18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-03-2026

ਜ਼ਿਲ੍ਹਾ ਸਿੱਖਿਆ ਅਫ਼ਸਰ ਵਲੋਂ ਸਰਕਾਰੀ ਸਕੂਲਾਂ ਦਾ ਅਚਨਚੇਤ ਦੌਰਾ

ਅਜੀਤ ਡੈਸਕ 27-03-2026
ਫ਼ਤਹਿਗੜ੍ਹ ਸਾਹਿਬ, 26 ਮਾਰਚ (ਰਾਜਿੰਦਰ ਸਿੰਘ)-ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਰਵਿੰਦਰ ਕੌਰ ਵਲੋਂ ਜ਼ਿਲ੍ਹੇ ਦੇ ਵੱਖ-ਵੱਖ ਸਰਕਾਰੀ ਸਕੂਲਾਂ ਦਾ ਅਚਨਚੇਤ ਦੌਰਾ ਕੀਤਾ ਗਿਆ | ਉਨ੍ਹਾਂ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਲਾਣਾ, ਘੁਟੀਂਡ, ਫੈਜ਼ੁਲਾਪੁਰ, ਸਰਕਾਰੀ ਮਿਡਲ ਸਕੂਲ ਸ਼ਾਹਪੁਰ, ਘੁਟੀਂਡ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਸ਼ਾਹਪੁਰ ਵਿਖੇ ਪਹੁੰਚ ਕੇ ਸਕੂਲਾਂ ਦੇ ਵੱਖ-ਵੱਖ ਪਹਿਲੂਆਂ ਦਾ ਨਿਰੀਖਣ ਕੀਤਾ ਗਿਆ | ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ ਵਲੋਂ ਸਕੂਲਾਂ ਵਿਚ ਆਉਣ ਵਾਲੀ ਮਾਪੇ ਅਧਿਆਪਕ ਮਿਲਣੀ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਅਤੇ ਸਕੂਲ ਪ੍ਰਬੰਧਕਾਂ ਨੂੰ ਦਿਸ਼ਾ-ਨਿਰਦੇਸ਼ ਦਿੱਤੇ ਕਿ ਵਧੀਆ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਦੀ ਹੌਸਲਾ ਅਫ਼ਜ਼ਾਈ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾਣ | ਇਸ ਦੇ ਨਾਲ ਹੀ ਮਿਡ-ਡੇਅ-ਮੀਲ ਯੋਜਨਾ ਅਧੀਨ ਵਿਦਿਆਰਥੀਆਂ ਦੀ ਹਾਜ਼ਰੀ ਦੇ ਅਨੁਸਾਰ ਤਿਆਰ ਹੋ ਰਹੇ ਖਾਣੇ ਦੀ ਰਿਪੋਰਟ ਵੀ ਇਕੱਤਰ ਕੀਤੀ ਗਈ | ਉਨ੍ਹਾਂ ਨੈਸ਼ਨਲ ਸਕਿਲ ਕੁਆਲੀਫਿਕੇਸ਼ਨ ਫਰੇਮ ਵਰਕ ਅਧੀਨ ਆਈਆਂ ਗ੍ਰਾਂਟਾਂ ਦੀ ਵਰਤੋਂ ਸਬੰਧੀ ਅਤੇ ਅਣਵਰਤੀਆਂ ਗ੍ਰਾਂਟਾਂ ਨੂੰ 31 ਮਾਰਚ ਤੋਂ ਪਹਿਲਾਂ ਖ਼ਰਚਣ ਦੇ ਆਦੇਸ਼ ਜਾਰੀ ਕੀਤੇ | ਉਨ੍ਹਾਂ ਆਗਾਮੀ ਸੈਸ਼ਨ ਲਈ ਸਰਕਾਰੀ ਸਕੂਲਾਂ ਵਿਚ ਦਾਖਲਾ ਵਧਾਉਣ ਲਈ ਹੋਰ ਵਧੇਰੇ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ | ਉਨ੍ਹਾਂ ਉੱਤਰ ਪੱਤਰੀਆਂ ਅਤੇ ਰਿਪੋਰਟ ਕਾਰਡ ਦੀ ਚੈਕਿੰਗ ਕੀਤੀ ਅਤੇ ਰਿਕਾਰਡ ਸਮੇਂ 'ਤੇ ਤਿਆਰ ਕਰਨ ਲਈ ਹਦਾਇਤ ਕੀਤੀ | ਮੁੱਖ ਤੌਰ 'ਤੇ ਵਿਦਿਆਰਥੀਆਂ ਦੀ ਗਿਣਤੀ ਅਨੁਸਾਰ ਲੋੜ ਅਨੁਸਾਰ ਅਧਿਆਪਕਾਂ ਦੇ ਆਰਜ਼ੀ ਪ੍ਰਬੰਧ ਕਰਨ ਲਈ ਵੀ ਸਕੂਲ ਮੁਖੀਆਂ ਨਾਲ ਗੱਲਬਾਤ ਕੀਤੀ | ਉਨ੍ਹਾਂ ਕਿਹਾ ਕਿ ਵਿਭਾਗ ਵਲੋਂ 14 ਤੋਂ ਵੱਧ ਅਤੇ 15 ਸਾਲ ਤੋਂ ਘੱਟ ਉਮਰ ਦੀਆਂ ਲੜਕੀਆਂ ਦੀ ਐਚ.ਪੀ.ਵੀ. ਵੈਕਸੀਨੇਸ਼ਨ ਦੀ ਮੁਹਿੰਮ ਅਧੀਨ ਟੀਕਾਕਰਨ ਲਈ ਸਕੂਲਾਂ ਨੂੰ ਨੋਡਲ ਅਧਿਆਪਕ ਲਗਾਉਣ ਲਈ ਕਿਹਾ ਤਾਂ ਉਸ ਉਮਰ ਅਧੀਨ ਆਉਂਦੀ ਕੋਈ ਵੀ ਲੜਕੀ ਟੀਕਾ ਕਰਨ ਤੋਂ ਵਾਂਝੀ ਨਾ ਰਹਿ ਜਾਵੇ | ਉਨ੍ਹਾਂ ਸਕੂਲ ਮੁਖੀ ਨੂੰ ਵਿਭਾਗ ਵਲੋਂ ਦਿੱਤੀਆਂ ਜਾਂਦੀਆਂ ਹਦਾਇਤਾਂ ਅਨੁਸਾਰ ਸਕੂਲਾਂ ਦੇ ਬਿਹਤਰੀ ਲਈ ਹਰ ਸਮੇਂ ਨਿਰਸਵਾਰਥ ਹੋ ਕੇ ਕੰਮ ਕਰਨ ਲਈ ਕਿਹਾ |
ਪਿਛਲੀ ਖ਼ਬਰ ਪਾਈਨ ਗਰੋਵ ਕਾਲਜ ਆਫ਼ ਐਜੂਕੇਸ਼ਨ ਬਸੀ ਪਠਾਣਾਂ 'ਚ ਸੱਤ ਰੋਜ਼ਾ ਐਨ.ਐਸ.ਐਸ. ਕੈਂਪ ਦੀ ਸਮਾਪਤੀ ਅਗਲੀ ਖ਼ਬਰ ਬੀ.ਜੈੱਡ.ਐਫ਼. ਐਸ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਹਮਾਯੂੰਪੁਰ ਸਰਹਿੰਦ ਸਕੂਲ ਦਾ ਨਤੀਜਾ ਸ਼ਾਨਦਾਰ ਰਿਹਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।