅਵਤਾਰ ਸਿੰਘ ਰਿਆ, ਭਾਈ ਰਵਿੰਦਰ ਸਿੰਘ ਖ਼ਾਲਸਾ ਤੇ ਸੁਰਜੀਤ ਸਿੰਘ ਕਾਲੇਵਾਲ ਮੈਂਬਰਾਨ ਸ਼੍ਰੋਮਣੀ ਕਮੇਟੀ, ਐਡਵੋਕੇਟ ਅਮਰਦੀਪ ਸਿੰਘ ਧਾਰਨੀ ਮੁੱਖ ਬੁਲਾਰਾ ਸ਼੍ਰੋਮਣੀ ਅਕਾਲੀ ਦਲ, ਬਲਜੀਤ ਸਿੰਘ ਭੁੱਟਾ ਹਲਕਾ ਇੰਚਾਰਜ, ਸੀਨੀਅਰ ਅਕਾਲੀ ਆਗੂ ਮਨਮੋਹਨ ਸਿੰਘ ਮਕਾਰੋਂਪੁਰ, ਹਰਭਜਨ ਸਿੰਘ ਚਨਾਰਥਲ ਸਾਬਕਾ ਚੇਅਰਮੈਨ, ਐਡਵੋਕੇਟ ਸਤਨਾਮ ਸਿੰਘ ਭਗੜਾਣਾ ਅਤੇ ਮਨਪ੍ਰੀਤ ਸਿੰਘ ਸ਼ਾਹਪੁਰ ਸ਼ਾਮਿਲ ਹਨ | ਟਰੱਸਟ ਦੀ ਮਿਆਦ ਨਿਯੁਕਤੀ ਤਾਰੀਕ ਤੋਂ 5 ਸਾਲ ਵਾਸਤੇ ਹੋਵੇਗੀ | ਦੱਸਣਯੋਗ ਹੈ ਕਿ ਸ਼੍ਰੋਮਣੀ ਕਮੇਟੀ ਵਲੋਂ ਐਸ ਟਰੱਸਟ ਅਧੀਨ ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ, ਬਾਬਾ ਬੰਦਾ ਸਿੰਘ ਬਹਾਦਰ ਬਹੁ ਤਕਨੀਕੀ ਕਾਲਜ ਅਤੇ ਆਰਮਡ ਫੋਰਸ ਸਿੱਖਿਆ ਸੰਸਥਾਨ ਫ਼ਤਹਿਗੜ੍ਹ ਸਾਹਿਬ ਦੀ ਧਰਤੀ 'ਤੇ ਚਲਾਏ ਜਾ ਰਹੇ ਹਨ ਅਤੇ ਟਰੱਸਟ ਮੈਂਬਰ ਇਸ ਵਿਚ ਸਹਿਯੋਗ ਕਰਨਗੇ |
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਦੇ ਹੀ ਮੰਡੀ ਗੋਬਿੰਦਗੜ੍ਹ ਦੇ ਉਦਯੋਗ ਨੂੰ ਵੱਡੀਆਂ ਰਾਹਤਾਂ ਦਿੱਤੀਆਂ ਜਾਣਗੀਆਂ-ਸੁਖਬ... ਅਗਲੀ ਖ਼ਬਰ ਮੰਡੀ ਗੋਬਿੰਦਗੜ੍ਹ ਦੇ ਅਦਾਕਾਰ ਇਕਬਾਲਦੀਪ ਸੰਧੂ ਨੇ 'ਧੁਰੰਧਰ 2' ਨਾਲ ਬਾਲੀਵੁੱਡ 'ਚ ਵਾਹਵਾਹੀ ਖੱਟੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।