24-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-03-2026

ਪੰਜਾਬ ਸਰਕਾਰ ਵਲੋਂ ਸੜਕਾਂ ਦੀ ਨੁਹਾਰ ਬਦਲੀ ਜਾ ਰਹੀ ਹੈ-ਵਿਧਾਇਕ ਰਾਏ

ਅਜੀਤ ਡੈਸਕ 28-03-2026
ਫ਼ਤਹਿਗੜ੍ਹ ਸਾਹਿਬ, 27 ਮਾਰਚ (ਮਨਪ੍ਰੀਤ ਸਿੰਘ)-ਹਲਕਾ ਫ਼ਤਹਿਗੜ੍ਹ ਸਾਹਿਬ ਦੇ ਵਿਧਾਇਕ ਐਡਵੋਕੇਟ ਲਖਵੀਰ ਸਿੰਘ ਰਾਏ ਵਲੋਂ ਅੰਬਾਂ ਵਾਲੇ ਡੇਰੇ ਨੂੰ ਜਾਂਦੀ 1.72 ਕਿਲੋਮੀਟਰ ਸੜਕ, ਚਾਰ ਨੰਬਰ ਚੁੰਗੀ ਤੋਂ ਲਿੰਕਨ ਕਾਲਜ ਰੋਡ ਤੱਕ, 'ਤੇ ਪ੍ਰੀ ਮਿਕਸ ਪਾਉਣ ਦਾ ਕੰਮ ਸ਼ੁਰੂ ਕਰਵਾਇਆ ਗਿਆ | ਇਸ ਸੜਕ ਦੇ ਬਣਨ ਨਾਲ ਇਲਾਕੇ ਦੇ ਲੋਕਾਂ ਵਿਚ ਖ਼ੁਸ਼ੀ ਦੀ ਲਹਿਰ ਹੈ | ਵਿਧਾਇਕ ਰਾਏ ਨੇ ਦੱਸਿਆ ਕਿ ਉਕਤ ਸੜਕ ਕਰੀਬ 2019 'ਚ ਬਣੀ ਸੀ, ਉਸ ਤੋਂ ਬਾਅਦ ਇਸ ਸੜਕ ਦੀ ਕਿਸੇ ਨੇ ਸਾਰ ਨਹੀਂ ਲਈ, ਜਿਸ ਕਾਰਨ ਇਹ ਸੜਕ ਟੁੱਟ ਕੇ ਪੂਰੀ ਤਰ੍ਹਾਂ ਖ਼ਰਾਬ ਹੋ ਗਈ ਸੀ | ਇਲਾਕਾ ਨਿਵਾਸੀਆਂ ਦੀ ਮੰਗ 'ਤੇ ਉਕਤ ਸੜਕ ਨੂੰ ਕਰੀਬ 41.43 ਲੱਖ ਰੁਪਏ ਦੀ ਲਾਗਤ ਦੇ ਨਾਲ ਬਣਾਇਆ ਜਾ ਰਿਹਾ ਹੈ | ਇਸ ਤੋਂ ਇਲਾਵਾ ਪੰਜ ਸਾਲਾਂ ਦੇ ਲਈ ਕਰੀਬ 8.34 ਲੱਖ ਰੁਪਏ ਮੈਂਟੀਨੈਂਸ 'ਤੇ ਖ਼ਰਚੇ ਜਾਣਗੇ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਸਦਕਾ ਹਲਕਾ ਫ਼ਤਹਿਗੜ੍ਹ ਸਾਹਿਬ ਦੀਆਂ 90 ਫ਼ੀਸਦੀ ਸੜਕਾਂ ਦਾ ਨਵੀਨੀਕਰਨ ਹੋ ਰਿਹਾ ਹੈ | ਜਿਸ ਵਿਚ ਵਧੇਰੇ ਕਾਰਜ ਪੂਰੇ ਹੋ ਚੁੱਕੇ ਹਨ ਅਤੇ ਜੋ ਕਾਰਜ ਰਹਿੰਦੇ ਹਨ, ਉਹ ਵੀ ਜਲਦ ਪੂਰੇ ਕੀਤੇ ਜਾਣਗੇ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਸੜਕਾਂ ਦਾ ਕੰਮ ਜੰਗੀ ਪੱਧਰ 'ਤੇ ਜਾਰੀ ਹੈ, ਜਿਸ ਦੇ ਤਹਿਤ ਸੜਕਾਂ ਦੀ ਨੁਹਾਰ ਬਦਲੀ ਜਾ ਰਹੀ ਹੈ | ਇਸ ਮੌਕੇ ਇਲਾਕਾ ਨਿਵਾਸੀਆਂ ਵਲੋਂ ਵਿਧਾਇਕ ਰਾਏ ਨੂੰ ਸਿਰੋਪਾਉ ਭੇਟ ਕਰਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਹੋਰਨਾਂ ਤੋਂ ਇਲਾਵਾ ਸਨੀ ਚੋਪੜਾ, ਰਾਜ ਦਵਿੰਦਰ ਘੁੰਮਣ, ਯੂਥ ਦੇ ਪ੍ਰਧਾਨ ਦਿਲਪ੍ਰੀਤ ਭੱਟੀ, ਮਨੀ ਚੋਪੜਾ, ਮੂਲੇਪੁਰ ਮੰਡੀ ਦੇ ਪ੍ਰਧਾਨ ਰਜੇਸ਼ ਉੱਪਲ, ਐਡਵੋਕੇਟ ਕੰਵਰਵੀਰ ਸਿੰਘ ਰਾਏ, ਰਾਮਪਾਲ, ਰਜਿੰਦਰ ਜੋਸ਼ੀ, ਦਵਿੰਦਰ ਸਿੰਘ, ਅਮਰਜੀਤ ਸਿੰਘ, ਸੁੱਖੂ, ਨਰਿੰਦਰ ਪੁਰੀ, ਬਲਾਕ ਸੰਮਤੀ ਦੇ ਵਾਈਸ ਚੇਅਰਮੈਨ ਸਤਵੀਰ ਜੱਲ੍ਹਾ ਅਤੇ ਬਲਕਾਰ ਸਿੰਘ ਆਦਿ ਵੀ ਹਾਜ਼ਰ ਸਨ |
ਪਿਛਲੀ ਖ਼ਬਰ ਕਾਂਗਰਸ ਪਾਰਟੀ ਟਕਸਾਲੀ ਆਗੂਆਂ ਤੇ ਵਰਕਰਾਂ ਦਾ ਹਮੇਸ਼ਾ ਸਨਮਾਨ ਕਰਦੀ ਹੈ-ਸਾਬਕਾ ਮੰਤਰੀ ਨਾਭਾ ਅਗਲੀ ਖ਼ਬਰ ਸੰਤ ਨਗਰ ਵਾਰਡ ਨੰ. 23 'ਚ ਪਬਲਿਕ ਮਿਲਣੀ ਦੌਰਾਨ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।