ਫ਼ਤਹਿਗੜ੍ਹ ਸਾਹਿਬ, 26 ਮਾਰਚ (ਮਨਪ੍ਰੀਤ ਸਿੰਘ)-ਹਲਕਾ ਫ਼ਤਹਿਗੜ੍ਹ ਸਾਹਿਬ ਦੇ ਅਧੀਨ ਆਉਂਦੇ ਬਲਾਕ ਖੇੜਾ ਵਿਖੇ ਚੇਅਰਪਰਸਨ ਪਰਮਿੰਦਰ ਕੌਰ ਨੇ ਆਪਣਾ ਕਾਰਜ ਭਾਰ ਸੰਭਾਲ ਲਿਆ ਹੈ | ਇਸ ਮੌਕੇ ਉਨ੍ਹਾਂ ਦਾ ਸਨਮਾਨ ਕਰਨ ਦੇ ਲਈ ਹਲਕਾ ਫ਼ਤਹਿਗੜ੍ਹ ਸਾਹਿਬ ਦੇ ਵਿਧਾਇਕ ਐਡਵੋਕੇਟ ਲਖਵੀਰ ਸਿੰਘ ਰਾਏ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸੁਰਿੰਦਰ ਸਿੰਘ ਧਾਲੀਵਾਲ ਵਿਸ਼ੇਸ਼ ਤੌਰ ਤੇ ਪਹੁੰਚੇ | ਇਸ ਕਾਰਜ ਤੋਂ ਪਹਿਲਾਂ ਬਲਾਕ ਸੰਮਤੀ ਖੇੜਾ ਵਿਖੇ ਸੁਖਮਨੀ ਸਾਹਿਬ ਦੇ ਪਾਠ ਕਰਵਾਏ ਗਏ, ਕੀਰਤਨ ਉਪਰੰਤ ਅਟੁੱਟ ਲੰਗਰ ਵਰਤਾਇਆ ਗਿਆ | ਇਸ ਮੌਕੇ ਇਲਾਕੇ ਦੇ ਪੰਚ, ਸਰਪੰਚ, ਬਲਾਕ ਸੰਮਤੀ ਮੈਂਬਰਾਂ ਤੋਂ ਇਲਾਵਾ ਮੁਹਤਬਰ ਵਿਅਕਤੀਆਂ ਨੇ ਵੱਡੀ ਗਿਣਤੀ ਵਿਚ ਪਹੁੰਚ ਕੇ ਹਾਜ਼ਰੀ ਲਗਵਾਈ | ਇਸ ਮੌਕੇ ਵਿਧਾਇਕ ਲਖਵੀਰ ਸਿੰਘ ਰਾਏ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਨਵ-ਨਿਯੁਕਤ ਚੇਅਰਪਰਸਨ ਪਰਮਿੰਦਰ ਕੌਰ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਅਸੀਂ ਆਸ ਕਰਦੇ ਹਾਂ ਕਿ ਬਲਾਕ ਸੰਮਤੀ ਵਲੋਂ ਜਿਹੜੀ ਨਵੀਂ ਟੀਮ ਚੁਣੀ ਗਈ ਹੈ, ਇਹ ਲੋਕਾਂ ਦੀਆਂ ਉਮੀਦਾਂ ਤੇ ਖਰੀ ਉੱਤਰੇਗੀ | ਉਨ੍ਹਾਂ ਕਿਹਾ ਕਿ ਉਨ੍ਹਾਂ ਵਲੋਂ ਹਰ ਤਰ੍ਹਾਂ ਦਾ ਸਹਿਯੋਗ ਕੀਤਾ ਜਾਵੇਗਾ, ਜਿਸ ਨਾਲ ਹਲਕੇ ਦੇ ਲੋਕਾਂ ਨੂੰ ਵਧੀਆ ਅਤੇ ਸੁਖਾਵਾਂ ਮਾਹੌਲ ਮੁਹੱਈਆ ਕਰਵਾਇਆ ਜਾ ਸਕੇ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਪਿਛਲੇ ਚਾਰ ਸਾਲਾਂ ਤੋਂ ਸੂਬੇ ਦੇ ਲੋਕਾਂ ਦੀ ਸੇਵਾ ਵਿਚ ਦਿਨ ਰਾਤ ਕੰਮ ਕਰ ਰਹੀ ਹੈ | ਜਿਸ ਦੀ ਬਦੌਲਤ ਸਕੂਲਾਂ ਦੀ ਨੁਹਾਰ ਬਦਲੀ ਗਈ ਹੈ ਤੇ ਆਮ ਆਦਮੀ ਕਲੀਨਿਕ ਖੋਲੇ੍ਹ ਗਏ, ਸਰਕਾਰੀ ਹਸਪਤਾਲਾਂ ਦੀ ਹਾਲਤ 'ਚ ਸੁਧਾਰ ਕੀਤਾ ਗਿਆ, ਆਮ ਲੋਕਾਂ ਨੂੰ 10 ਲੱਖ ਰੁਪਏ ਤੱਕ ਦੀ ਸਿਹਤ ਯੋਜਨਾ ਦੇ ਨਾਲ ਜੋੜਿਆ ਗਿਆ ਅਤੇ ਹਰ ਪਰਿਵਾਰ ਨੂੰ 300 ਯੂਨਿਟ ਬਿਜਲੀ ਮੁਫ਼ਤ ਪ੍ਰਤੀ ਮਹੀਨਾ ਮੁਹੱਈਆ ਕਰਵਾਈ ਜਾ ਰਹੀ ਹੈ | ਉਨ੍ਹਾਂ ਕਿਹਾ ਕਿ ਨਹਿਰੀ ਪਾਣੀ ਨੂੰ ਵਰਤੋਂ ਯੋਗ ਬਣਾਉਣ ਲਈ ਬਹੁਤ ਸਾਰੇ ਪਿੰਡਾਂ ਦੇ ਵਿਚ ਮੋਗੇ ਲਗਾਏ ਗਏ ਹਨ, ਜਿਸ ਦੀ ਬਦੌਲਤ ਸੂਬੇ ਭਰ ਦੇ ਵਿਚ 78 ਫ਼ੀਸਦੀ ਨਹਿਰੀ ਪਾਣੀ ਦੀ ਵਰਤੋਂ ਕੀਤੀ ਜਾ ਰਹੀ ਹੈ | ਹਲਕਾ ਫ਼ਤਹਿਗੜ੍ਹ ਸਾਹਿਬ ਦੀਆਂ 90 ਫ਼ੀਸਦੀ ਸੜਕਾਂ ਦਾ ਨਵੀਨੀਕਰਨ ਕੀਤਾ ਜਾ ਰਿਹਾ ਹੈ | ਜਿੱਥੇ ਪਾਣੀ ਦੀ ਨਿਕਾਸੀ ਦੇ ਲਈ ਸੀਵਰੇਜ ਸਿਸਟਮ ਪਾਇਆ ਜਾ ਰਿਹਾ ਹੈ, ਉੱਥੇ ਹੀ ਕੱਚੇ ਰਸਤਿਆਂ ਨੂੰ ਇੰਟਰਲਾਕ ਟਾਈਲਾਂ ਦੇ ਨਾਲ ਪੱਕਾ ਕੀਤਾ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਸੂਬੇ ਭਰ 'ਚੋਂ ਹਲਕਾ ਫ਼ਤਹਿਗੜ੍ਹ ਸਾਹਿਬ ਨੂੰ ਸਭ ਤੋਂ ਵੱਧ ਕੱਚੇ ਮਕਾਨਾਂ ਦੇ ਲਈ ਪੈਸੇ ਪ੍ਰਾਪਤ ਹੋਏ ਹਨ, ਇਸ ਲਈ ਉਹ ਪੰਜਾਬ ਸਰਕਾਰ ਦਾ ਧੰਨਵਾਦ ਕਰਦੇ ਹਨ | ਇਸ ਮੌਕੇ ਚੇਅਰਪਰਸਨ ਪਰਮਿੰਦਰ ਕੌਰ ਨੇ ਕਾਰਜਭਾਰ ਸੰਭਾਲਣ ਉਪਰੰਤ ਕਿਹਾ ਕਿ ਹਲਕਾ ਫ਼ਤਹਿਗੜ੍ਹ ਸਾਹਿਬ ਦੇ ਵਿਧਾਇਕ ਐਡਵੋਕੇਟ ਲਖਵੀਰ ਸਿੰਘ ਰਾਏ ਦੇ ਯਤਨਾਂ ਸਦਕਾ ਪੰਜਾਬ ਸਰਕਾਰ ਵਲੋਂ ਉਨ੍ਹਾਂ ਨੂੰ ਜੋ ਜ਼ਿੰਮੇਵਾਰੀ ਸੌਂਪੀ ਗਈ ਹੈ, ਉਹ ਇਸ ਨੂੰ ਤਨਦੇਹੀ ਤੇ ਇਮਾਨਦਾਰੀ ਦੇ ਨਾਲ ਨਿਭਾਉਣਗੇ | ਇਸ ਮੌਕੇ ਹੋਰਨਾਂ ਤੋਂ ਇਲਾਵਾ ਬੀ.ਡੀ.ਪੀ.ਓ. ਖੇੜਾ ਝਰਮਲ ਸਿੰਘ, ਬੀ.ਡੀ.ਪੀ.ਓ. ਸਰਹਿੰਦ ਦੀਪ ਸ਼ਿਖਾ ਗਰਗ, 'ਆਪ' ਆਗੂ ਹਰਮੇਸ਼ ਸਿੰਘ ਪੂਨੀਆਂ, ਜ਼ਿਲ੍ਹਾ ਪਰਿਸ਼ਦ ਮੈਂਬਰ ਅਮਰਿੰਦਰ ਸਿੰਘ ਮੰਡੋਫਲ, ਜਸਵਿੰਦਰ ਸਿੰਘ, ਰਾਜ ਦਵਿੰਦਰ ਸਿੰਘ ਘੁੰਮਣ, ਬਲਜਿੰਦਰ ਸਿੰਘ ਸੋਢੀ, ਯੂਥ ਦੇ ਪ੍ਰਧਾਨ ਦਿਲਪ੍ਰੀਤ ਭੱਟੀ, ਪਿ੍ਤਪਾਲ ਸਿੰਘ ਜੱਸੀ, ਅਤਰ ਸਿੰਘ ਖੇੜਾ, ਬਲਵੀਰ ਚੀਮਾ, ਪ੍ਰਹਲਾਦ ਸਿੰਘ ਦਾਦੂਮਾਜਰਾ, ਜਗਜੋਤ ਸਿੰਘ ਜੋਤੀ, ਅਮਰਜੀਤ ਸਿੰਘ ਦੁਭਾਲੀ, ਸੁਖਬੀਰ ਸਿੰਘ ਜਮੀਤਗੜ੍ਹ, ਸੰਦੀਪ ਸਿੰਘ ਬਲਾੜੀ ਕਲਾਂ, ਨੌਰੰਗ ਸਿੰਘ, ਸਵਰਨਜੀਤ ਸਿੰਘ, ਇੰਦਰਜੀਤ ਸਿੰਘ, ਅਮਨਦੀਪ ਸਿੰਘ, ਕੁਲਦੀਪ ਵੈਦ, ਅਜੈਬ ਸਿੰਘ, ਜੰਗ ਸਿੰਘ, ਕਾਕਾ ਸਿੰਘ ਦਾਦੂਮਾਜਰਾ, ਕੁਲਵੰਤ ਸਿੰਘ ਬਲਾੜੀ ਵੀ ਹਾਜ਼ਰ ਸਨ |