24-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-03-2026

ਪੰਜਾਬ ਸਰਕਾਰ ਦੀਆਂ 4 ਸਾਲਾਂ ਦੀਆਂ ਉਪਲਬਧੀਆਂ ਲੋਕਾਂ ਤੱਕ ਪਹੁੰਚਾਉਣ ਲਈ ਮੁਹਿੰਮ ਤੇਜ਼

ਅਜੀਤ ਡੈਸਕ 28-03-2026
ਮੰਡੀ ਗੋਬਿੰਦਗੜ੍ਹ, 27 ਮਾਰਚ (ਰਾਜੇਸ਼ ਸ਼ਰਮਾ)-ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਚੱਲ ਰਹੀ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਵਲੋਂ ਪਿਛਲੇ ਚਾਰ ਸਾਲਾਂ ਦੌਰਾਨ ਕੀਤੀਆਂ ਉਪਲਬਧੀਆਂ ਬਾਰੇ ਲੋਕਾਂ ਨੂੰ ਜਾਣੂ ਕਰਵਾਉਣ ਲਈ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ | ਇਸ ਮੁਹਿੰਮ ਤਹਿਤ ਨਗਰ ਕੌਂਸਲ ਮੰਡੀ ਗੋਬਿੰਦਗੜ੍ਹ ਦੇ ਪ੍ਰਧਾਨ ਹਰਪ੍ਰੀਤ ਸਿੰਘ ਪਿ੍ੰਸ ਵਲੋਂ ਵਾਰਡ ਨੰ. 1 ਵਿਚ ਵਾਰਡ ਦੀ ਕੌਂਸਲਰ ਪੂਜਾ ਸ਼ਰਮਾ ਤੇ 'ਆਪ' ਆਗੂ ਬਲਦੇਵ ਸ਼ਰਮਾ ਅਗਵਾਈ ਵਿਚ ਵਿਸ਼ੇਸ਼ ਮੀਟਿੰਗ ਕੀਤੀ ਗਈ | ਮੀਟਿੰਗ ਦੌਰਾਨ ਹਰਪ੍ਰੀਤ ਸਿੰਘ ਪਿ੍ੰਸ ਨੇ ਸਥਾਨਕ ਨਿਵਾਸੀਆਂ ਨੂੰ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਲੋਕ ਭਲਾਈ ਯੋਜਨਾਵਾਂ ਤੇ ਵਿਕਾਸ ਕਾਰਜਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ | ਉਨ੍ਹਾਂ ਕਿਹਾ ਕਿ ਸਰਕਾਰ ਨੇ ਸਿੱਖਿਆ, ਸਿਹਤ, ਬਿਜਲੀ, ਪਾਣੀ ਅਤੇ ਬੁਨਿਆਦੀ ਢਾਂਚੇ ਦੇ ਖੇਤਰ ਵਿਚ ਮਹੱਤਵਪੂਰਨ ਕਦਮ ਚੁੱਕੇ ਹਨ | ਲੋਕਾਂ ਨੂੰ ਮੁਫ਼ਤ ਬਿਜਲੀ, ਬਿਹਤਰ ਸਿਹਤ ਸੇਵਾਵਾਂ ਅਤੇ ਸਰਕਾਰੀ ਸਕੂਲਾਂ ਵਿਚ ਸੁਧਾਰ ਜਿਹੀਆਂ ਯੋਜਨਾਵਾਂ ਨਾਲ ਵੱਡੀ ਰਾਹਤ ਮਿਲੀ ਹੈ | ਇਸ ਤੋਂ ਇਲਾਵਾ ਸ਼ਹਿਰ ਦੇ ਵਿਕਾਸ ਲਈ ਵੀ ਕਈ ਪ੍ਰੋਜੈਕਟ ਸ਼ੁਰੂ ਕੀਤੇ ਗਏ ਹਨ | ਉਨ੍ਹਾਂ ਦੱਸਿਆ ਕਿ ਸਿਹਤ ਖੇਤਰ ਵਿਚ ਹਰ ਪਰਿਵਾਰ ਨੂੰ ਉੱਚ ਦਰਜੇ ਦੀ ਇਲਾਜੀ ਸਹੂਲਤ ਮੁਹੱਈਆ ਕਰਵਾਉਣ ਲਈ ਮੁਫ਼ਤ ਇਲਾਜ ਯੋਜਨਾਵਾਂ ਅਤੇ 10 ਲੱਖ ਦੀ ਸਹੂਲਤਾਂ ਦਿੱਤੀਆਂ ਗਈਆਂ ਹਨ, ਜਿਸ ਨਾਲ ਆਮ ਲੋਕਾਂ ਨੂੰ ਵੱਡੀ ਰਾਹਤ ਮਿਲੀ ਹੈ |
ਪਿਛਲੀ ਖ਼ਬਰ ਵਿੱਤੀ ਵਰ੍ਹੇ ਦਾ ਮਨਰੇਗਾ ਸਕੀਮ ਤਹਿਤ ਰਹਿੰਦੇ 20 ਦਿਨਾਂ ਦਾ ਰੁਜ਼ਗਾਰ ਦਿੱਤੇ ਜਾਣ ਦੀ ਮੰਗ ਅਗਲੀ ਖ਼ਬਰ ਕਾਂਗਰਸ ਪਾਰਟੀ ਟਕਸਾਲੀ ਆਗੂਆਂ ਤੇ ਵਰਕਰਾਂ ਦਾ ਹਮੇਸ਼ਾ ਸਨਮਾਨ ਕਰਦੀ ਹੈ-ਸਾਬਕਾ ਮੰਤਰੀ ਨਾਭਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।