18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-03-2026

ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਦੇ ਹੀ ਮੰਡੀ ਗੋਬਿੰਦਗੜ੍ਹ ਦੇ ਉਦਯੋਗ ਨੂੰ ਵੱਡੀਆਂ ਰਾਹਤਾਂ ਦਿੱਤੀਆਂ ਜਾਣਗੀਆਂ-ਸੁਖਬੀਰ ਬਾਦਲ, ਰਾਜੂ ਖੰਨਾ

ਅਜੀਤ ਡੈਸਕ 27-03-2026
ਮੰਡੀ ਗੋਬਿੰਦਗੜ੍ਹ, 26 ਮਾਰਚ (ਰਾਜੇਸ਼ ਸ਼ਰਮਾ )-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਹਲਕਾ ਅਮਲੋਹ ਦੀ ਪੰਜਾਬ ਬਚਾਓ ਰੈਲੀ ਉਪਰੰਤ ਮੰਡੀ ਗੋਬਿੰਦਗੜ੍ਹ ਦੀ ਜੇ.ਟੀ.ਐਲ ਇੰਡਸਟਰੀ ਵਿਚ ਹਲਕਾ ਅਮਲੋਹ ਦੇ ਮੁੱਖ ਸੇਵਾਦਾਰ ਗੁਰਪ੍ਰੀਤ ਸਿੰਘ ਰਾਜੂ ਖੰਨਾ ਨਾਲ ਪੁੱਜੇ | ਜਿੱਥੇ ਉਨ੍ਹਾਂ ਹਲਕਾ ਆਬਜ਼ਰਵਰ ਜਤਿੰਦਰ ਸਿੰਘ ਧਾਲੀਵਾਲ ਦੀ ਸਮੁੱਚੀ ਟੀਮ ਨਾਲ ਪਾਰਟੀ ਦੀ ਮਜ਼ਬੂਤੀ ਲਈ ਲੰਮਾ ਸਮਾਂ ਵਿਚਾਰਾਂ ਕੀਤੀਆਂ, ਉੱਥੇ ਉਹ ਉਦਯੋਗਪਤੀਆਂ ਨੂੰ ਵੀ ਮਿਲੇ, ਜਿਨ੍ਹਾਂ ਵਲੋਂ ਇੰਡਸਟਰੀ ਦੀਆਂ ਖੁੱਲ੍ਹ ਕੇ ਸੁਖਬੀਰ ਸਿੰਘ ਬਾਦਲ ਨੂੰ ਸਮੱਸਿਆਵਾਂ ਤੋਂ ਜਾਣੂ ਕਰਵਾਇਆ ਗਿਆ | ਇਸ ਮੌਕੇ 'ਤੇ ਸੁਖਬੀਰ ਸਿੰਘ ਬਾਦਲ ਨੇ ਮੰਡੀ ਗੋਬਿੰਦਗੜ੍ਹ ਦੇ ਉਦਯੋਗਪਤੀਆਂ ਨੂੰ ਭਰੋਸਾ ਦਿਵਾਇਆ ਕਿ ਉਹ 2027 ਵਿਚ ਖੁੱਲ ਕੇ ਸ਼੍ਰੋਮਣੀ ਅਕਾਲੀ ਦਲ ਦੀ ਸਹਾਇਤਾ ਕਰਨ 'ਤੇ ਪਾਰਟੀ ਦੇ ਸੇਵਾਦਾਰ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੂੰ ਵੱਡੀ ਜਿੱਤ ਦਰਜ਼ ਕਰਵਾਉਣ ਤਾਂ ਜੋ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਦੇ ਹੀ ਇੰਡਸਟਰੀ ਦੀ ਹਰ ਸਮੱਸਿਆ ਨੂੰ ਤੁਰੰਤ ਵੱਡੀਆਂ ਰਾਹਤਾਂ ਦੇ ਕੇ ਮੁੜ ਸੁਰਜੀਤ ਕੀਤਾ ਜਾ ਸਕੇ | ਉਨ੍ਹਾਂ ਨੇ 'ਆਪ' ਸਰਕਾਰ ਦੀ ਕਾਨੂੰਨੀ ਵਿਵਸਥਾ 'ਤੇ ਵੀ ਵੱਡੇ ਸਵਾਲ ਖੜ੍ਹੇ ਕਰਦੇ ਹੋਏ ਸਰਕਾਰ ਨੂੰ ਹਰ ਪੱਖ ਤੋਂ ਬੁਰੀ ਤਰ੍ਹਾਂ ਫ਼ੇਲ੍ਹ ਦੱਸਿਆ | ਇਸ ਮੌਕੇ 'ਤੇ ਜਤਿੰਦਰ ਸਿੰਘ ਧਾਲੀਵਾਲ ਤੇ ਸੀਨੀਅਰ ਆਗੂ ਪਰਮਿੰਦਰ ਸਿੰਘ ਸਲਾਣਾ ਦੀ ਅਗਵਾਈ ਵਿਚ ਵਰਕਰਾਂ ਤੇ ਆਗੂਆਂ ਵਲੋਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਹਲਕੇ ਦੇ ਮੁੱਖ ਸੇਵਾਦਾਰ ਗੁਰਪ੍ਰੀਤ ਸਿੰਘ ਰਾਜੂ ਖੰਨਾ ਦਾ ਵਿਸ਼ੇਸ਼ ਸਨਮਾਨ ਵੀ ਕੀਤਾ | ਇਸ ਮੌਕੇ 'ਤੇ ਸ਼੍ਰੋਮਣੀ ਅਕਾਲੀ ਦਲ ਦੇ ਸੂਬਾ ਮੀਤ ਪ੍ਰਧਾਨ ਜੋਗਿੰਦਰ ਸਿੰਘ ਮੈਣੀ, ਜਥੇਦਾਰ ਜਰਨੈਲ ਸਿੰਘ ਮਾਜਰੀ, ਭਿੰਦਰ ਸਿੰਘ ਪ੍ਰਧਾਨ, ਜਗਜੀਵਨ ਸਿੰਘ ਉੱਭੀ, ਰਣਜੀਤ ਸਿੰਘ ਘੋਲਾ ਰੁੜਕੀ, ਗੁਰਮੀਤ ਸਿੰਘ ਭੱਟੋ, ਵਿਨੋਦ ਵਸ਼ਿਸ਼ਟ, ਸੁਰਿੰਦਰਪਾਲ ਸਿੰਘ ਭਾਟੀਆ, ਗੁਰਜੀਤ ਸਿੰਘ ਮੰਗਾ, ਸਿਮਰਨਜੀਤ ਸਿੰਘ ਡਿਪਟੀ, ਗੁਰਜੀਤ ਸਿੰਘ ਬੱਬੂ, ਗੁਰਜੀਤ ਸਿੰਘ ਸਲਾਣਾ, ਸਤਨਾਮ ਸਿੰਘ ਡਡਹੇੜੀ, ਹਰਵਿੰਦਰ ਸਿੰਘ ਪਿੰਦੂ ਜੱਸੜਾਂ, ਬੰਟੀ ਜੱਸੜਾਂ, ਜਗਜੀਤ ਸਿੰਘ ਰੋਮੀ, ਸ਼ਿੰਗਾਰਾ ਸਿੰਘ ਮਾਨ, ਅਵਤਾਰ ਸਿੰਘ ਸਲੋਦੀ, ਗੁਰਵਿੰਦਰ ਸਿੰਘ ਗੈਰੀ, ਰਸ਼ਪ੍ਰੀਤ ਸਿੰਘ, ਜਸਕਰਨ ਸਿੰਘ ਸਲਾਣਾ ਅਤੇ ਸੁਸ਼ੀਲ ਸ਼ਰਮਾ ਤੋਂ ਇਲਾਵਾ ਵੱਡੀ ਗਿਣਤੀ ਵਿਚ ਵਰਕਰ ਤੇ ਆਗੂ ਮੌਜੂਦ ਸਨ |
ਪਿਛਲੀ ਖ਼ਬਰ ਅਕਾਲੀ ਸਰਕਾਰ ਆਉਣ 'ਤੇ ਉਦਯੋਗਪੱਖੀ ਨੀਤੀਆਂ ਬਣਾ ਕਰਾਂਗੇ ਇੰਡਸਟਰੀ ਨੂੰ ਮੁੜ ਤੋਂ ਸੁਰਜੀਤ ਅਗਲੀ ਖ਼ਬਰ ਰਾਮ ਨੌਮੀ ਮੌਕੇ 'ਰਾਮ ਰੰਗ' 'ਚ ਰੰਗੀ ਖਮਾਣੋਂ ਨਗਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।