18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-03-2026

ਵਰਕਰਾਂ ਦੀ ਮਿਹਨਤ ਨਾਲ 2027 ਵਿਚ ਕਾਂਗਰਸ ਦੀ ਸਰਕਾਰ ਬਣੇਗੀ-ਨਾਗਰਾ

ਅਜੀਤ ਡੈਸਕ 27-03-2026
ਜਖਵਾਲੀ, 26 ਮਾਰਚ (ਨਿਰਭੈ ਸਿੰਘ)-ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਨੇ ਕਿਹਾ ਕਿ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਪਾਰਟੀ ਪੂਰਨ ਬਹੁਮਤ ਨਾਲ ਸਰਕਾਰ ਬਣਾਏਗੀ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ. ਨਾਗਰਾ ਨੇ ਪਿੰਡ ਭਮਾਰਸੀ ਬੁਲੰਦ ਵਿਖੇ ਕਾਂਗਰਸੀ ਆਗੂਆਂ ਅਤੇ ਵਰਕਰਾਂ ਨਾਲ ਮੀਟਿੰਗ ਦੌਰਾਨ ਗੱਲਬਾਤ ਕਰਦਿਆਂ ਕੀਤਾ | ਉਨ੍ਹਾਂ ਕਿਹਾ ਕਿ ਲੋਕਾਂ ਵਿਚ ਕਾਂਗਰਸ ਪਾਰਟੀ ਪ੍ਰਤੀ ਵਿਸ਼ਵਾਸ ਲਗਾਤਾਰ ਵੱਧ ਰਿਹਾ ਹੈ ਅਤੇ ਮੌਜੂਦਾ ਸਰਕਾਰ ਦੀਆਂ ਨਾਕਾਮ ਨੀਤੀਆਂ ਤੋਂ ਲੋਕ ਨਿਰਾਸ਼ ਹਨ | ਉਨ੍ਹਾਂ ਵਰਕਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪਾਰਟੀ ਦੀਆਂ ਲੋਕ ਹਿਤੈਸ਼ੀ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣਾ ਸਮੇਂ ਦੀ ਲੋੜ ਹੈ | ਉਨ੍ਹਾਂ ਵਰਕਰਾਂ ਨੂੰ ਇਕਜੁੱਟ ਹੋ ਕੇ ਮਜ਼ਬੂਤੀ ਨਾਲ ਕੰਮ ਕਰਨ ਦੀ ਅਪੀਲ ਕੀਤੀ ਅਤੇ ਕਿਹਾ ਕਿ ਜੇ ਅਸੀਂ ਸਭ ਮਿਲ ਕੇ ਮਿਹਨਤ ਕਰਾਂਗੇ ਤਾਂ 2027 ਵਿਚ ਕਾਂਗਰਸ ਦੀ ਸਰਕਾਰ ਬਣਾਉਣਾ ਯਕੀਨੀ ਬਣੇਗਾ | ਇਸ ਮੌਕੇ ਬਲਾਕ ਪ੍ਰਧਾਨ ਗੁਰਮੁੱਖ ਸਿੰਘ ਪੰਡਰਾਲੀ, ਮਾਰਕਫੈੱਡ ਪੰਜਾਬ ਦੇ ਡਾਇਰੈਕਟਰ ਦਵਿੰਦਰ ਸਿੰਘ ਜੱਲ੍ਹਾ, ਬਲਾਕ ਸੰਮਤੀ ਮੈਂਬਰ ਗੁਰਜੀਤ ਸਿੰਘ ਕਾਲਾ, ਗੁਰਜੰਟ ਸਿੰਘ, ਗੁਰਮੁੱਖ ਸਿੰਘ ਟੈਣੀ, ਜਗਜੀਤ ਸਿੰਘ, ਗੁਰਵਿੰਦਰ ਸਿੰਘ, ਪਰਮਜੀਤ ਸਿੰਘ, ਕਮਲਜੀਤ ਸਿੰਘ, ਬਖਸ਼ੀਸ਼ ਸਿੰਘ, ਦਮਨਪ੍ਰੀਤ ਸਿੰਘ, ਸਰਦਾਰਾ ਸਿੰਘ, ਗੁਰਮੀਤ ਸਿੰਘ ਕਾਲਾ, ਜਸਵੰਤ ਸਿੰਘ, ਮੋਹਣ ਸਿੰਘ, ਜਸਵੀਰ ਕੌਰ, ਗੁਰਸੇਵਕ ਸਿੰਘ, ਸੋਨੀ ਮਲਕੋਮਾਜਰਾ, ਗੁਰਮੁੱਖ ਸਿੰਘ, ਜਗੀਰ ਸਿੰਘ, ਮੇਜਰ ਸਿੰਘ, ਜਗਜੀਤ ਸਿੰਘ, ਹਰਵਿੰਦਰ ਕੌਰ ਤੇ ਹੋਰ ਪਿੰਡ ਵਾਸੀ ਹਾਜ਼ਰ ਸਨ |
ਪਿਛਲੀ ਖ਼ਬਰ 28 ਨੂੰ ਹੋਣ ਵਾਲੀ ਰੈਲੀ ਦੇ ਸੰਬੰਧ 'ਚ 'ਆਪ' ਆਗੂਆਂ ਦੀ ਹੋਈ ਭਰਵੀਂ ਮੀਟਿੰਗ ਅਗਲੀ ਖ਼ਬਰ ਹਲਕਾ ਫ਼ਤਹਿਗੜ੍ਹ ਸਾਹਿਬ ਨੂੰ ਸਭ ਤੋਂ ਵੱਧ ਕੱਚੇ ਮਕਾਨਾਂ ਦੇ ਪੈਸੇ ਮੁਹੱਈਆ ਹੋਏ-ਵਿਧਾਇਕ ਰਾਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।