ਫ਼ਤਹਿਗੜ੍ਹ ਸਾਹਿਬ, 26 ਮਾਰਚ (ਬਲਜਿੰਦਰ ਸਿੰਘ)-ਪੰਜਾਬ ਦੇ ਯੁਵਕਾਂ ਦਾ ਸਿਖਲਾਈ ਤੇ ਰੁਜ਼ਗਾਰ ਕੇਂਦਰ ਸੀ-ਪਾਇਟ ਕੈਂਪ ਸ਼ਹੀਦਗੜ੍ਹ ਬਸੀ ਪਠਾਣਾਂ ਦੇ ਟ੍ਰੇਨਿੰਗ ਅਫ਼ਸਰ ਕੈਪਟਨ ਇੰਦਰਜੀਤ ਕੁਮਾਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਆਰਮੀ ਅਗਨੀਵੀਰ ਜੀ.ਡੀ, ਟਰੇਡਮੈਨ ਅਤੇ ਕਲਰਕ ਦੀ ਭਰਤੀ ਸਬੰਧੀ ਨੋਟੀਫ਼ਿਕੇਸ਼ਨ ਜਾਰੀ ਹੋ ਚੁੱਕਾ ਹੈ | ਜਦਕਿ ਚਾਹਵਾਨ ਨੌਜਵਾਨਾਂ ਨੂੰ ਇਸ ਸਬੰਧੀ ਲਿਖਤੀ ਪੇਪਰ ਤੇ ਫਿਜ਼ੀਕਲ ਟੈਸਟ ਦੀ ਤਿਆਰੀ ਦਾ ਬੈਚ ਸ਼ੁਰੂ ਕੀਤਾ ਗਿਆ ਹੈ ਤੇ ਜਿਸ ਵਿਚ ਦਾਖ਼ਲੇ ਲਈ ਰਜਿਸਟ੍ਰੇਸ਼ਨ 1 ਅਪ੍ਰੈਲ ਤੱਕ ਹੋਵੇਗੀ | ਉਨ੍ਹਾਂ ਅੱਗੇ ਦੱਸਿਆ ਕਿ ਚਾਹਵਾਨ ਨੌਜਵਾਨ ਲੜਕੇ-ਲੜਕੀਆਂ ਆਪਣੇ ਸਰਟੀਫਿਕੇਟਾਂ ਦੀ ਫ਼ੋਟੋ ਕਾਪੀਆਂ ਅਤੇ ਦੋ ਪਾਸਪੋਰਟ ਸਾਈਜ਼ ਫ਼ੋਟੋਆਂ, ਰਜਿਸਟ੍ਰੇਸ਼ਨ ਦੀ ਸਲਿੱਪ ਨਾਲ ਲੈ ਕੇ ਤੁਰੰਤ ਸੀ ਪਾਇਟ ਕੈਂਪ ਸ਼ਹੀਦਗੜ੍ਹ ਵਿਖੇ ਰਿਪੋਰਟ ਕਰਨ | ਇਸ ਮੌਕੇ ਕੈਪਟਨ ਇੰਦਰਜੀਤ ਕੁਮਾਰ ਨੇ ਇਹ ਵੀ ਦੱਸਿਆ ਕਿ ਇਸ ਟ੍ਰੇਨਿੰਗ ਦੌਰਾਨ ਸਿੱਖਿਆਰਥੀਆਂ ਨੂੰ ਪੰਜਾਬ ਸਰਕਾਰ ਵਲੋਂ ਖਾਣਾ ਤੇ ਰਿਹਾਇਸ਼ ਮੁਫ਼ਤ ਦਿੱਤੀ ਜਾਵੇਗੀ | ਇਸ ਸਬੰਧੀ ਵਧੇਰੇ ਜਾਣਕਾਰੀ ਲਈ ਜਸਵੰਤ ਸਿੰਘ ਪੀ.ਟੀ.ਆਈ. ਅਤੇ ਪਿ੍ਅੰਕਾ ਦੇ ਮੋਬਾਈਲ ਨੰਬਰ 'ਤੇ ਸੰਪਰਕ ਕੀਤਾ ਜਾ ਸਕਦਾ ਹੈ |