18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-03-2026

ਜੀ.ਪੀ.ਐਸ. ਨੇ ਨੌਵੀਂ ਅਤੇ ਗਿਆਰ੍ਹਵੀਂ ਜਮਾਤ ਦੇ ਐਲਾਨੇ ਸਾਲਾਨਾ ਨਤੀਜੇ

ਅਜੀਤ ਡੈਸਕ 27-03-2026
ਮੰਡੀ ਗੋਬਿੰਦਗੜ੍ਹ, 26 ਮਾਰਚ (ਇਕਬਾਲਦੀਪ ਸੰਧੂ)-ਜਦੋਂ ਮਨੁੱਖ ਕੋਈ ਕੋਸ਼ਿਸ਼ ਕਰਦਾ ਹੈ ਤਾਂ ਉਸ ਨੂੰ ਜੋ ਨਤੀਜੇ ਮਿਲਦੇ ਹਨ, ਉਹ ਹੋਰ ਮਿਹਨਤ ਕਰਨ ਲਈ ਪ੍ਰੇਰਿਤ ਕਰਦੇ ਹਨ | ਚੰਗੇ ਨਤੀਜਿਆਂ ਦੀ ਬਦੌਲਤ ਹੀ ਮਨੁੱਖ ਜੀਵਨ ਵਿਚ ਸਫਲ ਹੋ ਕੇ ਆਪਣੇ ਦੇਸ਼ ਦੀ ਤਰੱਕੀ ਵਿਚ ਯੋਗਦਾਨ ਪਾਉਂਦਾ ਹੈ | ਇਸੇ ਕੜੀ ਤਹਿਤ ਗੋਬਿੰਦਗੜ੍ਹ ਪਬਲਿਕ ਸਕੂਲ ਵਿਚ ਸੈਸ਼ਨ 2025-26 ਦੇ ਨਤੀਜੇ ਐਲਾਨੇ ਗਏ ਅਤੇ ਨਾਲ ਹੀ ਅਧਿਆਪਕ-ਮਾਪੇ ਮਿਲਣੀ ਵੀ ਆਯੋਜਿਤ ਕੀਤੀ ਗਈ | ਜਿਸ ਵਿਚ ਨੌਵੀਂ ਅਤੇ ਗਿਆਰ੍ਹਵੀਂ ਜਮਾਤਾਂ ਦੀ ਸਾਲਾਨਾ ਪ੍ਰੀਖਿਆ ਦਾ ਨਤੀਜਾ ਘੋਸ਼ਿਤ ਕੀਤਾ ਗਿਆ |
ਇਸ ਮੌਕੇ ਮਾਪਿਆਂ ਨੂੰ ਪੂਰੇ ਸਾਲ ਦੌਰਾਨ ਵਿਦਿਆਰਥੀਆਂ ਦੀ ਕਾਰਗੁਜ਼ਾਰੀ ਬਾਰੇ ਦੱਸਿਆ ਗਿਆ ਅਤੇ ਆਉਣ ਵਾਲੇ ਨਵੇਂ ਸੈਸ਼ਨ ਵਿਚ ਨਵੀਆਂ ਸੰਭਾਵਨਾਵਾਂ ਸਬੰਧੀ ਵਿਚਾਰ ਚਰਚਾ ਕੀਤੀ ਗਈ | ਪ੍ਰੀਖਿਆ ਵਿਚ ਸਫਲ ਹੋਣ ਵਾਲੇ ਵਿਦਿਆਰਥੀ ਬਹੁਤ ਖ਼ੁਸ਼ ਸਨ ਅਤੇ ਅਵੱਲ ਆਉਣ ਵਾਲੇ ਵਿਦਿਆਰਥੀ ਖਿੱਚ ਦਾ ਕੇਂਦਰ ਬਣੇ ਹੋਏ ਸਨ | ਸਕੂਲ ਪ੍ਰਸ਼ਾਸਨ ਵਲੋਂ ਮਾਪਿਆਂ ਦੇ ਸਵਾਗਤ ਲਈ ਪੂਰੇ ਪ੍ਰਬੰਧ ਕੀਤੇ ਗਏ ਸਨ | ਮਾਪੇ ਆਪਣੇ ਬੱਚਿਆਂ ਦੇ ਨਤੀਜੇ ਹਾਸਲ ਕਰ ਕੇ ਬੜੇ ਖ਼ੁਸ਼ ਸਨ | ਸਕੂਲ ਪਿ੍ੰਸੀਪਲ ਡਾ. ਨੀਰੂ ਅਰੋੜਾ ਨੇ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਜੀ.ਪੀ.ਐਸ ਦੇ ਵਿਦਿਆਰਥੀਆਂ ਨੇ ਪ੍ਰੀਖਿਆਵਾਂ 'ਚੋਂ ਚੰਗੇ ਅੰਕ ਪ੍ਰਾਪਤ ਕਰਕੇ ਆਪਣਾ ਅਤੇ ਆਪਣੇ ਮਾਪਿਆਂ ਦਾ ਸਿਰ ਮਾਣ ਨਾਲ ਉੱਚਾ ਕੀਤਾ ਹੈ | ਉਨ੍ਹਾਂ ਨੇ ਪਾਸ ਹੋਣ ਵਾਲੇ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਨਤੀਜੇ ਵਾਲਾ ਦਿਨ ਵਿਦਿਆਰਥੀ ਲਈ ਬਹੁਤ ਮਹੱਤਵਪੂਰਨ ਹੁੰਦਾ ਹੈ | ਜਿਸ ਦੌਰਾਨ ਵਿਦਿਆਰਥੀਆਂ ਨੂੰ ਉਨ੍ਹਾਂ ਦੀ ਸਾਲ ਭਰ ਦੀ ਕੀਤੀ ਗਈ ਮਿਹਨਤ ਦਾ ਫਲ ਮਿਲਣਾ ਹੁੰਦਾ ਹੈ | ਚੰਗੇ ਨਤੀਜੇ ਬੱਚਿਆਂ ਨੂੰ ਹੱਲਾਸ਼ੇਰੀ ਦੇ ਕੇ ਜੀਵਨ ਉਦੇਸ਼ ਨੂੰ ਪ੍ਰਾਪਤ ਕਰਨ ਲਈ ਪ੍ਰੇਰਿਤ ਕਰਦੇ ਹਨ |
ਪਿਛਲੀ ਖ਼ਬਰ ਰਾਮ ਨੌਮੀ ਮੌਕੇ 'ਰਾਮ ਰੰਗ' 'ਚ ਰੰਗੀ ਖਮਾਣੋਂ ਨਗਰੀ ਅਗਲੀ ਖ਼ਬਰ ਅਕਾਲੀ ਸਰਕਾਰ ਆਉਣ 'ਤੇ ਉਦਯੋਗਪੱਖੀ ਨੀਤੀਆਂ ਬਣਾ ਕਰਾਂਗੇ ਇੰਡਸਟਰੀ ਨੂੰ ਮੁੜ ਤੋਂ ਸੁਰਜੀਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।