21-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-03-2026

ਪੰਜਾਬੀ ਯੂਨੀਵਰਸਿਟੀ ਦੇ ਵਿੱਤੀ ਸੰਕਟ ਪ੍ਰਤੀ ਸੰਜੀਦਾ ਹੋਵੇ ਸਰਕਾਰ- ਪ੍ਰੋ. ਬਡੂੰਗਰ

ਅਜੀਤ ਡੈਸਕ 28-03-2026
ਪਟਿਆਲਾ, 27 ਮਾਰਚ (ਕੁਲਵੀਰ ਸਿੰਘ ਧਾਲੀਵਾਲ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਪੰਜਾਬੀ ਯੂਨੀਵਰਸਿਟੀ ਦੇ ਵਿੱਤੀ ਹਾਲਾਤ 'ਤੇ ਚਿੰਤਾ ਪ੍ਰਗਟ ਕਰਦਿਆਂ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨੂੰ ਇਕ ਪੱਤਰ ਲਿਖ ਕੇ ਕਿਹਾ ਹੈ ਕਿ ਪੰਜਾਬੀ ਯੂਨੀਵਰਸਿਟੀ ਆਰਥਿਕ ਤੌਰ 'ਤੇ ਡਗਮਗਾ ਰਹੀ ਹੈ, ਜਿਸ ਪ੍ਰਤੀ ਪੰਜਾਬ ਸਰਕਾਰ ਨੂੰ ਸੰਜੀਦਾ ਹੋਣ ਦੀ ਲੋੜ ਹੈ | ਉਨ੍ਹਾਂ ਪੱਤਰ ਵਿਚ ਲਿਖਿਆ ਹੈ ਕਿ ਪੰਜਾਬੀ ਯੂਨੀਵਰਸਿਟੀ ਦਾ ਕਰਜਾ 150 ਕਰੋੜ ਤੋਂ ਵੱਧਕੇ 454 ਕਰੋੜ ਤਕ ਪਹੁੰਚ ਗਿਆ ਹੈ, ਜਿਸ ਕਾਰਨ ਯੂਨੀਵਰਸਿਟੀ ਦੇ ਵੱਖ ਵੱਖ ਵਿਭਾਗਾਂ ਵਿਚ ਹੁੰਦੇ ਖੋਜ ਕਾਰਜ ਵੀ ਪ੍ਰਭਾਵਿਤ ਹੋ ਰਹੇ ਹਨ | ਉਨ੍ਹਾਂ ਕਿਹਾ ਕਿ ਅਜਿਹੀ ਚਿੰਤਾਜਨਕ ਵਿਤੀ ਹਾਲਾਤ ਦੇ ਹੁੰਦਿਆ ਹੋਇਆ ਯੂਨੀਵਰਸਿਟੀ ਵਿਚ ਖੋਜ ਕਾਰਜਾਂ ਵਿਚ ਖੜੋਤ ਆਉਣਾ ਨਿਸਚਿਤ ਹੈ ਅਤੇ ਲੋੜ ਅਨੁਸਾਰ ਇਮਾਰਤਸਾਜੀ ਦੇ ਕੰਮਾਂ ਨੂੰ ਵੀ ਧੱਕਾ ਲੱਗ ਰਿਹਾ ਹੈ | ਪ੍ਰੋ. ਬਡੂੰਗਰ ਨੇ ਕਿਹਾ ਵਿੱਤੀ ਸੰਕਟ ਕਾਰਨ ਸਮੇਂ ਸਿਰ ਤਨਖ਼ਾਹਾਂ ਦਾ ਸੰਕਟ ਵੱਧ ਰਿਹਾ ਹੈ ਅਤੇ ਤਨਖਾਹਾਂ ਨਾ ਮਿਲਣ ਕਾਰਨ ਕਰਮਚਾਰੀਆਂ ਵੱਲੋਂ ਧਰਨੇ ਲਗਾਉਣ ਲਈ ਮਜਬੂਰ ਹੋਣਾ ਪੈ ਰਿਹਾ ਹੈ ਅਜਿਹੇ ਸਿਲਸਿਲੇ ਦੇ ਚੱਲਦਿਆਂ ਵਿਦਿਅਕ ਮਾਹੌਲ ਨੂੰ ਭਾਰੀ ਨੁਕਸਾਨ ਹੁੰਦਾ ਵਿਖਾਈ ਦੇ ਰਿਹਾ ਹੈ | ਉਨ੍ਹਾਂ ਕਿਹਾ ਕਿ ਪੰਜਾਬੀ ਯੂਨੀਵਰਸਿਟੀ ਨੂੰ ਬਚਾਉਣਾ ਆਪਣਾ ਸਭ ਦਾ ਨੈਤਿਕ ਫਰਜ਼ ਹੈ | ਪ੍ਰੋ. ਬਡੂੰਗਰ ਨੇ ਕਿਹਾ ਕਿ ਪੰਜਾਬ ਸਰਕਾਰ ਪੰਜਾਬੀ ਯੂਨੀਵਰਸਿਟੀ ਦਾ ਕਰਜਾ ਲਾਹਕੇ ਯੂਨੀਵਰਸਿਟੀ ਨੂੰ ਹਰ ਖੇਤਰ ਵਿਚ ਪ੍ਰਗਤੀ ਦੇ ਰਾਹ ਪਾਉਣ ਦਾ ਉਪਰਾਲਾ ਕਰੇ |
ਪਿਛਲੀ ਖ਼ਬਰ ਗੈਸ ਸਪਲਾਈ ਨਾ ਮਿਲਣ ਤੋਂ ਗੁੱਸੇ 'ਚ ਆਏ ਲੋਕਾਂ ਨੇ ਸੜਕ ਜਾਮ ਕਰਕੇ ਕੀਤੀ ਨਾਅਰੇਬਾਜ਼ੀ <br/> ਅਗਲੀ ਖ਼ਬਰ ਗੈਸ ਸਿਲੰਡਰਾਂ ਦੀ ਸਪਲਾਈ 'ਚ ਸੁਧਾਰ ਨਾ ਹੋਇਆ ਤਾਂ ਸ਼ਿਵ ਸੈਨਾ ਰੋਸ ਵਿਖਾਵੇ ਕਰੇਗੀ-ਓਮਕਾਰ ਕਾਲੀਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।