ਫ਼ਤਹਿਗੜ੍ਹ ਸਾਹਿਬ, 26 ਮਾਰਚ (ਮਨਪ੍ਰੀਤ ਸਿੰਘ)-ਬੀ.ਜੈੱਡ.ਐਫ਼.ਐਸ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਹਮਾਯੂੰਪੁਰ ਸਰਹਿੰਦ ਦਾ ਛੇਵੀਂ, ਸੱਤਵੀਂ, ਨੌਵੀਂ ਤੇ ਗਿਆਰ੍ਹਵੀਂ ਕਲਾਸ ਨਤੀਜਾ ਸ਼ਾਨਦਾਰ ਰਿਹਾ | ਇਸ ਮੌਕੇ ਪੁਜ਼ੀਸ਼ਨਾਂ ਲੈਣ ਵਾਲੇ ਵਿਦਿਆਰਥੀਆਂ ਦਾ ਸਕੂਲ ਪ੍ਰਧਾਨ ਐਡਵੋਕੇਟ ਵਰਿੰਦਰ ਸਿੰਘ ਢਿੱਲੋਂ, ਖ਼ਜ਼ਾਨਚੀ ਧਰਮ ਸਿੰਘ ਤੇ ਸਕੂਲ ਸਟਾਫ਼ ਵਲੋਂ ਵਿਸ਼ੇਸ਼ ਤੌਰ 'ਤੇ ਸਨਮਾਨ ਕੀਤਾ ਗਿਆ | ਜਾਣਕਾਰੀ ਦਿੰਦਿਆਂ ਸਕੂਲ ਪਿੰ੍ਰਸੀਪਲ ਧਰਮਿੰਦਰ ਸਿੰਘ ਨੇ ਦੱਸਿਆ ਕਿ ਇਸ ਮੌਕੇ ਛੇਵੀਂ ਕਲਾਸ 'ਚੋਂ ਅਦਿੱਤੀ ਨੇ 82 ਪ੍ਰਤੀਸ਼ਤ ਅੰਕ ਪ੍ਰਾਪਤ ਕਰ ਪਹਿਲਾ, ਮਹਿੰਦੀ ਤੇ ਜਸਨੂਰ ਸਿੰਘ ਨੇ 79 ਪ੍ਰਤੀਸ਼ਤ ਅੰਕ ਪ੍ਰਾਪਤ ਕਰ ਦੂਸਰਾ ਤੇ ਮਨਿਤ ਕੁਮਾਰ ਗਰਗ ਨੇ 73 ਪ੍ਰਤੀਸ਼ਤ ਅੰਕ ਲੈ ਤੀਸਰਾ ਸਥਾਨ ਹਾਸਲ ਕੀਤਾ | ਇਸੇ ਤਰ੍ਹਾਂ ਸੱਤਵੀਂ ਕਲਾਸ 'ਚੋਂ ਭੂਮੀ ਨੇ 91 ਪ੍ਰਤੀਸ਼ਤ ਅੰਕ ਲੈ ਕੇ ਪਹਿਲਾ, ਏਨਮਪ੍ਰਵੀਨ ਨੇ 88 ਪ੍ਰਤੀਸ਼ਤ ਅੰਕ ਲੈ ਦੂਸਰਾ ਤੇ ਗੁਡੀਆ ਰਾਣੀ ਨੇ 81 ਪ੍ਰਤੀਸ਼ਤ ਅੰਕ ਲੈ ਕੇ ਤੀਸਰਾ ਸਥਾਨ ਹਾਸਲ ਕੀਤਾ | ਨੌਵੀਂ ਕਲਾਸ 'ਚੋਂ ਸ਼ੀਤਲ ਨੇ 93 ਪ੍ਰਤੀਸ਼ਤ ਅੰਕ ਲੈ ਪਹਿਲਾ, ਜਾਨਵੀ ਨੇ 91 ਪ੍ਰਤੀਸ਼ਤ ਅੰਕ ਲੈ ਦੂਸਰਾ ਤੇ ਸੰਜਨਾ ਨੇ 88 ਪ੍ਰਤੀਸ਼ਤ ਅੰਕ ਲੈ ਕੇ ਤੀਸਰਾ ਸਥਾਨ ਹਾਸਲ ਕੀਤਾ | ਇਸੇ ਤਰ੍ਹਾਂ ਗਿਆਰ੍ਹਵੀਂ ਜਮਾਤ ਦੇ ਨਤੀਜਿਆਂ 'ਚੋਂ ਤਰਨਪ੍ਰੀਤ ਕੌਰ ਨੇ 95 ਪ੍ਰਤੀਸ਼ਤ ਅੰਕ ਲੈ ਕੇ ਪਹਿਲਾ, ਆਂਚਲ ਨੇ 93 ਪ੍ਰਤੀਸ਼ਤ ਅੰਕ ਲੈ ਦੂਸਰਾ ਤੇ ਪ੍ਰਕਾਸ਼ ਕੁਮਾਰ ਨੇ 88 ਪ੍ਰਤੀਸ਼ਤ ਅੰਕ ਲੈ ਤੀਸਰਾ ਸਥਾਨ ਪ੍ਰਾਪਤ ਕੀਤਾ ਹੈ | ਇਸ ਮੌਕੇ ਵਿਦਿਆਰਥੀਆਂ ਨੂੰ ਸਵ. ਰਣਜੀਤ ਸਿੰਘ ਟਿਵਾਣਾ, ਸਵ. ਗਿਆਨ ਕੌਰ ਟਿਵਾਣਾ, ਸਵ. ਬਚਨ ਕੌਰ ਟਿਵਾਣਾ ਤੇ ਸਵ. ਬੀਬੀ ਗੁਰਜੀਤ ਕੌਰ ਦੀ ਯਾਦ 'ਚ ਨਗਦ ਇਨਾਮ ਦੇ ਕੇ ਸਨਮਾਨਿਤ ਵੀ ਕੀਤਾ ਗਿਆ | ਇਸ ਮੌਕੇ ਆਏ ਪਤਵੰਤਿਆਂ ਵਲੋਂ ਵਿਦਿਆਰਥੀਆਂ ਨੂੰ ਹੋਰ ਮੱਲ੍ਹਾਂ ਮਾਰਨ ਤੇ ਮਾਪਿਆ ਦਾ ਰੌਸ਼ਨ ਕਰਨ ਲਈ ਵੀ ਪ੍ਰੇਰਿਆ ਗਿਆ | ਇਸ ਮੌਕੇ ਇੰਦਰਪਾਲ ਸਿੰਘ ਬੇਦੀ, ਜਸਵੀਰ ਸਿੰਘ, ਸਤਨਾਮ ਸਿੰਘ, ਹੁਸ਼ਿਆਰ ਸਿੰਘ, ਸਕੂਲ ਪਿੰ੍ਰਸੀਪਲ ਧਰਮਿੰਦਰ ਸਿੰਘ, ਵਾਇਸ ਪਿੰ੍ਰਸੀਪਲ ਮਲਕੀਤ ਸਿੰਘ, ਤਲਵਿੰਦਰ ਸਿੰਘ, ਸਤਨਾਮ ਸਿੰਘ ਘੁੰਮਣ, ਬਿਕਰਮਜੀਤ ਸਿੰਘ, ਜਸਵੀਰ ਗੁਪਤਾ, ਗੁਰਮੀਤ ਕੌਰ, ਹਰਦੀਪ ਕੌਰ, ਕੁਲਦੀਪ ਕੌਰ, ਸਵੇਤਾ, ਬਲਵਿੰਦਰ ਕੌਰ, ਸਰਬਜੀਤ ਕੌਰ, ਦਲਜੀਤ ਕੌਰ ਤੇ ਹੋਰ ਸਟਾਫ਼ ਤੇ ਵਿਦਿਆਰਥੀ ਵੀ ਹਾਜ਼ਰ ਸਨ |